(Source: ECI/ABP News)
ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼, ਪੂਰੇ ਦੇਸ਼ 'ਚ ਪੜ੍ਹਾਇਆ ਜਾਏ, ਸਿੱਖਿਆ ਮੰਤਰੀ ਬੈਂਸ ਨੇ ਕੇਂਦਰ ਕੋਲ ਰੱਖੀ ਮੰਗ
Punjab News: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਤੇ ਇਸ ਦਾ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ
![ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼, ਪੂਰੇ ਦੇਸ਼ 'ਚ ਪੜ੍ਹਾਇਆ ਜਾਏ, ਸਿੱਖਿਆ ਮੰਤਰੀ ਬੈਂਸ ਨੇ ਕੇਂਦਰ ਕੋਲ ਰੱਖੀ ਮੰਗ The history of Punjab should be filled with martyrs gurus saints and great sages should be taught in the entire country Education Minister Bains has asked the Center ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼, ਪੂਰੇ ਦੇਸ਼ 'ਚ ਪੜ੍ਹਾਇਆ ਜਾਏ, ਸਿੱਖਿਆ ਮੰਤਰੀ ਬੈਂਸ ਨੇ ਕੇਂਦਰ ਕੋਲ ਰੱਖੀ ਮੰਗ](https://feeds.abplive.com/onecms/images/uploaded-images/2023/07/05/c37db50558471a16280ad0f6978a93811688532122095709_original.jpg?impolicy=abp_cdn&imwidth=1200&height=675)
Punjab News: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਤੇ ਇਸ ਦਾ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਵਿੱਚ ਦੇਸ਼ ਪ੍ਰਤੀ ਸੱਚੀ ਸ਼ਰਧਾ ਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਹੋ ਸਕੇ।
ਬੈਂਸ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਮਾਰਗ ਦਰਸ਼ਕ ਰਿਹਾ ਹੈ ਤੇ ਉੱਤਰੀ ਭਾਰਤ ਦਾ ਪ੍ਰਵੇਸ਼ ਦੁਆਰ ਹੋਣ ਕਾਰਨ ਬਹੁਤ ਸਾਰੇ ਸ਼ਾਸ਼ਕਾਂ ਦੇ ਹਮਲਿਆਂ ਦਾ ਵੀ ਬਹਾਦਰੀ ਨਾਲ ਡਟ ਕੇ ਟਾਕਰਾ ਕੀਤਾ ਹੈ। ਇੱਥੋਂ ਦੀ ਇਤਿਹਾਸਕ ਵਿਰਾਸਤ ਦੇਸ਼ ਦਾ ਸਰਮਾਇਆ ਹੈ ਜਿਸ ਨੂੰ ਭਾਰਤ ਦੇ ਸਾਰੇ ਸੂਬਿਆਂ ਦੇ ਪਾਠਕ੍ਰਮ ਦਾ ਹਿੱਸਾ ਬਣਾ ਕੇ ਪਾਠ ਪੁਸਤਕਾਂ ਰਾਹੀਂ ਸਾਰੇ ਦੇਸ਼ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਬਹੁਤ ਜ਼ਰੂਰੀ ਹੈ।
ਮੀਟਿੰਗ ਦੌਰਾਨ ਬੈਂਸ ਨੇ ਇਕ ਅਹਿਮ ਮੁੱਦਾ ਚੁੱਕਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਨੇ ਪੰਜਾਬ ਸੂਬੇ ਵਾਸਤੇ ਸਾਲ 2017 ਵਿੱਚ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸ ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੰਸਥਾ ਦਾ ਕੈਂਪਸ ਬਣਾਉਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਲੋੜੀਂਦੀ ਜ਼ਮੀਨ ਦੀ ਪਛਾਣ ਵੀ ਕਰ ਲਈ ਸੀ।
ਬੈਂਸ ਨੇ ਕਿਹਾ ਕਿ ਨਿਸ਼ਚਿਤ ਕੀਤੀ ਗਈ ਜ਼ਮੀਨ ਚੰਡੀਗੜ੍ਹ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ-ਨਾਲ ਵਧੀਆ ਸੜਕ ਮਾਰਗ ਨਾਲ ਵੀ ਜੁੜੀ ਹੋਈ ਸੀ, ਪਰ ਉਸ ਜ਼ਮੀਨ ਨੂੰ ਤਕਨੀਕੀ ਆਧਾਰ ’ਤੇ ਕੌਮੀ ਸਿੱਖਿਆ ਤੇ ਖੋਜ ਕੌਂਸਲ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਤੇ ਬਾਅਦ ਵਿੱਚ ਮਾਮਲਾ ਬੰਦ ਕਰ ਦਿੱਤਾ ਗਿਆ। ਸਿੱਖਿਆ ਮੰਤਰੀ ਨੇ ਪੰਜਾਬ ਰਾਜ ਵਿੱਚ ਮੁੜ ਖੇਤਰੀ ਸਿੱਖਿਆ ਸੰਸਥਾ ਸਥਾਪਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਸਕੂਲੀ ਸਿੱਖਿਆ ਤੇ ਸਕੂਲ ਅਧਿਆਪਕਾਂ ਦੀ ਸਿਖਲਾਈ ਵਾਸਤੇ ਕੋਈ ਵੀ ਰਾਸ਼ਟਰੀ ਪੱਧਰ ਦਾ ਸੰਸਥਾ ਮੌਜੂਦ ਨਹੀਂ ਹੈ ਇਸ ਲਈ ਪੰਜਾਬ ਰਾਜ ਵਿੱਚ ਇਸ ਸੰਸਥਾ ਨੂੰ ਸਥਾਪਤ ਕਰਨ ਲਈ ਮੁੜ ਪ੍ਰਵਾਨਗੀ ਦਿੱਤੀ ਜਾਵੇ।
ਉਨ੍ਹਾਂ ਕੇਂਦਰੀ ਸਿੱਖਿਆ ਰਾਜ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਪੰਜਾਬ ਸਰਕਾਰ ਹਵਾਈ ਅੱਡੇ ਤੱਕ ਆਸਾਨ ਪਹੁੰਚ ਤੇ ਵਧੀਆ ਸੜਕ ਸੰਪਰਕ ਵਾਲੀ ਢੁਕਵੀਂ ਜ਼ਮੀਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬੈਂਸ ਨੇ ਇਸ ਮੌਕੇ ਕੌਮੀ ਸਿੱਖਿਆ ਤੇ ਖੋਜ ਕੌਂਸਲ ਵੱਲੋਂ ਪੁਸਤਕਾਂ ਦੀ ਕਾਪੀ ਰਾਈਟ ਦੇ ਨਾਮ ਤੇ ਲਈ ਜਾਂਦੀ ਰਾਇਲਟੀ ਦਾ ਵੀ ਮੁੱਦਾ ਚੁੱਕਿਆ ਤੇ ਮੰਗ ਕੀਤੀ ਕਿ ਇਸ ਨੂੰ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਨੂੰ ਸੂਬੇ ਦੀ ਸਕੂਲ ਸਿੱਖਿਆ ਨੂੰ ਹੋਰ ਬਿਹਤਰ ਬਨਾਉਣ ਲਈ ਵਰਤ ਸਕੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)