Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਹੰਗਾਮੇ ਤੋਂ ਬਾਅਦ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਗਵੰਤ ਮਾਨ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਬਾਜਵਾ ਨੇ ਕਿਹਾ ਕਿਹਾ ਕਿ ਰਾਜਪਾਲ ਬਰਵਾਰੀ ਲਾਲ ਪੁਰੋਹਿਤ ਕਹਿ ਰਹੇ ਹਨ ਮੇਰੀ ਸਰਕਾਰ ਪਰ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਇਹ ਤਾਂ ਮੰਨਣ  ਕਿ ਉਹ ਰਾਜਪਾਲ ਹਨ।


ਬਾਜਵਾ ਨੇ ਕਿਹਾ ਕਿ ਰਾਜਪਾਲ ਨੇ ਪੱਤਰ ਵਿੱਚ ਪੰਜ ਸਵਾਲ ਪੁੱਛੇ ਹਨ ਪਰ ਸੀਐਮ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਰਾਜਪਾਲ ਨੇ ਸਵੀਕਾਰ ਕੀਤਾ ਹੈ ਕਿ ਉਹ ਮੌਜੂਦਾ ਸਰਕਾਰ ਨੂੰ ਆਪਣੀ ਸਰਕਾਰ ਨਹੀਂ ਮੰਨਦੇ।


ਬਾਜਵਾ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੇ ਮੁੱਦੇ 'ਤੇ ਵਿਸ਼ੇਸ਼ ਮੁਹਿੰਮ ਚਲਾਉਣ ਦੀ ਗੱਲ ਕਹੀ ਹੈ। ਜਦੋਂਕਿ ਰਾਜਪਾਲ ਨੇ ਡੀਜੀਪੀ ਤੇ ਸੀਐਸ ਨਾਲ ਪੰਜਾਬ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਨਸ਼ੇ ਇੰਨੇ ਖੁੱਲ੍ਹੇ ਤੌਰ 'ਤੇ ਉਪਲਬਧ ਹਨ ਕਿ ਇਹ ਕਰਿਆਨੇ ਦੀਆਂ ਦੁਕਾਨਾਂ 'ਤੇ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਰਾਜਪਾਲ ਦਾ ਸੰਬੋਧਨ ਜ਼ਬਰਦਸਤੀ ਪੜ੍ਹਾਇਆ ਗਿਆ। ਉਨ੍ਹਾਂ ਨੇ ਭਗਵੰਤ ਮਾਨ ਨੂੰ ਗੈਰ-ਜ਼ਿੰਮੇਵਾਰ ਤੇ ਗੈਰ-ਤਜਰਬੇਕਾਰ ਮੁੱਖ ਮੰਤਰੀ ਕਰਾਰ ਦਿੱਤਾ।


ਵਿਰੋਧੀ ਪਾਰਟੀ ਦੇ ਵਿਧਾਇਕਾਂ ਨੇ ਹੰਗਾਮਾ ਕਰਕੇ ਸੰਵਿਧਾਨਕ ਮਰਿਆਦਾ ਨੂੰ ਠੇਸ ਪਹੁੰਚਾਈ: ਹਰਜੋਤ ਬੈਂਸ


ਉਧਰ, ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਦੇ ਹੰਗਮੇ ਮਗਰੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੰਮ ਕੇ ਵਰ੍ਹੇ ਹਨ। ਉਨ੍ਹਾਂ ਕਿਹਾ ਹੈ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੇ ਹੰਗਾਮਾ ਕਰਕੇ ਸੰਵਿਧਾਨਕ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਆਪਣੇ ਸਮੇਂ ਦੌਰਾਨ ਪੰਜਾਬ ਨੂੰ ਬਹੁਤ ਲੁੱਟਿਆ, ਹੁਣ ਜਦੋਂ ਪੰਜਾਬ ਨੂੰ ਇੱਕ ਇਮਾਨਦਾਰ ਸਰਕਾਰ ਤੇ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ ਤਾਂ ਰਾਜਪਾਲ ਦੇ ਭਾਸ਼ਣ ਉਪਰ ਵੀ ਇਤਰਾਜ਼ ਹੈ।


ਇਹ ਵੀ ਪੜ੍ਹੋ: Punjab Vidhan Sabha: ਵਿਧਾਨ ਸਭਾ 'ਚ ਹੰਗਾਮੇ ਮਗਰੋਂ ਵਿਰੋਧੀ ਧਿਰ 'ਤੇ ਵਰ੍ਹੇ ਸਿੱਖਿਆ ਮੰਤਰੀ ਹਰੋਜ ਬੈਂਸ, ਬੋਲੇ, ਪੰਜਾਬ ਨੂੰ ਬਹੁਤ ਲੁੱਟਿਆ, ਹੁਣ ਇਮਾਨਦਾਰ ਸਰਕਾਰ ਮਿਲੀ ਤਾਂ...


ਉਨ੍ਹਾਂ ਨੇ ਵਿਰੋਧੀਆਂ ਨੂੰ ਨਸੀਹਤ ਦਿੱਤੀ ਕਿ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਉਹ ਜੋ ਵੀ ਬੋਲਣਾ ਚਾਹੁੰਦੇ ਹਨ ਤੇ ਤੱਥਾਂ ਬਾਰੇ ਗੱਲ ਕਰਨਾ ਚਾਹੁੰਦੇ ਹਨ, ਉਹ ਕਰ ਸਕਦੇ ਹਨ ਪਰ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਹੰਗਾਮਾ ਕਰਨਾ ਠੀਕ ਨਹੀਂ। ਇਸ ਦੌਰਾਨ ਬੈਂਸ ਨੇ ਸਿੰਗਾਪੁਰ ਸਿਖਲਾਈ ਲਈ ਗਏ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਦੀ ਰਵਾਨਗੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।


ਇਹ ਵੀ ਪੜ੍ਹੋ: Amitpal Singh: ਕੋਈ ਸਿਧਾਂਤਕ ਤੌਰ 'ਤੇ ਗਲਤ ਸਾਬਤ ਕਰ ਦੇਵੇ ਤਾਂ ਅਸੀਂ ਝੁਕ ਜਾਵਾਂਗੇ...ਭਾਈ ਅੰਮ੍ਰਿਤਪਾਲ ਸਿੰਘ ਦੀ ਵਿਰੋਧੀਆਂ ਨੂੰ ਚੁਣੌਤੀ