Chandigarh News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 56 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ,ਇਹ ਹੈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਿੱਖਿਆ ਮਾਡਲ। ਸਕੂਲ ਆਫ਼ ਐਮੀਨੈਂਸ (SOE) ਦੇ 18 ਵਿਦਿਆਰਥੀ ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਤੋਂ ਸ੍ਰੀਹਰੀਕੋਟਾ ਲਈ ਹੋਏ ਰਵਾਨਾ, ਭਲਕੇ 30/07/2023 ਨੂੰ ਇਸਰੋ ਵੱਲੋਂ ਲਾਂਚ ਕੀਤੇ ਜਾ ਰਹੇ ਰਾਕੇਟ 🚀 PSLV-C56/DS-SAR Mission ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਦੇਖਣਗੇ ਸਰਕਾਰੀ ਸਕੂਲਾਂ ਦੇ ਇਹ ਵਿਦਿਆਰਥੀ। ਇਸਤੋਂ ਪਹਿਲਾਂ ਜੁਲਾਈ ਮਹੀਨੇ ਦੇ ਸ਼ੁਰੂ ਵਿੱਚ SOE ਦੇ 30 ਵਿਦਿਆਰਥੀਆਂ ਨੇ ਚੰਦਰਯਾਨ-3 ਲਾਂਚ ਨੂੰ ਦੇਖਿਆ ਸੀ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਥੇ ਇਹ ਦਸਣਯੋਗ ਹੈ ਕਿ ਇਸੇ ਮਹੀਨੇ ਚੰਦਰਯਾਨ 3 ਦੀ ਲਾਂਚ ਮੌਕੇ ਵੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ 30 ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।
ਇਹ ਵੀ ਪੜ੍ਹੋ: Punjab News: ਖਿਡਾਰੀਆਂ ਦੀ ਸਿਹਤ ਖਰਾਬ ਹੋਣ 'ਤੇ ਸਰਕਾਰ ਨੇ ਦਿਖਾਈ ਸਖ਼ਤੀ, ਤਿੰਨ ਦਿਨਾਂ 'ਚ ਜਾਂਚ ਕਰਕੇ ਮੰਗੀ ਰਿਪੋਰਟ