ਪੜਚੋਲ ਕਰੋ

Punjab News : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਕਰ ਰਹੀ ਹੈ ਹਰ ਇੱਕ ਉਪਰਾਲਾ

punjab - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ  ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ,,

Punjab News - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ  ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਭਾਰਤ ਭਰ ’ਚ,  ਚਲਾਈ ਮੁਹਿੰਮ ਦੌਰਾਨ ਕਥਿਤ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕਾਬੂ ਕੀਤਾ ।  ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਜਲੰਧਰ ਦੇ ਨਿਊ ਦਿਓਲ ਨਗਰ ਦੇ ਸੁਖਮਨਜੋਤ ਸਿੰਘ ਉਰਫ਼ ਸੁਖਮਨ ਬਰਾੜ, ਐਸਬੀਐਸ ਨਗਰ ਦੇ ਪਿੰਡ ਲੋਧੀਪੁਰ ਦੇ ਜਸਕਰਨ ਸਿੰਘ ਉਰਫ਼ ਜੱਸੀ ਲੋਧੀਪੁਰ ਅਤੇ ਜਲੰਧਰ ਦੇ ਪਿੰਡ ਫਲੋਰੀਵਾਲ ਦੇ ਜੋਗਰਾਜ ਸਿੰਘ ਉਰਫ਼ ਜੋਗਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ ਤਿੰਨ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਕਿਹਾ ,“ਖੁਫੀਆ ਜਾਣਕਾਰੀ ਤੇ ਅਧਾਰਤ ਇਸ ਕਾਰਵਾਈ ਵਿੱਚ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ  ਨਿਗਰਾਨੀ ਹੇਠ  ਏਜੀਟੀਐਫ ਪੰਜਾਬ ਦੀਆਂ ਪੁਲਿਸ ਟੀਮਾਂ ਨੇ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕਾਬੂ ਕੀਤਾ ਜਦਕਿ ਉਸਦੇ ਦੋ ਹੋਰ ਵਿਅਕਤੀਆਂ  ਨੂੰ ਗੁਰੂਗ੍ਰਾਮ, ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ । ਉਹਨਾਂ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਨਾਂ ਸ਼ੂਟਰਾਂ ਦੀ ਤਿਕੜੀ ਕਾਠਮੰਡੂ, ਨੇਪਾਲ ਤੋਂ ਵਿਦੇਸ਼ ਭੱਜਣ ਲਈ ਜਾਅਲੀ ਪਾਸਪੋਰਟ ਤਿਆਰ ਕਰਨ ਦੀ ਯੋਜਨਾ ਬਣਾ ਰਹੇ ਸੀ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਘੱਟੋ-ਘੱਟ ਪੰਜ ਕਤਲ ਕੇਸਾਂ , ਜਿਨ੍ਹਾਂ ਵਿੱਚ ਮਾਰਚ 2022 ਦੌਰਾਨ ਨਵਾਂਸ਼ਹਿਰ ਵਿੱਚ ਵਾਪਰੇ ਮੱਖਣ ਕਤਲ ਕੇਸ ਸ਼ਾਮਲ ਹਨ ਅਤੇ ਇਸ ਤੋਂ ਇਲਾਵਾ  ਉਕਤ ਵਿਅਕਤੀ ਇਰਾਦਾ ਕਤਲ , ਅਸਲਾ ਐਕਟ, ਕਾਰਜੈਕਿੰਗ ਅਤੇ ਜਬਰਨ ਵਸੂਲੀ ਸਮੇਤ ਸੱਤ ਘਿਨਾਉਣੇ ਅਪਰਾਧਾਂ ਦੇ ਕੇਸਾਂ ਵਿਚ ਲੋੜੀਂਦੇ ਹਨ । ਉਹਨਾਂ ਦੱਸਿਆ ਕਿ ਉਕਤ ਦੋਸ਼ੀ  ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਹਨ।

ਇਸ ਅਪ੍ਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਸਥਿਤ ਛੁਪਣਗਾਹਾਂ ਵਿੱਚ ਸ਼ਰਨ ਲੈਂਦੇ ਸਨ।

ਉਹਨਾਂ  ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਵਿਦੇਸ਼ੀ ਹੈਂਡਲਰ ਸੋਨੂੰ ਖੱਤਰੀ ਦੁਆਰਾ ਛੁਪਣਗਾਹਾਂ ਦਾ ਪ੍ਰਬੰਧ ਕੀਤਾ ਜਾਂਦਾ ਸੀ, ਜੋ ਹਵਾਲਾ ਲੈਣ-ਦੇਣ ਰਾਹੀਂ ਸ਼ੂਟਰਾਂ ਨੂੰ ਨਿਯਮਤ ਰੂਪ ਵਿੱਚ ਭੁਗਤਾਨ  ਕਰਦਾ ਸੀ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Embed widget