ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 10 ਮਾਰਚ ਤੋਂ ਸ਼ੁਰੂ ਹੋਵੇਗੀ ਦਾਖ਼ਲਿਆਂ ਦੀ ਮਹਾਂ-ਮੁਹਿੰਮ: ਬੈਂਸ
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੋਚ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਸੁਧਾਰ ਕੇ ਅੰਤਰਰਾਸ਼ਟਰੀ ਪੱਧਰ ਤੱਕ ਕਰਨ ਵਾਸਤੇ ਹਰ ਅਧਿਕਾਰੀਆਂ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਹੈ।
Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਭਲਕ (10 ਮਾਰਚ) ਤੋਂ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚਲਾਉਣ ਦੇ ਹੁਕਮ ਦਿੱਤੇ ਹਨ।
ਅੱਜ ਇਥੇ ਸੂਬੇ ਦੇ ਸਮੂਹ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ ਇੱਕੋ ਦਿਨ ਵਿੱਚ 1 ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਹੈ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇਗੀ।
ਬੈਂਸ ਨੇ ਕਿਹਾ ਕਿ ਉਹ ਇਸ ਅਭਿਆਨ ਦੀ ਖੁਦ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖ਼ਲਾ ਮੁਹਿੰਮ-2023 ਨੂੰ ਹੋਰ ਅਸਰਦਾਰ ਬਣਾਉਣ ਵਾਸਤੇ 10 ਮਾਰਚ 2023 ਤੋਂ ਲੈ ਕੇ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੇਨ ਗੇਟ ਤੇ ਦਾਖਲਾ ਬੂਥ ਲਗਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਬੂਥਾਂ ‘ਤੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।
ਇਹ ਵੀ ਪੜ੍ਹੋ: Delhi Excise Policy Case: ਮਨੀਸ਼ ਸਿਸੋਦੀਆ ਨੂੰ ED ਨੇ ਕੀਤਾ ਗ੍ਰਿਫਤਾਰ , ਦੂਜੇ ਦਿਨ ਤਿਹਾੜ 'ਚ ਹੋਈ ਪੁੱਛਗਿੱਛ
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੋਚ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਸੁਧਾਰ ਕੇ ਅੰਤਰਰਾਸ਼ਟਰੀ ਪੱਧਰ ਤੱਕ ਕਰਨ ਵਾਸਤੇ ਹਰ ਅਧਿਕਾਰੀਆਂ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਹੈ।
ਬੈਂਸ ਨੇ ਕਿਹਾ ਕਿ ਸਭ ਤੋਂ ਵੱਧ ਨਵਾਂ ਦਾਖਲਾ ਕਰਨ ਵਾਲੇ ਸਕੂਲ ਸਟਾਫ਼ ਨੂੰ ਜਿੱਥੇ ਪ੍ਰਸੰਸਾ ਪੱਤਰ ਅਤੇ ਸਕੂਲ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਉਥੇ ਨਾਲ ਹੀ ਪੰਜਾਬੀ ਦੇ ਹਰਮਨਪਿਆਰੇ ਆਗੂ ਅਤੇ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਵੀ ਕਰਵਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।