Punjab News: ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ - ਅਮਨ ਅਰੋੜਾ
ਅਮਨ ਅਰੋੜਾ ਨੇ ਵਿਭਾਗ ਵਾਰ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਡ੍ਰੇਨਾਂ ਦੀ ਸਫਾਈ ਦੇ ਕੰਮ ਦੀ ਪੂਰੀ ਪੜਤਾਲ ਕੀਤੀ ਜਾਵੇ ਅਤੇ ਸਿਹਤ ਵਿਭਾਗ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਪਿੰਡ ਪੱਧਰ ਤੇ ਜਿਆਦਾ ਤੋਂ ਜਿਆਦਾ ਕੈਂਪ ਲਗਾਏ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਲੋਕਾਂ ਤੱਕ ਬਿਤਹਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣਾ ਹੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰੇਕ ਵਿਭਾਗ ਸਰਕਾਰ ਦੇ ਇਸੇ ਨਿਰਦੇਸ਼ਨਾਂ ਅਨੁਸਾਰ ਜਨ ਸੇਵਾ ਨੂੰ ਸਮਰਪਿਤ ਹੋ ਕੇ ਕੰਮ ਕਰੇ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ, ਸਮਾਜਿਕ ਭਲਾਈ ਮੰਤਰੀ ਡਾ: ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਵੀ ਵਿਸੇਸ਼ ਤੌਰ ਤੇ ਹਾਜਰ ਸਨ।
ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ, ਡਾ: ਬਲਜੀਤ ਕੌਰ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸਮੇਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ pic.twitter.com/E0LR0J35oq
— Aman Arora (@AroraAmanSunam) September 8, 2023
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਦੌਰਾਨ ਜ਼ਿਲ੍ਹਾ ਪੱਧਰੀ ਸੇਵਾ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਅਧਿਕਾਰੀ ਵਿਸੇਸ਼ ਵੱਲ ਜਿਆਦਾ ਪੈਂਡੇਂਸੀ ਹੋਵੇ ਤਾਂ ਇਸਦਾ ਵਿਸੇਸ਼ ਮੁਆਇਨਾ ਕੀਤਾ ਜਾਵੇ। ਬੈਠਕ ਦੌਰਾਨ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਆਨਲਾਈਨ ਸ਼ਿਕਾਇਤ ਪੋਰਟਲ ਜਾਂ ਈ ਸੇਵਾ ਸਬੰਧੀ ਲੋਕਾਂ ਦੀਆਂ ਅਰਜੀਆਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਨੇ ਦੱਸਿਆ ਕਿ ਈਸੇਵਾ ਤਹਿਤ ਜਿ਼ਲ੍ਹੇ ਵਿਚ ਇਸ ਸਾਲ 149293 ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਇੰਲ੍ਹਾਂ ਵਿਚ ਸਿਰਫ 2126 ਹੀ ਕਾਰਵਾਈ ਅਧੀਨ ਹਨ ਅਤੇ ਬਾਕੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਅਮਨ ਅਰੋੜਾ ਨੇ ਵਿਭਾਗ ਵਾਰ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਡ੍ਰੇਨਾਂ ਦੀ ਸਫਾਈ ਦੇ ਕੰਮ ਦੀ ਪੂਰੀ ਪੜਤਾਲ ਕੀਤੀ ਜਾਵੇ ਅਤੇ ਸਿਹਤ ਵਿਭਾਗ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਪਿੰਡ ਪੱਧਰ ਤੇ ਜਿਆਦਾ ਤੋਂ ਜਿਆਦਾ ਕੈਂਪ ਲਗਾਏ। ਕੈਬਨਿਟ ਮੰਤਰੀ ਨੇ ਵਿਕਾਸ ਕਾਰਜਾਂ ਨਾਲ ਜੁੜੇ ਮਹਿਕਮਿਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਕੰਮ ਜਲਦ ਅਤੇ ਸਮਾਂਹੱਦ ਅੰਦਰ ਪੂਰੇ ਕਰਕੇ ਵਰਤੋਂ ਸਰਟੀਫਿਕੇਟ ਦਿੱਤੇ ਜਾਣ। ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਅਕਤੀ ਤੱਕ ਪੁੱਜੇ।
ਕੈਬਨਿਟ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਤਿੰਨ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਦੀ ਮੁਰੰਮਤ ਕਰਨ ਤੇ ਸਰਕਾਰ 10 ਕਰੋੜ ਰੁਪਏ ਖਰਚ ਕਰੇਗੀ ਜਿਸ ਵਿਚ 5 ਸਾਲ ਤੱਕ ਦੀ ਸਾਂਭ ਸੰਭਾਲ ਦਾ ਖਰਚਾ ਵੀ ਸ਼ਾਮਿਲ ਹੈ। ਇਸੇ ਤਰਾਂ ਬਰੀਵਾਲਾ ਵਿਚ 2 ਐਮਐਲਡੀ ਸਮੱਰਥਾ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ ਵੀ ਜਲਦ ਸ਼ੁਰੂੂ ਕੀਤਾ ਜਾਵੇਗਾ।