Punjab News: ਕੌਮੀ ਇਨਸਾਫ਼ ਮੋਰਚੇ ਦੇ ਚਲਦੇ ਚੰਡੀਗੜ੍ਹ-ਮੋਹਾਲੀ ਦੇ ਰੋਕੇ ਗਏ ਰਾਹ ਨੂੰ ਖੁੱਲ੍ਹਵਾਉਣ ਨਾ ਪਾਉਣ ਕਰਕੇ ਮੋਹਾਲੀ ਦੇ ਐਸਐਸਪੀ ਨੇ ਹਾਈਕੋਰਟ ਵਿੱਚ ਹਲਫ਼ਨਾਮਾ ਦਾਖ਼ਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਇਸ ਨੂੰ ਧਾਰਮਿਕ ਤੇ ਭਾਵਨਾਤਮਕ ਦੱਸਿਆ ਹੈ। ਇਸ ਦੇ ਨਾਲ ਹੀ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਲ ਹੋਣ ਕਾਰਨ ਸਰਕਾਰ ਨੂੰ ਇਨ੍ਹਾਂ ਨੂੰ ਹਟਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਪੁਲਿਸ ਨੇ ਦਿੱਤਾ ਭਰੋਸਾ ਛੇਤੀ ਹੀ ਖੋਲ੍ਹ ਦਿੱਤਾ ਜਾਵੇਗਾ ਪੂਰਾ ਰਾਸਤਾ


ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੇ ਖ਼ਿਲਾਫ਼ ਹਾਈਕੋਰਟ ਵਿੱਚ ਦਾਖ਼ਲ ਪਟੀਸ਼ਨ ਉੱਤੇ ਸੁਣਾਵਈ ਦੌਰਾਨ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਐਸਐਸਪੀ ਨੇ ਹਾਈਕੋਰਟ ਵਿੱਚ ਹਲਫਨਾਮਾ ਦਾਖ਼ਲ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਹੋ ਰਹੀ ਹੈ ਤੇ ਛੇਤੀ ਹੀ ਇਸ ਮਾਮਲੇ ਦਾ ਹੱਲ ਕੱਢ ਲਿਆ ਜਾਵੇਗਾ। ਮੋਹਾਲੀ-ਚੰਡੀਗੜ੍ਹ ਰਾਹ ਨੂੰ ਇੱਕ ਤਰਫ਼ ਤੋਂ ਖੋਲ੍ਹ ਦਿੱਤਾ ਗਿਆ ਹੈ ਤੇ ਛੇਤੀ ਹੀ ਇਸ ਨੂੰ ਪੂਰਾ ਖੋਲ੍ਹ ਦਿੱਤਾ ਜਾਵੇਗਾ।


ਪ੍ਰਦਰਸ਼ਨਕਾਰੀ ਧਰਮ ਦਾ ਲੈ ਰਹੇ ਨੇ ਸਹਾਰਾ


ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਹਾਈਕੋਰਟ ਵਿੱਚ ਦੱਸਿਆ ਗਿਆ ਹੈ ਕਿ ਪ੍ਰਦਰਸ਼ਨਕਾਰੀ ਆਪਣੀ ਢਾਲ ਦੇ ਤੌਰ ਉੱਤੇ ਧਾਰਮਿਕ ਭਾਵਨਾਵਾਂ ਦਾ ਸਹਾਰਾ ਲੈ ਰਹੇ ਹਨ। ਪ੍ਰਦਰਸ਼ਨ ਵਿੱਚ ਔਰਤਾਂ ਤੇ ਬੱਚੇ ਸ਼ਾਮਲ ਹਨ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਹੈ ਜਿਸ ਕਾਰਨ ਪੁਲਿਸ ਤੇ ਸਰਕਾਰ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਹਾਈਕੋਰਟ ਨੇ ਸਰਕਾਰ ਨੂੰ ਦਿੱਤਾ 4 ਹਫ਼ਤਿਆਂ ਦਾ ਸਮਾਂ


ਇਸ ਮੌਕੇ ਪੁਲਿਸ ਅਧਿਕਾਰੀ ਵੱਲੋਂ ਹਾਈਕੋਰਟ ਵਿੱਚ ਕਿਹਾ ਗਿਆ ਕਿ ਪ੍ਰਸ਼ਾਸਨ ਦੇ ਯਤਨਾਂ ਦੇ ਚਲਦਿਆਂ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘਟ ਗਈ ਹੈ ਜੋ ਕਿ ਹੁਣ ਮਹਿਜ 150 ਦੇ ਕਰੀਬ ਰਹਿ ਗਈ ਹੈ। ਜ਼ਿਕਰ ਕਰ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਇੱਥੋਂ ਹੋਰ ਥਾਂ ਉੱਤੇ ਭੇਜਣ ਲਈ ਲਈ ਸਰਕਾਰ ਨੂੰ 4 ਹਫ਼ਤਿਆਂ ਦਾ ਸਮਾਂ ਦਿੱਤਾ ਹੈ। 



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।