ਪੜਚੋਲ ਕਰੋ

Amritsar News: ਅੰਮ੍ਰਿਤਸਰ 'ਚ ਹੀ ਹੋਏਗਾ ਜੀ-20 ਸੰਮੇਲਨ, ਕੇਂਦਰ ਤੇ ਪੰਜਾਬ ਸਰਕਾਰ ਨੇ ਰੱਦ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨ

ਜੀ-20 ਸੰਮੇਲਨ ਅੰਮ੍ਰਿਤਸਰ 'ਚ ਹੀ ਹੋਏਗਾ। ਕੇਂਦਰ ਸਰਕਾਰ ਵੱਲੋਂ ਇਸ ਨੂੰ ਕਿਸੇ ਹੋਰ ਸ਼ਹਿਰ ਵਿੱਚ ਤਬਦੀਲ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਪੰਜਾਬ ਸਰਕਾਰ ਨੇ ਵੀ ਜੀ-20 ਸੰਮੇਲਨ ਦੇ ਪ੍ਰੋਗਰਾਮ ਰੱਦ ਹੋਣ ਦੀਆਂ ਖਬਰਾਂ ਨੂੰ ਅਫਵਾਹ ਦੱਸਿਆ ਹੈ।

Amritsar News: ਜੀ-20 ਸੰਮੇਲਨ ਅੰਮ੍ਰਿਤਸਰ 'ਚ ਹੀ ਹੋਏਗਾ। ਕੇਂਦਰ ਸਰਕਾਰ ਵੱਲੋਂ ਇਸ ਨੂੰ ਕਿਸੇ ਹੋਰ ਸ਼ਹਿਰ ਵਿੱਚ ਤਬਦੀਲ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਪੰਜਾਬ ਸਰਕਾਰ ਨੇ ਵੀ ਜੀ-20 ਸੰਮੇਲਨ ਦੇ ਪ੍ਰੋਗਰਾਮ ਰੱਦ ਹੋਣ ਦੀਆਂ ਖਬਰਾਂ ਨੂੰ ਅਫਵਾਹ ਦੱਸਿਆ ਹੈ। ਐਤਵਾਰ ਨੂੰ ਕੁਝ ਕਾਂਗਰਸੀ ਲੀਡਰਾਂ ਨੇ ਵੀ ਦਾਅਵਾ ਕੀਤਾ ਸੀ ਕਿ ਜੀ-20 ਸੰਮੇਲਨ ਰੱਦ ਹੋ ਗਿਆ ਹੈ। ਇਸ ਮਗਰੋਂ ਕੇਂਦਰ ਤੇ ਪੰਜਾਬ ਸਰਕਾਰ ਨੇ ਇਸ ਨੂੰ ਅਫਵਾਹ ਕਰਾਰ ਦਿੱਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿੱਚ 19 ਤੇ 20 ਮਾਰਚ ਨੂੰ ਜੀ-20 ਸੰਮੇਲਨ ਹੋ ਰਿਹਾ ਹੈ। ਐਤਵਾਰ ਨੂੰ ਜੀ-20 ਸੰਮੇਲਨ ਰੱਦ ਹੋਣ ਸਬੰਧੀ ਫੈਲੀ ਜਾਣਕਾਰੀ ਝੂਠੀ ਅਫਵਾਹ ਸਾਬਤ ਹੋਈ ਹੈ। ਇਸ ਗੱਲ ਦੀ ਪੁਸ਼ਟੀ ਕੇਂਦਰ ਸਰਕਾਰ ਦੇ ਕਿਰਤ ਤੇ ਰੁਜ਼ਗਾਰ ਮੰਤਰਾਲੇ ਨੇ ਕੀਤੀ ਹੈ। ਇਸ ਸੰਮੇਲਨ ’ਚ ਜੀ-20 ਦੇਸ਼ਾਂ ਦੇ ਕਿਰਤ ਨਾਲ ਸਬੰਧਤ ਡੈਲੀਗੇਟ ਸ਼ਾਮਲ ਹੋਣਗੇ ਜੋ ਕਿਰਤ ਸਬੰਧੀ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਵਿਚਾਰ-ਚਰਚਾ ਕਰਨਗੇ। ਇਸ ਤੋਂ ਇਲਾਵਾ ਜੀ-20 ਸੰਮੇਲਨ ’ਚ ਆਉਣ ਵਾਲੇ ਡੈਲੀਗੇਟਾਂ ਨੂੰ ਪੰਜਾਬ ਦੇ ਸੱਭਿਆਚਾਰ ਤੇ ਸੰਸਕ੍ਰਿਤੀ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀ-20 ਸੰਮੇਲਨ ਰੱਦ ਹੋਣ ਵਾਲੀ ਜਾਣਕਾਰੀ ਨੂੰ ਨਕਾਰਿਆ ਸੀ। ਸੀਐਮ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਅੰਮ੍ਰਿਤਸਰ ’ਚ ਜੀ-20 ਸੰਮੇਲਨ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਦਰਅਸਲ ਐਤਵਾਰ ਨੂੰ ਸਵੇਰੇ ਕੁਝ ਸਿਆਸੀ ਆਗੂਆਂ ਵੱਲੋਂ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਰੱਦ ਹੋਣ ਦਾ ਦਾਅਵਾ ਕੀਤਾ ਗਿਆ ਸੀ। ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ’ਚ ਜੀ-20 ਸੰਮੇਲਨ ਤੈਅ ਸਮੇਂ ’ਤੇ ਹੋਵੇਗਾ।

ਉਧਰ, ਅੱਜ ਸ਼੍ਰੀ ਅਨੰਦਪੁਰ ਸਾਹਿਬ ਪੁਹੰਚੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹਵਾ 'ਚ ਹੀ ਸੂਤਰਾਂ 'ਤੇ ਵਿਸ਼ਵਾਸ ਨਾ ਕਰਿਆ ਕਰੋ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰਿਆ ਕਰਨ ਜਾਂ ਫਿਰ ਬਦਨਾਮ ਕਰਨ ਤੋਂ ਪਹਿਲਾਂ ਘੱਟੋ-ਘੱਟ ਕਾਗਜ਼-ਪੱਤਰ ਤਾਂ ਲੈ ਆਉਣ। ਉਨ੍ਹਾਂ ਕਿਹਾ ਕਿ ਜੀ-20 ਦੀ ਬੈਠਕ ਅੰਮ੍ਰਿਤਸਰ 'ਚ ਹੀ ਹੋਵੇਗੀ। 

ਸੀਐਮ ਮਾਨ ਨੇ ਮੀਡੀਆ ਨੂੰ ਬੇਨਤੀ ਕੀਤੀ ਕਿ ਗਲਤ ਖਬਰਾਂ ਨਾ ਦਿਖਾਉਣ। ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੇ ਬਿਆਨ ਦਿੱਤੇ ਕਿ ਜੀ-20 ਸਮਾਗਮ ਅੰਮ੍ਰਿਤਸਰ ਤੋਂ ਵਾਪਸ ਲੈ ਲਿਆ ਹੈ ਪਰ ਉਹ ਪਹਿਲਾਂ ਆਪਣੀ ਪਾਰਟੀ ਨਾਲ ਤਾਂ ਗੱਲ ਕਰ ਲੈਂਦੇ। 

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ 'ਚ ਸਿੱਖਿਆ ਪੱਧਰ 'ਤੇ ਜੀ-20 ਕਾਨਫਰੰਸ ਹੋਵੇਗੀ। ਅਸੀਂ ਉਨ੍ਹਾਂ ਨੂੰ ਰਾਮ ਤੀਰਥ ਲੈ ਕੇ ਜਾਵਾਂਗੇ, ਦੁਰਗਿਆਨਾ ਮੰਦਰ ਦਿਖਾਵਾਂਗੇ ਤੇ ਵਾਹਗਾ ਬਾਰਡਰ 'ਤੇ ਰਿਟਰੀਟ ਦਿਖਾਵਾਂਗੇ। ਆਉਣ ਵਾਲੇ ਸਾਰੇ ਪਤਵੰਤਿਆਂ ਨੂੰ ਸ਼੍ਰੀ ਦਰਬਾਰ ਸਾਹਿਬ ਦਿਖਾਇਆ ਜਾਵੇਗਾ। ਉਨ੍ਹਾਂ ਨੂੰ ਜਲ੍ਹਿਆਂ ਵਾਲਾ ਬਾਗ ਦਿਖਾਇਆ ਜਾਵੇਗਾ। ਰਾਸ਼ਟਰਪਤੀ ਦਾਰੋਪਦੀ ਮੁਰਮੂ 9 ਨੂੰ ਅੰਮ੍ਰਿਤਸਰ ਆਉਣਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
Embed widget