Amritpal Singh: ਵਕੀਲਾਂ ਦੀ ਹੜਤਾਲ ਅੰਮ੍ਰਿਤਪਾਲ ਸਿੰਘ 'ਤੇ ਪਈ ਭਾਰੀ ! NSA ਹਟਾਉਣ ਦੇ ਮਾਮਲੇ 'ਚ ਸੁਣਵਾਈ 28 ਅਗਸਤ ਤੱਕ ਟਲੀ
Amritpal Singh:ਅੱਜ ਵਕੀਲਾਂ ਵੱਲੋਂ ਹਾਈਕੋਰਟ 'ਚ ਕੰਮ ਬੰਦ ਹੋਣ ਕਾਰਨ ਇਨ੍ਹਾਂ ਸਾਰੀਆਂ ਪਟੀਸ਼ਨਾਂ 'ਤੇ ਸੁਣਵਾਈ ਨਹੀਂ ਹੋ ਸਕੀ। ਹੁਣ ਚੀਫ਼ ਜਸਟਿਸ ਦੀ ਬੈਂਚ ਇਨ੍ਹਾਂ ਪਟੀਸ਼ਨਾਂ 'ਤੇ 28 ਅਗਸਤ ਨੂੰ ਸੁਣਵਾਈ ਕਰੇਗੀ।
Amritpal Singh: ਹੁਣ ਹਾਈਕੋਰਟ ਦੇ ਚੀਫ਼ ਜਸਟਿਸ ਦਾ ਡਬਲ ਬੈਂਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਐੱਨਐੱਸਏ ਖ਼ਿਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਹੁਣ ਤੱਕ ਇਨ੍ਹਾਂ ਪਟੀਸ਼ਨਾਂ 'ਤੇ ਹਾਈ ਕੋਰਟ ਦੇ ਸਿੰਗਲ ਬੈਂਚ 'ਚ ਸੁਣਵਾਈ ਹੋ ਰਹੀ ਸੀ।
ਅੰਮ੍ਰਿਤਪਾਲ ਦੇ ਸਾਥੀਆਂ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ , ਕੁਲਵੰਤ ਸਿੰਘ ਰਾਏਕੇ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਪਿਛਲੇ ਸਾਲ ਹਾਈ ਕੋਰਟ ਵਿੱਚ ਉਨ੍ਹਾਂ ’ਤੇ ਲਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਸੀ। ਹੁਣ ਇਨ੍ਹਾਂ ਸਾਰਿਆਂ 'ਤੇ ਨਵੇਂ ਸਿਰੇ ਤੋਂ NSA ਲਗਾਇਆ ਗਿਆ ਹੈ। ਜਿਸ 'ਤੇ ਸਿੰਗਲ ਬੈਂਚ 'ਚ ਸੁਣਵਾਈ ਚੱਲ ਰਹੀ ਸੀ।
ਜ਼ਿਕਰ ਕਰ ਦਈਏ ਕਿ ਅੱਜ ਵਕੀਲਾਂ ਵੱਲੋਂ ਹਾਈਕੋਰਟ 'ਚ ਕੰਮ ਬੰਦ ਹੋਣ ਕਾਰਨ ਇਨ੍ਹਾਂ ਸਾਰੀਆਂ ਪਟੀਸ਼ਨਾਂ 'ਤੇ ਸੁਣਵਾਈ ਨਹੀਂ ਹੋ ਸਕੀ। ਹੁਣ ਚੀਫ਼ ਜਸਟਿਸ ਦੀ ਬੈਂਚ ਇਨ੍ਹਾਂ ਪਟੀਸ਼ਨਾਂ 'ਤੇ 28 ਅਗਸਤ ਨੂੰ ਸੁਣਵਾਈ ਕਰੇਗੀ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਨੇ ਵੀ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ 'ਤੇ ਲਗਾਏ ਗਏ NSA ਨੂੰ ਚੁਣੌਤੀ ਦਿੱਤੀ ਹੈ।