Punjab News: ਸਰਕਾਰ ਨੇ ਜਾਰੀ ਕੀਤੀ 68 ਕਰੋੜ ਦੀ ਰਾਸ਼ੀ, ਜਾਣੋ ਕਿੱਥੇ ਹੋਵੇਗੀ ਖ਼ਰਚ
ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।
Punjab News: ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Social Security, Women and Child Development Minister Dr. Baljit Kaur said that 3,07,219 UDID cards have been issued to the eligible divyang persons till March 23, 2023 & according to the daily report shared by the GoI, Punjab has achieved 10th Rank on making UDID cards. pic.twitter.com/pZJxeNlrwC
— Government of Punjab (@PunjabGovtIndia) March 27, 2023
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।