ਪੜਚੋਲ ਕਰੋ

Punjab News: ਮੁੜ ਤੋਂ ਦੇਖਣ ਨੂੰ ਮਿਲੇਗਾ ਪੰਜਾਬ ਦਾ ਸ਼ਾਨਦਾਰ ਵਿਰਸਾ, ਕਰਵਾਈਆਂ ਜਾਣਗੀਆਂ ਬੈਲਗੱਡੀਆਂ ਦੀ ਦੌੜਾਂ, ਦੁਨੀਆ ਭਰ ‘ਚ ਹੁੰਦੀ ਸੀ ਚਰਚਾ

ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਅਵਾਰਾ ਜਾਨਵਰਾਂ ਦੇ ਖਤਰੇ ਨਾਲ ਨਜਿੱਠਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ ਕਿਉਂਕਿ ਇਹ ਜਾਨਵਰ ਲੋਕਾਂ ਦੇ ਜੀਵਨ ਅਤੇ ਜਾਇਦਾਦ ਲਈ ਗੰਭੀਰ ਖ਼ਤਰਾ ਹਨ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀਆਂ ਇਨ੍ਹਾਂ ਦੌੜਾਂ ਦੀ ਦੁਨੀਆ ਭਰ ਵਿੱਚ ਚਰਚਾ ਹੈ।

ਉਨ੍ਹਾਂ ਕਿਹਾ ਕਿ ਇਹ ਬਿੱਲ ਆਉਣ ਵਾਲੇ ਸਮੇਂ ਵਿੱਚ ਜਾਨਵਰਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਪੰਜਾਬ ਭਰ ਵਿੱਚ ਅਜਿਹੀਆਂ ਖੇਡਾਂ ਨੂੰ ਹੋਰ ਪ੍ਰਫੁੱਲਿਤ ਬਣਾਉਣ ਵਿੱਚ ਸਹਾਇਕ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਨਵਰਾਂ ਦੀ ਸੁਰੱਖਿਆ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਬੇਰਹਿਮੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ ਯਕੀਨੀ ਬਣਾਉਣਾ ਹੈ ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾਵਾਂ ਲਈ ਸਜ਼ਾ ਸ਼ਾਮਲ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਿੱਲ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।

ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਅਵਾਰਾ ਜਾਨਵਰਾਂ ਦੇ ਖਤਰੇ ਨਾਲ ਨਜਿੱਠਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ ਕਿਉਂਕਿ ਇਹ ਜਾਨਵਰ ਲੋਕਾਂ ਦੇ ਜੀਵਨ ਅਤੇ ਜਾਇਦਾਦ ਲਈ ਗੰਭੀਰ ਖ਼ਤਰਾ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget