(Source: ECI/ABP News)
ਮਾਫੀਆ ਰਾਜ ਨੂੰ ਖ਼ਤਮ ਕਰਨ ਲਈ ਸਰਕਾਰ ਯਤਨਸ਼ੀਲ- ਕਟਾਰੂਚੱਕ
ਕਟਾਰੁਚੱਕ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਹਿਲਾ ਮਾਫੀਆ ਰਾਜ਼ ਸੀ ਜਿਸ ਨੂੰ ਖ਼ਤਮ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ ਉਨ੍ਹਾਂ ਨੇ ਕਿਹਾ ਪੰਜਾਬ ਦੇ ਵਿੱਚ ਮਾਈਨਿੰਗ ਮਾਫ਼ੀਆ ਨੂੰ ਵੀ ਖ਼ਤਮ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਹਨ।
ਗੁਰਦਾਸਪੁਰ ਦੇ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਆਪ ਹਾਈਕਮਾਂਡ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਇੰਚਾਰਜ ਨਿਯੁਕਤ ਕੀਤਾ ਹੈ ਜਿਨ੍ਹਾਂ ਦੀ ਤਾਜ਼ ਪੋਸ਼ੀ ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੁਚੱਕ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਿਸ਼ੇਸ਼ ਤੋਰ ਤੇ ਪਹੁੰਚੇ ਅਤੇ ਜ਼ਿਲ੍ਹੇ ਦੀ ਸਮੁੱਚੀ ਲੀਡਸ਼ਿਪ ਮੌਜੂਦ ਰਹੀ।
ਇਸ ਮੌਕੇ ਮੰਤਰੀ ਲਾਲ ਚੰਦ ਕਟਾਰੁਚੱਕ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਹਿਲਾ ਮਾਫੀਆ ਰਾਜ਼ ਸੀ ਜਿਸ ਨੂੰ ਖ਼ਤਮ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ ਉਨ੍ਹਾਂ ਨੇ ਕਿਹਾ ਪੰਜਾਬ ਦੇ ਵਿੱਚ ਮਾਈਨਿੰਗ ਮਾਫ਼ੀਆ ਨੂੰ ਵੀ ਖ਼ਤਮ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਅਤੇ ਮਾਈਨਿੰਗ ਮਾਫੀਆ ਨੂੰ ਖ਼ਤਮ ਕਰਨ ਦੇ ਲਈ ਬਣਾਈ ਗਈ ਮਾਈਨਿੰਗ ਪਾਲਸੀ ਜਲਦ ਜਾਰੀ ਕੀਤੀ ਜਾਵੇਗੀ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਜਾਰੀ ਕਰਨ ਦੇ ਲਈ 336 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਸਾਰੇ ਮੁਲਜ਼ਮਾਂ ਨੂੰ ਜਲਦ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਤੇ ਨਵ ਨਿਯੁਕਤ ਆਪ ਦੇ ਜ਼ਿਲਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਕੰਮ ਕਰਨਗੇ।
ਕਪੂਰਥਲਾ ਵਿੱਚ ਨਜਾਇਜ਼ ਮਾਈਨਿੰਗ, ਕਾਂਗਰਸ ਆਗੂ ਦੇ ਲੱਗੇ ਇਲਜ਼ਾਮ, 2 'ਤੇ FIR, ਮਸ਼ਿਨਰੀ ਜ਼ਬਤ
ਕਪੂਰਥਲਾ ਵਿੱਚ ਸੀਮਿੰਟ ਦੇ ਪਾਇਪ ਬਣਾਉਣ ਵਾਲੀ ਫੈਕਟਰੀ ਦੇ ਪਿੱਛੇ ਚੱਲ ਰਹੀ ਗ਼ੈਰਕਾਨੂੰਨੀ ਮਾਇਨਿੰਗ ਦੇ ਆਰੋਪ ਵਿੱਚ 2 ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ ਇੱਕ ਸਲਿੰਦਰ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਤੇ ਦੂਜਾ ਹਾਲੇ ਫ਼ਰਾਰ ਹੈ। ਇਸ 'ਤੇ ਕਾਰਵਾਈ ਕਰਦੇ ਹੋਏ ਰੇਤੇ ਨਾਲ ਭਰੇ ਹੋਏ ਟਿੱਪਰ ਤੇ ਵਰਤੀ ਜਾ ਰਹੀ ਹੋਰ ਮਸ਼ਿਨਰੀ ਨੂੰ ਜ਼ਬਤ ਕੀਤਾ ਹੈ।
ਨੈਸ਼ਲਨ ਗ੍ਰੀਨ ਟ੍ਰਿਬੂਨਲ(NGT) ਦੇ ਆਦੇਸ਼ਾਂ ਮੁਤਾਬਕ, ਜ਼ਬਤ ਕੀਤੇ ਵਾਹਨਾਂ ਤੇ 3 ਤੋਂ 4 ਲੱਖ ਦਾ ਜੁਰਮਾਨਾ ਕੀਤਾ ਜਾਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮਾਇਨਿੰਗ ਕਰਨ ਵਾਲੇ ਕਾਂਗਰਸ ਨੇਤਾ ਓਂਕਾਰ ਸਿੰਘ ਦੇ ਖ਼ਾਸ ਦੱਸੇ ਜਾ ਰਹੇ ਹਨ। ਇਹ ਵੀ ਗੱਲ ਕਹੀ ਜਾ ਰਹੀ ਹੈ ਜਿਸ ਜ਼ਮੀਨ ਤੇ ਮਾਇਨਿੰਗ ਕੀਤੀ ਜਾ ਰਹੀ ਸੀ ਉਹ ਪੰਚਾਇਤੀ ਜ਼ਮੀਨ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)