ਪੜਚੋਲ ਕਰੋ

Stubble Burning: ਸਰਕਾਰ ਦੇ ਦਾਅਵੇ ਖੋਖਲੇ ! ਪਰਾਲੀ ਸਾੜਨ 'ਚ ਪਿਛਲੇ ਸਾਲਾਂ ਦੇ ਟੁੱਟ ਰਹੇ ਨੇ ਰਿਕਾਰਡ, ਗੈਸੀ ਭੱਠੀ ਬਣੇ ਸ਼ਹਿਰ !

Punjab News: ਸਰਕਾਰ ਦੇ ਦਾਅਵਿਆਂ ਦੇ ਉਲਟ ਸੋਮਵਾਰ ਨੂੰ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ ਗਈ ਅਤੇ 2060 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 509 ਮਾਮਲੇ ਸੰਗਰੂਰ ਤੋਂ ਸਾਹਮਣੇ ਆਏ ਹਨ

Stubble Burning: ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ। ਸੂਬੇ 'ਚ 2060 ਥਾਵਾਂ 'ਤੇ ਪਰਾਲੀ ਸਾੜੀ ਗਈ ਜਦਕਿ ਸਾਲ 2022 'ਚ ਇਸ ਦਿਨ ਹੀ ਪਰਾਲੀ ਸਾੜਨ ਦੇ 599 ਮਾਮਲੇ ਸਾਹਮਣੇ ਆਏ ਸਨ। ਇਸ ਨਾਲ ਮੌਜੂਦਾ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 19463 ਹੋ ਗਈ ਹੈ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਮਾੜੀ ਸ਼੍ਰੇਣੀ ਵਿੱਚ ਰਿਹਾ।

ਸਰਕਾਰ ਨੂੰ ਅਣਗੌਲਿਆਂ ਕਰ ਧੜੱਲੇ ਨਾਲ ਸਾੜੀ ਗਈ ਪਰਾਲੀ

ਸਰਕਾਰ ਦੇ ਦਾਅਵਿਆਂ ਦੇ ਉਲਟ ਸੋਮਵਾਰ ਨੂੰ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ ਗਈ ਅਤੇ 2060 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 509 ਮਾਮਲੇ ਸੰਗਰੂਰ ਤੋਂ ਸਾਹਮਣੇ ਆਏ ਹਨ, ਜਦੋਂ ਕਿ 195 ਮਾਨਸਾ, 110 ਮੋਗਾ, 122 ਫਰੀਦਕੋਟ, 146 ਫ਼ਿਰੋਜ਼ਪੁਰ, 210 ਬਠਿੰਡਾ, 189 ਬਰਨਾਲਾ, 70 ਜਲੰਧਰ, 61 ਕਪੂਰਥਲਾ, 89 ਲੁਧਿਆਣਾ, 77 ਮੁਕਤਸਰ, 879 ਪਟਿਆਲਾ ਅਤੇ 874 ਤਰਨਤਾਰਨ ਦੇ ਮਾਮਲੇ ਸਾਹਮਣੇ ਆਏ ਹਨ। 

ਸ਼ਹਿਰਾਂ ਦਾ ਹੋਇਆ ਧੂੰਏ ਨਾਲ ਬੁਰਾ ਹਾਲ

ਦੱਸ ਦਈਏ ਕਿ ਸੋਮਵਾਰ ਨੂੰ ਅੰਮ੍ਰਿਤਸਰ ਦਾ AQI ਪੱਧਰ ਬਹੁਤ ਹੀ ਮਾੜੀ ਸ਼੍ਰੇਣੀ 316 'ਤੇ ਪਹੁੰਚ ਗਿਆ। ਜਦੋਂ ਕਿ ਬਠਿੰਡਾ ਵਿੱਚ 288, ਜਲੰਧਰ ਵਿੱਚ 222, ਖੰਨਾ ਵਿੱਚ 225, ਲੁਧਿਆਣਾ ਵਿੱਚ 282, ਮੰਡੀ ਗੋਬਿੰਦਗੜ੍ਹ ਵਿੱਚ 256 ਅਤੇ ਪਟਿਆਲਾ ਵਿੱਚ 219 ਮਾਮਲੇ ਦਰਜ ਕੀਤੇ ਗਏ ਹਨ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ-ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ?

ਜ਼ਿਕਰ ਕਰ ਦਈਏ ਕਿ ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਹੈ ਕਿ ਹਰ ਸਮੇਂ ਰਾਜਨੀਤੀ ਨਹੀਂ ਕੀਤੀ ਜਾ ਸਕਦੀ। ਪਰਾਲੀ ਸਾੜਨ 'ਤੇ ਪਾਬੰਦੀ ਲਾਉਣੀ ਪਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਆਸੀ ਜੰਗ ਦਾ ਮੈਦਾਨ ਨਹੀਂ ਹੈ। ਸਿਆਸੀ ਦੋਸ਼ਾਂ ਦੀ ਖੇਡ ਨੂੰ ਬੰਦ ਕਰੋ ਅਤੇ ਤੁਸੀਂ ਇਸਨੂੰ ਦੂਜਿਆਂ 'ਤੇ ਨਹੀਂ ਥੋਪ ਸਕਦੇ ਹੋ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ ਪਰ ਇਸਨੂੰ ਰੋਕਿਆ ਜਾਣਾ ਚਾਹੀਦਾ ਹੈ। ਕੁਝ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget