ਪੜਚੋਲ ਕਰੋ

ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ : ਹਰਜੀਤ ਗਰੇਵਾਲ

Chandigarh News : ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ

Chandigarh News : ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਆਫੀਸ਼ੀਅਲਾਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ ਲਈ ਉਨ੍ਹਾਂ ਵੱਲੋਂ ਕੌਮਾਂਤਰੀ ਪੱਧਰ ਦੀ ਇੱਕ ਬਿਹਤਰੀਨ ਗੱਤਕਾ ਟ੍ਰੇਨਿੰਗ ਤੇ ਰਿਸਰਚ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਵੀ ਹੈ।

ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਆਪਣੇ ਵਿਸ਼ਵ ਦੌਰੇ ਦੌਰਾਨ ਅਮਰੀਕਾ ਪੁੱਜੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਇਹ ਐਲਾਨ ਗੁਰਦਵਾਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਪਲੇਨਫੀਲਡ, ਇੰਡਿਆਨਾ ਵਿਖੇ ਇੱਕ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਭਾਈ ਮੁਖਤਿਆਰ ਸਿੰਘ ਮੁਖੀ ਟੋਡਰਵਾਲ , ਬਾਬਾ ਮਨਮੋਹਨ ਸਿੰਘ ਬਾਰਨ, ਪਟਿਆਲਾ, ਸ. ਅਮਰਦੀਪ ਸਿੰਘ, ਚੇਅਰਮੈਨ ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬ, ਗ੍ਰੀਨਵੁੱਡ, ਇੰਡੀਆਨਾ, ਯੂਐਸਏ ਅਤੇ ਸ. ਸਿਮਰਨਜੀਤ ਸਿੰਘ ਵੀ ਹਾਜਰ ਸਨ। ਇਸ ਮੌਕੇ ਉਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੂੰ ਗੱਤਕੇ ਨੂੰ ਕੌਮੀ ਪੱਧਰ ਉੱਤੇ ਮਾਨਤਾ ਦਿਵਾਉਣ ਅਤੇ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਵੀ ਕੀਤਾ ਗਿਆ।

ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮਈ ਮਹੀਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉੱਦਮ ਸਦਕਾ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਬਤੌਰ ਖੇਡ ਵਜੋਂ ਮਾਨਤਾ ਦਿੰਦਿਆਂ 37ਵੀਆਂ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੱਤਕਾ ਖੇਡ ਨੂੰ ਖੇਲੋ ਇੰਡੀਆ ਯੁਵਾ ਖੇਡਾਂ, ਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ ਅਤੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਚੁੱਕਾ ਹੈ।

ਗੱਤਕਾ ਪ੍ਰਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਗੱਤਕੇ ਨੂੰ ਪੰਜਾਬ ਸਪੋਰਟਸ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਿਲ ਕਰਾਉਣ ਸਦਕਾ ਗੱਤਕਾ ਖਿਡਾਰੀ ਵੀ ਸਰਕਾਰੀ ਨੌਕਰੀਆਂ ਵਿੱਚ ਭਰਤੀ ਹੋਣ ਸਮੇਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖਲੇ ਵੇਲੇ 3 ਫ਼ੀਸਦ ਖੇਡ ਕੋਟੇ ਦੇ ਤਹਿਤ ਲਾਭ ਲੈਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਜਾਣਕਾਰੀ ਹਿੱਤ ਸਕੂਲੀ ਸਿਲੇਬਸ ਦੀ ਪੰਜਵੀਂ ਤੇ ਦਸਵੀਂ ਜਮਾਤ ਦੀ ਪਾਠ ਪੁਸਤਕ ਵਿੱਚ ਗੱਤਕੇ ਬਾਰੇ ਇੱਕ ਪਾਠ (ਲੈਸਨ) ਸ਼ਾਮਲ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਵੱਖ-ਵੱਖ ਮੁਲਕਾਂ ਅਤੇ ਸਟੇਟਾਂ ਵਿੱਚ ਗੱਤਕਾ ਅਖਾੜਿਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਗੱਤਕੇ ਦਾ ਕੌਮਾਂਤਰੀ ਪੱਧਰ ਉੱਤੇ ਢੁੱਕਵਾਂ ਪ੍ਰਚਾਰ ਅਤੇ ਪਸਾਰ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਮਿਲ ਕਰਵਾਇਆ ਜਾ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਗੱਤਕਾ ਫੈਡਰੇਸ਼ਨ ਯੂਐਸਏ ਵੱਲੋਂ ਅਮਰੀਕਾ ਦੇ ਸਾਰੇ ਰਾਜਾਂ ਵਿੱਚ ਰਾਜ ਪੱਧਰੀ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਨ ਕਮੇਟੀਆਂ ਨਾਲ ਜੁੜ ਕੇ ਨਵੇਂ ਉੱਥੇ ਨਵੇਂ ਗੱਤਕਾ ਸਿਖਲਾਈ ਕੇਂਦਰ/ ਅਖਾੜੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗੱਤਕਾ ਫੈਡਰੇਸ਼ਨ ਅਮਰੀਕਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget