Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 315 ਵੈਟਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿ ਸਕਣ। 


 



ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿ ਸਕਣ। ਅੱਜ ਪਸ਼ੂ ਪਾਲਣ ਵਿਭਾਗ 'ਚ ਨਵ-ਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ...ਨਾਲ ਹੀ 300 ਹੋਰ ਵੈਟਨਰੀ ਅਫ਼ਸਰਾਂ ਦੀ ਭਰਤੀ ਮੁਹਿੰਮ ਵੀ ਸਰਕਾਰ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ...।