Punjab News:  ਗੁਰਦਾਸਪੁਰ ਦੇ ਮੰਡੀ ਚੌਕ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਪੰਜਾਬ ਰੋਡਵੇਜ ਦੀ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਸਾਈਡ ਮਾਰ ਦਿੱਤੀ ਅੱਤੇ ਇਸ ਹਾਦਸੇ ਦੌਰਾਨ ਬੱਸ ਦੇ ਪਿਛਲੇ ਟਾਇਰਾਂ ਹੇਠ ਆਉਣ ਨਾਲ ਮਹਿਲਾ ਦੀ ਮੌਕੇ ਤੇ ਹੀ ਮੋਤ ਹੋ ਗਈ। 


ਫਿਲਹਾਲ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਬੱਸ ਦਾ ਡਰਾਈਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਮਹਿਲਾਂ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ


ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਹਿਲਾ ਨੀਤਾ ਦੇ ਪਤੀ ਰੂਪਾ ਮਸੀਹ ਨੇ ਦੱਸਿਆ ਕਿ ਉਸਦੀ ਪਤਨੀ ਦੀ ਤਬੀਅਤ ਠੀਕ ਨਾ ਹੋਣ ਕਾਰਨ ਉਹ ਦਵਾਈ ਲੈਕੇ ਵਾਪਿਸ ਘਰ ਨੂੰ ਜਾ ਰਹੇ ਸਨ ਜਦੋਂ ਉਹ ਮੰਡੀ ਰੋਡ ਬੁੱਤਾਂ ਵਾਲੀ ਗਲੀ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇੱਕ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਸਾਈਡ ਮਾਰ ਦਿੱਤੀ ਜਿਸ ਨਾਲ ਉਸਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਡਿੱਗਣ ਨਾਲ ਉਸਦੀ ਪਤਨੀ ਬੱਸ ਦੇ ਪਿੱਛਲੇ ਟਾਇਰਾਂ ਹੇਠ ਆ ਗਈ ਜਿਸ ਨੂੰ ਤੁਰੰਤ ਲੋਕਾਂ ਦੀ ਮਦਦ ਨਾਲ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


ਉਨ੍ਹਾਂ ਦੱਸਿਆ ਕੀ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ ਅਤੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਬੱਸ ਦੇ ਡਰਾਈਵਰ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇ।


ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ 'ਤੇ ਪਹੁੰਚੇ ਏਐਸਆਈ ਸੱਤਪਾਲ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਸ ਹੇਠਾਂ ਆਉਣ ਨਾਲ ਇੱਕ ਔਰਤ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਉਨ੍ਹਾਂ ਦੱਸਿਆ ਕਿ ਇਹ ਬੱਸ ਪੰਜਾਬ ਰੋਡਵੇਜ ਬਟਾਲਾ ਡਿੱਪੂ ਦੀ ਹੈ ਡਿਪੂ ਵਿੱਚ ਵੀ ਸੂਚਨਾ ਦੇਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ