Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
ਜ਼ਿਮਨੀ ਚੋਣ ਦੀ ਹੌਟ ਸੀਟ ਗਿੱਦੜਬਾਹਾ 'ਚ ਪਹਿਲਾਂ ਤਾਂ ਕਾਂਗਰਸ ਅਤੇ 'ਆਪ' ਵਿਚਾਲੇ ਸਖਤ ਟੱਕਰ ਸੀ ਪਰ ਹੁਣ 'ਆਪ' ਇੱਥੋਂ ਲਗਾਤਾਰ ਲੀਡ ਲੈ ਰਹੀ ਹੈ। ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੀ ਇੱਥੇ ਸਾਬਕਾ ਅਕਾਲੀ ਆਗੂ ਹੋਣ ਦਾ ਫਾਇਦਾ ਨਜ਼ਰ ਆ ਰਿਹਾ ਹੈ।
Punjab News: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ ਸੀਟ 'ਤੇ 'ਆਪ' ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ ਹੈ।
ਜ਼ਿਮਨੀ ਚੋਣ ਦੀ ਹੌਟ ਸੀਟ ਗਿੱਦੜਬਾਹਾ 'ਚ ਪਹਿਲਾਂ ਤਾਂ ਕਾਂਗਰਸ ਅਤੇ 'ਆਪ' ਵਿਚਾਲੇ ਸਖਤ ਟੱਕਰ ਸੀ ਪਰ ਹੁਣ 'ਆਪ' ਇੱਥੋਂ ਲਗਾਤਾਰ ਲੀਡ ਲੈ ਰਹੀ ਹੈ। ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੀ ਇੱਥੇ ਸਾਬਕਾ ਅਕਾਲੀ ਆਗੂ ਹੋਣ ਦਾ ਫਾਇਦਾ ਨਜ਼ਰ ਆ ਰਿਹਾ ਹੈ। ਦੂਜੇ ਸਥਾਨ 'ਤੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਹੈ। ਤੀਜੇ ਸਥਾਨ 'ਤੇ ਸੂਬੇ ਦੇ ਦੋ ਵਾਰ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਹਨ, ਜੋ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ।
ਜੇ ਇੱਥੋਂ ਗੱਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸੁਖਰਾਜ ਸਿੰਘ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਮਹਿਜ ਹਾਲ ਦੀ ਘੜੀ ਤੱਕ 372 ਵੋਟਾਂ ਮਿਲੀਆਂ ਹਨ ਤੇ ਜੇ ਨੋਟਾ ਦੀ ਗੱਲ ਕੀਤੀ ਜਾਵੇ ਤਾ ਉਸ ਨੂੰ 466 ਵੋਟਾਂ ਪਈਆਂ ਹਨ। ਸੁਖਰਾਜ ਸਿੰਘ ਦੀ ਇਸ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁਰਾਣੇ ਸ਼ਬਦ ਮੱਲੋਜ਼ੋਰੀ ਯਾਦ ਆਏ ਹਨ ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਥ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ।