Punjab Government: ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਸੰਕੇਤਕ ਤੌਰ ਉੱਤੇ 20 ਕਲੱਬਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਚੈੱਕ ਸੌਂਪੇ। ਯੁਵਕ ਸੇਵਾਵਾਂ ਵੱਲੋਂ ਜ਼ਿਲਾ ਵਾਰ ਇਹ ਰਾਸ਼ੀ ਕਰ ਦਿੱਤੀ ਗਈ ਹੈ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਅੱਜ ਪਹਿਲੇ ਪੜਾਅ ਵਿੱਚ 1. 50 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਦੂਜੇ ਪੜਾਅ ਵਿੱਚ ਆਉਂਦੇ ਸਮੇਂ ਵਿੱਚ 1.50 ਕਰੋੜ ਰੁਪਏ ਦੀ ਹੋਰ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 315 ਯੂਥ ਕਲੱਬਾਂ ਦੀ ਚੋਣ ਪਿਛਲੇ ਦੋ ਸਾਲਾਂ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕੀਤੀ ਗਈ ਹੈ।
ਮੀਤ ਹੇਅਰ ਨੇ ਯੂਥ ਕਲੱਬਾਂ ਲਈ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਨਵੀਂ ਯੁਵਾ ਨੀਤੀ ਵਿੱਚ ਯੂਥ ਕਲੱਬਾਂ ਲਈ ਸਾਲਾਨਾ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ।ਜ਼ਿਲਾ ਪੱਧਰ ਉਤੇ ਐਵਾਰਡਾਂ ਦੀ ਚੋਣ ਕਰਕੇ ਪਹਿਲੇ ਤਿੰਨ ਸਥਾਨਾਂ ਉੱਤੇ ਆਉਣ ਵਾਲੇ ਕਲੱਬਾਂ ਨੂੰ ਕ੍ਰਮਵਾਰ 5 ਲੱਖ, 3 ਲੱਖ ਤੇ 2 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ ਜਾਵੇਗੀ। ਐਵਾਰਡ ਦੀ ਚੋਣ ਲਈ ਕਲੱਬਾਂ ਦੀਆਂ ਸਰਗਰਮੀਆਂ ਨੂੰ ਆਧਾਰ ਬਣਾਇਆ ਜਾਵੇਗਾ।
ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਯੂਥ ਕਲੱਬਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਕੋਸ਼ਿਸ਼ਾਂ ਨੂੰ ਤਾਂ ਹੀ ਬੂਰ ਪਵੇਗਾ ਜੇ ਯੂਥ ਕਲੱਬ ਸਰਗਰਮ ਹੋ ਕੇ ਖੁਦ ਪਰਾਲੀ ਨਾ ਸਾੜਨ ਦੀ ਉਦਾਹਰਨ ਪੇਸ਼ ਕਰਨ। ਇਸੇ ਤਰ੍ਹਾਂ ਨਸ਼ੇ ਦੀ ਰੋਕਥਾਮ ਦੀ ਮੁਹਿੰਮ ਵਿੱਚ ਲੋਕਾਂ ਦੀ ਸ਼ਮੂਲੀਅਤ ਸਭ ਤੋਂ ਜ਼ਰੂਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ