Punjab Weather: ਪੰਜਾਬ ਵਿੱਚ 19 ਅਪ੍ਰੈਲ ਨੂੰ ਦੁਪਿਹਰ ਤੋਂ ਬਾਅਦ ਮੌਸਮ ਦਾ ਮਜਾਜ਼ ਇੱਕਦਮ ਬਦਲ ਗਿਆ। ਪੰਜਾਬ ਵਿੱਚ ਜ਼ਿਆਦਤਰ ਥਾਵਾਂ ਉੱਤੇ ਝੱਖੜ, ਮੀਂਹ ਤੇ ਗੜ੍ਹੇਮਾਰੀ ਹੋਈ ਹੈ ਜਿਸ ਨਾਲ ਬੇਸ਼ੱਕ ਗਰਮੀ ਤੋਂ ਰਾਹਤ ਮਿਲੀ ਹੈ ਪਰ ਇਸ ਨੇ ਕਿਸਾਨਾਂ ਦੀ ਚਿਹਰਿਆਂ ਉੱਤੇ ਚਿੰਤਾਵਾਂ ਦੀਆਂ ਲਕੀਰਾਂ ਪਾ ਦਿੱਤੀਆਂ ਹਨ। ਇਸ ਨਾਲ ਕਿਸਾਨਾਂ ਦੀ ਫ਼ਸਲ ਦਾ ਵੱਡੇ ਪੱਧਰ ਉੱਤੇ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਹੈ ਕਿ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਚੁਣਾਵੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉੱਥੇ ਮੀਂਹ ਤੇ ਗੜ੍ਹੇਮਾਰੀ ਹੋਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜੋ ਗੜ੍ਹੇਮਾਰੀ ਹੋਈ ਹੈ ਇਹ ਕੋਈ ਫ਼ਾਇਦੇਮੰਦ ਮੀਂਹ ਨਹੀਂ ਹੈ ਕਿਉਂਕਿ ਫ਼ਸਲਾਂ ਪੱਕੀਆਂ ਹੋਈਆਂ ਹਨ। ਜੇ ਪੱਕੀ ਫ਼ਸਲ ਉੱਤੇ ਮੀਂਹ ਪੈ ਜਾਵੇ ਤਾਂ ਕਵੀਲਦਾਰੀਆਂ ਲੀਹ ਤੋਂ ਲਹਿ ਜਾਂਦੀਆਂ ਹਨ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦੇ ਇੱਕ ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਕੁਦਰਤ ਉੱਤੇ ਕਿਸੇ ਦਾ ਜ਼ੋਰ ਨਹੀਂ ਚਲਦਾ ਪਰ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਮਾਨ ਨੇ ਕਿਹਾ ਕਿ ਅੱਜ ਇੱਕ ਗੱਲ ਸਾਫ਼ ਹੋ ਗਈ ਕਿ ਭਾਂਵੇ ਮੀਂਹ ਆਵੇ, ਝੱਖੜ ਆਵੇ, ਗੜ੍ਹੇ ਪੈਣ ਭਗਵੰਤ ਮਾਨ ਥੋਡੇ ਨਾਲ ਖੜ੍ਹਾ ਰਹੇਗਾ। ਕੋਈ ਹੋਰ ਹੁੰਦਾ ਤਾਂ ਉਹਨੂੰ ਸੁਰੱਖਿਆ ਆਲੇ ਬੁਲਟ ਪਰੂਫ ਗੱਡੀ ਵਿੱਚ ਬਿਠਾ ਕੇ ਲੈ ਜਾਂਦੇ ਵੀ ਇੱਥੇ ਖ਼ਤਰਾ ਹੈ। ਮਾਨ ਨੇ ਕਿਹਾ ਕਿ ਜਦੋਂ ਤੁਸੀਂ ਮੇਰੇ ਕਰਕੇ ਖੜ੍ਹੇ ਹੋ ਮੈਂ ਵੀ ਤੁਹਾਡੇ ਨਾਲ ਖੜ੍ਹਾ ਹਾਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।