Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਪਾਸ ਹੋ ਗਿਆ ਹੈ। ਹਾਲਾਂਕਿ ਅਕਾਲੀ ਦਲ ਦੇ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਪਹਿਲਾਂ ਬਿੱਲ 'ਤੇ ਬਹਿਸ ਹੋਈ। ਬਿੱਲ 'ਤੇ ਬਹਿਸ ਦੌਰਾਨ ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਐਕਟ 'ਚ ਸੋਧ ਦਾ ਪੂਰਾ ਵੇਰਵਾ ਸਦਨ ​​'ਚ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਗੁਰਬਾਣੀ 'ਤੇ ਕਿਸੇ ਦਾ ਠੇਕਾ ਨਹੀਂ ਚੱਲੇਗਾ। ਸ਼੍ਰੋਮਣੀ ਕਮੇਟੀ ਆਪਣੇ ਆਪ ਵਿੱਚ ਗੈਰ-ਜਮਹੂਰੀ ਹੋ ਗਈ ਹੈ। 11 ਸਾਲਾਂ ਤੋਂ ਚੋਣਾਂ ਨਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਬਣ ਗਈ ਹੈ।


ਮਾਨ ਨੇ ਕਿਹਾ ਕਿ ਪਿਛਲੇ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਦੀ ਸਲਾਹ ਦਿੱਤੀ ਸੀ ਪਰ ਅੱਜ ਤੱਕ ਅਜਿਹਾ ਨਹੀਂ ਹੋ ਸਕਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੈਮਰੇ ਪਹਿਲਾਂ ਵਾਂਗ ਹੀ ਰਹਿਣਗੇ, ਬਾਹਰੋਂ ਹੀ ਫੀਡ ਦਿੱਤੀ ਜਾਵੇਗੀ। ਅਸੀਂ ਗੁਰਬਾਣੀ ਤੋਂ ਅੱਧਾ ਘੰਟਾ ਪਹਿਲਾਂ ਅਤੇ ਅੱਧਾ ਘੰਟਾ ਬਾਅਦ ਇਸ਼ਤਿਹਾਰ ਨਾ ਦੇਣ ਦੀ ਵਿਵਸਥਾ ਕੀਤੀ ਹੈ। 


ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਮੇਰੇ 'ਤੇ ਸਿੱਖਾਂ ਦੇ ਮਾਮਲਿਆਂ 'ਚ ਦਖਲ ਦੇਣ ਦਾ ਦੋਸ਼ ਲਗਾ ਰਹੇ ਹਨ ਕੀ ਅਸੀਂ ਸਿੱਖ ਨਹੀਂ ? ਪਰ ਜਦੋਂ ਵੀ ਬਾਦਲ ਗੁਰੂਘਰ ਵਿੱਚ ਜਾਂਦੇ ਹਨ ਤਾਂ ਰਾਗੀ ਵੀ ਖੜ੍ਹੇ ਹੋ ਜਾਂਦੇ ਹਨ। ਅਸੀਂ ਉਹ ਸਿੱਖ ਨਹੀਂ ਜੋ ਮੌਕਾ ਦੇਖ ਕੇ ਦਾੜ੍ਹੀ ਖੋਲ੍ਹ ਲੈਂਦੇ ਹਾਂ।


ਮਾਨ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਇੱਕ ਦੋ ਦਿਨਾਂ ਵਿੱਚ ਇੱਕ ਹੋਰ ਪੀਟੀਸੀ ਚੈਨਲ ਪੀਟੀਸੀ ਸਿਮਰਨ ਨੂੰ ਪ੍ਰਸਾਰਣ ਅਧਿਕਾਰ ਦੇਣ ਜਾ ਰਹੀ ਹੈ। ਯਾਨੀ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਪਰਿਵਾਰ ਕੋਲ ਹੀ ਰਹੇਗਾ। ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦੇ ਆਡੀਓ ਪ੍ਰਸਾਰਣ 'ਤੇ ਕੋਈ ਇਤਰਾਜ਼ ਨਹੀਂ ਹੈ ਕਿਉਂਕਿ ਪੀਟੀਸੀ ਦਾ ਕੋਈ ਰੇਡੀਓ ਚੈਨਲ ਨਹੀਂ ਹੈ। ਸ਼੍ਰੋਮਣੀ ਕਮੇਟੀ ਨੂੰ ਸਿਰਫ਼ ਵੀਡੀਓ ਟੈਲੀਕਾਸਟ 'ਤੇ ਹੀ ਇਤਰਾਜ਼ ਹੈ।


ਆਜ਼ਾਦ ਵਿਧਾਇਕ ਨਛੱਤਰ ਪਾਲ ਨੇ ਬਿੱਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ ਕਰਕੇ ਕੋਈ ਫੈਸਲਾ ਲਿਆ ਜਾਵੇ। ਗੁਰਬਾਣੀ ਦਾ ਪ੍ਰਸਾਰਣ ਮੁਫਤ ਹੋਣਾ ਚਾਹੀਦਾ ਹੈ, ਇਸ ਲਈ ਇਕੱਠੇ ਬੈਠ ਕੇ ਫੈਸਲਾ ਲੈਣਾ ਚਾਹੀਦਾ ਹੈ। ਦੂਜੇ ਪਾਸੇ ਅਕਾਲੀ ਦਲ ਦੇ ਸੁਖਵਿੰਦਰ ਸੁੱਖੀ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਬਿੱਲ ਲਿਆਉਣ ਦੀ ਕੋਈ ਲੋੜ ਨਹੀਂ, ਬੈਠ ਕੇ ਇਸ ਮਸਲੇ ਦਾ ਹੱਲ ਲੱਭਣਾ ਚਾਹੀਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।