ਪੰਜਾਬ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਸਰਕਾਰ ਪੂਰੀ ਤਰ੍ਹਾਂ ਅਸਫਲ : ਅਮਿਤ ਵਿਜ
ਪੰਜਾਬ ਦਾ ਪੁਲਿਸ ਸਿਸਟਮ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਪੁਲਿਸ ਸਾਹਮਣੇ ਸ਼ਰੇਆਮ ਗੋਲੀਆਂ ਚਲਾ ਕੇ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ। ਜਿਸ ਤਰ੍ਹਾਂ ਸੂਬੇ ਦੇ ਹਾਲਾਤ ਵਿਗੜ ਰਹੇ ਹਨ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਫ਼ਰੀਦਕੋਟ ਕਾਂਡ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਦਿਨ-ਦਿਹਾੜੇ ਇੱਕ ਤੋਂ ਬਾਅਦ ਇੱਕ ਕਤਲ ਹੋ ਰਹੇ ਹਨ ਅਤੇ ਸਰਕਾਰ ਚੁੱਪ ਬੈਠੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਅਤੇ ਮੁੱਖ ਮੰਤਰੀ ਚੋਣ ਦੌਰੇ ’ਤੇ ਹਨ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਆਪਣੇ ਘਰ ਦੀ ਸੰਭਾਲ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਪੁਲਿਸ ਸਿਸਟਮ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਪੁਲਿਸ ਸਾਹਮਣੇ ਸ਼ਰੇਆਮ ਗੋਲੀਆਂ ਚਲਾ ਕੇ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ। ਜਿਸ ਤਰ੍ਹਾਂ ਸੂਬੇ ਦੇ ਹਾਲਾਤ ਵਿਗੜ ਰਹੇ ਹਨ, ਉਸ ਨਾਲ ਪੰਜਾਬ ਦੇ ਲੋਕਾਂ ਵਿੱਚ ਅਸੁਰੱਖਿਆ ਦਾ ਡਰ ਬਣਿਆ ਹੋਇਆ ਹੈ।
ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਉਪਰਾਲੇ ਕੀਤੇ ਜਾਣ।
ਪਰਦੀਪ ਕੁਮਾਰ ਸਣੇ ਹੁਣ ਤੱਕ ਸੱਤ ਡੇਰਾ ਪ੍ਰੇਮੀਆਂ ਦਾ ਹੋ ਚੁੱਕਾ ਕਤਲ
ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਕੁਮਾਰ ਦੀ ਅੱਜ ਸਵੇਰੇ ਕੋਟਕਪੁਰਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ 'ਚ ਪਰਦੀਪ ਦੇ ਗਨਮੈਨ ਸਣੇ ਤਿੰਨ ਲੋਕ ਜ਼ਖਮੀ ਹੋਏ ਹਨ। ਸਵੇਰੇ ਜਦ ਪਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ 'ਤੇ ਸਵਾਰ 5 ਹਮਲਾਵਾਰ ਆਏ ਅਕੇ ਅੰਨੇਵਾਹ ਫਾਈਰਿੰਗ ਕਰ ਦਿੱਤੀ।ਇਸ ਗੋਲੀਬਾਰੀ 'ਚ ਪਰਦੀਪ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ ਪਰਦੀਪ ਕੁਮਾਰ 2015 ਦੇ ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜ਼ਦ ਸੀ। ਉਹ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਇਆ ਹੋਇਆ ਸੀ। ਅੱਜ ਸਵੇਰੇ ਜਦੋਂ ਉਹ ਆਪਣੀ ਦੁੱਧ ਦੀ ਡੇਅਰੀ ਅਤੇ ਕਰਿਆਨੇ ਦੀ ਦੁਕਾਨ ਖੋਲ੍ਹਣ ਆਪਣੇ ਗਨਮੈਨ ਨਾਲ ਜਾ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।