(Source: ECI/ABP News)
Sidhu Moose Wala: ਸਰਕਾਰ ਨੇ ਪੰਜਾਬੀਆਂ ਦਾ ਨਹੀਂ ਪਰ ਗੈਂਗਸਟਰਾਂ ਦਾ ਦਿਲ ਜ਼ਰੂਰ ਜਿੱਤਿਆ-ਬਲਕੌਰ ਸਿੰਘ
ਬਲਕੌਰ ਸਿੰਘ ਨੇ ਕਿਹਾ ਕਿ ਗੈਂਗਸਟਰ ਲਗਾਤਾਰ ਸਲਮਾਨ ਖ਼ਾਨ ਨੂੰ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਜਿਸ ਨਾਲ ਲੋਕਾਂ ਵਿੱਚ ਡਰ ਹੈ। ਗੈਂਗਸਟਰ ਹੁਣ ਹੁਣ ਮੁੰਬਈ ਉੱਤੇ ਰਾਜ ਕਰਨਾ ਚਾਹੁੰਦੇ ਹਨ। ਸਰਕਾਰ ਇਸ ਉੱਤੇ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ।

Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਹਰ ਐਤਵਾਰ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰਦੇ ਹੋਏ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਬਲਕੌਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ ਕਿਉਂਕਿ ਸਰਕਾਰ ਇਨਸਾਫ਼ ਦੇਣ ਤੋਂ ਭੱਜ ਚੁੱਕੀ ਹੈ। ਸਰਕਾਰ ਦੇ ਨੁਮਾਇੰਦੇ ਸਾਨੂੰ ਮਿਲਣਾ ਵੀ ਪਸੰਦ ਨਹੀਂ ਕਰਦੇ ਫਿਰ ਅਸੀਂ ਕਿਸ ਮੂੰਹ ਨਾਲ ਇਨਸਾਫ਼ ਮੰਗੀਏ।
ਬਲਕੌਰ ਸਿੰਘ ਨੇ ਮੁੱਖ ਮੰਤਰੀ ਨੂੰ ਦਿੱਤੀਆਂ ਵਧਾਈਆਂ
ਬਲਕੌਰ ਸਿੰਘ ਨੇ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰਬਾਣੀ ਵਿੱਚ ਕਿਹਾ ਗਿਆ ਹੈ ਜਿੱਥੇ ਬੋਲਣ ਦਾ ਕੋਈ ਫ਼ਾਇਦਾ ਨਹੀਂ ਉੱਥੇ ਚੁੱਪ ਰਹਿਣ ਵਿੱਚ ਹੀ ਭਲਾਈ ਹੈ। ਉਹ ਕਈ ਵਾਰ ਸਰਕਾਰ ਨੂੰ ਗੁਹਾਰ ਲਾ ਚੁੱਕੇ ਹਨ ਪਰ ਸਰਕਾਰ ਉਸ ਉੱਤੇ ਧਿਆਨ ਹੀ ਨਹੀਂ ਦੇਣਾ ਚਾਹੁੰਦੀ ਉਨ੍ਹਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਕੌਰ ਸਿੰਘ ਨੇ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਗੈਂਗਸਟਰ ਸਾਡੀਆਂ ਜੇਲ੍ਹਾਂ ਵਿੱਚੋਂ ਖੌਫ ਮੰਨਦੇ ਸੀ ਪਰ ਹੁਣ ਉਹ ਸਾਡੀਆਂ ਨੂੰ ਜੇਲ੍ਹਾਂ ਨੂੰ ਵਿਕਲਪ ਵਜੋਂ ਦੇਖ ਰਹੇ ਹਨ ਤੇ ਬਠਿੰਡਾ ਵਰਗੀਆਂ ਜੇਲ੍ਹਾਂ ਵਿੱਚ ਆ ਰਹੇ ਹਨ। ਲਾਰੈਂਸ ਬਿਸ਼ਨੋਈ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਬਠਿੰਡਾ ਜੇਲ੍ਹ ਵਿੱਚ ਜਾਣ ਲਈ ਅਰਜੀ ਲਾਈ ਸੀ।
ਸਰਕਾਰ ਨੇ ਲੋਕਾਂ ਦਾ ਨਹੀਂ ਗੈਂਗਸਟਰਾਂ ਦਾ ਦਿਲ ਜ਼ਰੂਰ ਜਿੱਤਿਆ
ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦਾ ਨਹੀਂ ਪਰ ਗੈਂਗਸਟਰਾਂ ਦਾ ਦਿਲ ਜ਼ਰੂਰ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਇਹੀ ਹੋ ਸਕਦਾ ਹੈ ਕਿ ਸਾਡੇ ਕੋਲ ਸਰਕਾਰ ਨੂੰ ਦੇਣ ਲਈ ਕੁਝ ਨਹੀਂ ਹੈ, ਗੈਂਗਸਟਰ ਲਗਾਤਾਰ ਫਿਰੌਤੀਆਂ ਮੰਗ ਰਹੇ ਹਨ ਤੇ ਜੇਲ੍ਹਾਂ ਵਿੱਚੋਂ ਇੰਟਰਵੀਊ ਦੇ ਰਹੇ ਹਨ। ਹੁਣ ਗੋਲਡੀ ਬਰਾੜ ਦੀ ਇੰਟਰਵੀਊ ਆ ਗਈ ਹੈ ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਪੈ ਰਿਹਾ ਹੈ ਤੇ ਸਰਕਾਰ ਇਸ ਨੂੰ ਲੈ ਕੇ ਕੁਝ ਵੀ ਨਹੀਂ ਕਰ ਰਹੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਗੈਂਗਸਟਰ ਲਗਾਤਾਰ ਸਲਮਾਨ ਖ਼ਾਨ ਨੂੰ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਜਿਸ ਨਾਲ ਲੋਕਾਂ ਵਿੱਚ ਡਰ ਹੈ। ਗੈਂਗਸਟਰ ਹੁਣ ਹੁਣ ਮੁੰਬਈ ਉੱਤੇ ਰਾਜ ਕਰਨਾ ਚਾਹੁੰਦੇ ਹਨ। ਸਰਕਾਰ ਇਸ ਉੱਤੇ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ। ਲੋਕਾਂ ਦੇ ਘਰਾਂ ਨੂੰ ਉਜਾੜਣ ਵਾਲਿਆਂ ਨੂੰ ਹੀਰੋ ਬਣਾ ਕੇ ਪੇਸ਼ ਕਰਨਾ ਚੰਗੀ ਗੱਲ ਨਹੀਂ ਹੈ ਸਰਕਾਰ ਨੂੰ ਇਸ ਨੂੰ ਲੈ ਕੇ ਕੁਝ ਕਰਨਾ ਚਾਹੀਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
