Punjab News: ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਨੈਸ਼ਨਲ ਹਾਈਵੇ 'ਤੇ ਟੋਲ ਫਰੀ ਕਰ ਦਿੱਤਾ ਹੈ। ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ- ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ।
ਡਿਊਟੀ ਦੌਰਾਨ ਇਨ੍ਹਾਂ ਸਾਰਿਆਂ ਨੂੰ ਨੈਸ਼ਨਲ ਹਾਈਵੇਅ 'ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ। ਪ੍ਰਮੁੱਖ ਸਕੱਤਰ ਜਲ ਸਰੋਤ ਨੇ ਇਸ ਬਾਰੇ ਹਰਿਆਣਾ ਦੇ ਪੰਚਕੂਲਾ ਸਥਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਖੇਤਰੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੇ ਆਪਣੇ ਪੱਤਰ ਵਿੱਚ ਉਨ੍ਹਾਂ ਮੁਲਾਜ਼ਮਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੱਤੀ ਹੈ ਜਿਨ੍ਹਾਂ ਨੂੰ ਛੋਟ ਦਿੱਤੀ ਗਈ ਹੈ।
ਪੰਜਾਬ ਵਿੱਚ ਕਿੰਨੇ ਹਨ ਟੋਲ ਪਲਾਜ਼ਾ
ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅੰਕੜਿਆਂ ਮੁਤਾਬਕ 30 ਨਵੰਬਰ 2022 ਤੱਕ ਦੇਸ਼ ਵਿੱਚ 835 ਟੋਲ ਪਲਾਜ਼ੇ ਹਨ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦੇ ਲੋਕ ਨਿਰਮਾਣ ਵਿਭਾਗ ਮੁਤਾਬਕ ਇਸ ਵਕਤ ਵੱਖ-ਵੱਖ ਮਾਰਗਾਂ ਉੱਤੇ ਤਿੰਨ ਤਰ੍ਹਾਂ ਦੇ ਟੋਲ ਪਲਾਜ਼ਾ ਹਨ। ਇਨ੍ਹਾਂ ਵਿੱਚੋਂ ਪੀਪੀਪੀ (ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ), ਸਾਂਭ ਸੰਭਾਲ ਮਾਡਲ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਟੋਲ ਪਲਾਜ਼ਾ ਸ਼ਾਮਲ ਹਨ। ਪੀਪੀਪੀ ਮਾਡਲ ਦੇ ਤਹਿਤ 12, ਸਾਂਭ ਸੰਭਾਲ ਮਾਡਲ ਦੇ ਤਹਿਤ 2 , ਨੈਸ਼ਨਲ ਹਾਈਵੇਅ ਅਥਾਰਿਟੀ ਦੇ 7 ਟੋਲ ਪਲਾਜ਼ਾ ਇਸ ਸਮੇਂ ਸੂਬੇ ਵਿੱਚ ਕੰਮ ਕਰ ਰਹੇ ਹਨ।
ਟੋਲ ਪਲਾਜ਼ਾ ਉੱਤੇ ਕੀ ਹੁੰਦੀਆਂ ਹਨ ਸੁਵਿਧਾਵਾਂ
ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਟੋਲ ਪਲਾਜ਼ਾ ਲਈ ਕੁਝ ਸ਼ਰਤਾਂ ਵੀ ਤੈਅ ਕੀਤੀਆਂ ਹੋਈਆਂ ਹਨ। ਇਸ ਦੇ ਤਹਿਤ 24 ਘੰਟੇ ਐਂਬੂਲੈਂਸ, ਗਸ਼ਤ ਵਾਹਨ ਅਤੇ ਕਰੇਨ ਵਰਗੀਆਂ ਐਮਰਜੈਂਸੀ ਸੇਵਾਵਾਂ ਦਾ ਹੋਣਾ ਲਾਜ਼ਮੀ ਕੀਤਾ ਹੈ। ਇਸ ਤੋਂ ਇਲਾਵਾ ਕੁਝ ਚੋਣਵੇਂ ਸਥਾਨਾਂ ਉੱਤੇ ਵੇਅ ਸਾਈਡ ਸਹੂਲਤਾਂ ਵੀ ਵਿਕਸਤ ਕੀਤੀਆਂ ਹਨ ਜਿਸ ਵਿੱਚ ਪੈਟਰੋਲ ਪੰਪ, ਰੈਸਟੋਰੈਂਟ, ਬਾਥਰੂਮ ਅਤੇ ਪਾਰਕਿੰਗ ਦੀ ਵਿਵਸਥਾ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।