Punjab School Closed: ਪੰਜਾਬ ਵਿੱਚ ਪੈ ਰਹੀ ਗਰਮੀ ਕਾਰਨ ਪੰਜਾਬ ਸਰਕਾਰ ਨੇ 21 ਮਈ ਤੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪਹਿਲਾਂ ਸਰਕਾਰ ਵੱਲੋਂ ਇੱਕ ਜੂਨ ਤੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਪੈ ਰਹੀ ਅੱਤ ਦੀ ਗਰਮੀ ਕਾਰਨ ਸਰਕਾਰ ਨੇ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।