Punjab News: ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੀ ਹੱਤਿਆ ਪਿੱਛੇ ਗੈਂਗਸਟਰ ਲਖਬੀਰ ਲੰਡਾ ਹਰੀਕੇ ਦਾ ਹੱਥ? ਪੋਸਟ ਵਾਇਰਲ ਹੋਣ ਮਗਰੋਂ ਐਕਸ਼ਨ ਮੋਡ 'ਚ ਪੁਲਿਸ
ਗੈਂਗਸਟਰ ਲਖਬੀਰ ਲੰਡਾ ਹਰੀਕੇ ਵੱਲੋਂ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਮਗਰੋਂ ਜਾਂਚ ਏਜੰਸੀਆਂ ਇਸ ਮਾਮਲੇ ਨੂੰ ਕਈ ਪੱਖਾਂ ਤੋਂ ਜਾਂਚਣ ਲੱਗ ਪਈਆਂ ਹਨ। ਪੁਲਿਸ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਲੰਡਾ ਹਰੀਕੇ...
Punjab News: ਗੈਂਗਸਟਰ ਲਖਬੀਰ ਲੰਡਾ ਹਰੀਕੇ ਵੱਲੋਂ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਮਗਰੋਂ ਜਾਂਚ ਏਜੰਸੀਆਂ ਇਸ ਮਾਮਲੇ ਨੂੰ ਕਈ ਪੱਖਾਂ ਤੋਂ ਜਾਂਚਣ ਲੱਗ ਪਈਆਂ ਹਨ। ਪੁਲਿਸ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਲੰਡਾ ਹਰੀਕੇ ਦੇ ਨਾਂ ਉਤੇ ਵਾਇਰਲ ਪੋਸਟ ਦੀ ਸੱਚਾਈ ਦੀ ਪਤਾ ਲਾਉਣ ਵਿੱਚ ਜੁਟੀ ਹੈ। ਬੇਸ਼ੱਕ ਪੁਲਿਸ ਨੇ ਇਸ ਘਟਨਾ ਦਾ ਅਤਿਵਾਦ ਨਾਲ ਸਬੰਧ ਹੋਣ ਬਾਰੇ ਫਿਲਹਾਲ ਕੁਝ ਵੀ ਨਹੀਂ ਕਿਹਾ ਪਰ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਚਾਰ ਕਿਤੇ ਵਿਦੇਸ਼ ਨਾਲ ਤਾਂ ਨਹੀਂ ਜੁੜੇ।
ਦੱਸ ਦਈਏ ਕਿ ਸੋਸ਼ਲ ਮੀਡੀਆ ’ਤੇ ਲੰਡਾ ਹਰੀਕੇ ਦੇ ਨਾਂ ਉਤੇ ਪੋਸਟ ਵਾਇਰ ਲ ਹੋਈ ਹੈ। ਇਹ ਪੋਸਟ ਗੈਂਗਸਟਰ ਲੰਡਾ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਉਸ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਕਤਲ ਸਾਡੇ ਭਰਾਵਾਂ ਨੇ ਕੀਤਾ ਹੈ। ਕੌਮ ਜਾਂ ਧਰਮ ਬਾਰੇ ਮਾੜਾ ਬੋਲਣ ਵਾਲਿਆਂ ਨੂੰ ਵੀ ਧਮਕੀ ਦਿੱਤੀ ਗਈ ਹੈ।
ਉਧਰ, ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸਿੰਘ ਉਰਫ਼ ਸੰਨੀ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨ ਦਾ ਰਿਮਾਂਡ ਲੈ ਲਿਆ ਹੈ। ਪੁਲਿਸ ਇਹ ਪਤਾ ਲਾਉਣ ਵਿੱਚ ਡਟੀ ਹੈ ਕਿ ਸੰਦੀਪ ਸਿੰਘ ਦੇ ਗੈਂਗਸਟਰ ਲੰਡਾ ਜਾਂ ਕਿਸੇ ਹੋਰ ਜਥੇਬੰਦੀ ਨਾਲ ਕੋਈ ਸਬੰਧ ਸਨ ਜਾਂ ਨਹੀਂ।
ਇਸ ਦੇ ਨਾਲ ਹੀ ਗੋਲੀਆਂ ਚਲਾਉਣ ਵਾਲੇ ਸੰਦੀਪ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮਿਲ ਰਿਹਾ ਹੈ। ਇਸ ਲਈ ਸੂਰੀ ਦੇ ਪਰਿਵਾਰ ਤੇ ਹਿੰਦੂ ਸੰਗਠਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੀ ਕੇਸ ਦਰਜ ਕੀਤਾ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦਾ ਨਾਮ ਸਾਹਮਣੇ ਆਵੇਗਾ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।