ਕਿਸਾਨਾਂ ਦੇ ਗਰੁੱਪਾਂ ਨੂੰ ਮਾਨ ਸਰਕਾਰ ਨੇ ਸਿੰਚਾਈ ਸਕੀਮਾਂ ਤਹਿਤ 90 ਫੀਸਦੀ ਵਿੱਤੀ ਸਹਾਇਤਾ ਦਿੱਤੀ : ਡਾ. ਨਿੱਝਰ
ਚੰਡੀਗੜ੍ਹ,13ਅਗਸਤ: ਜਲ ਸੰਭਾਲ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵੱਖ-ਵੱਖ ਸਿੰਚਾਈ ਸਕੀਮਾਂ ਤਹਿਤ ਸੂਬੇ ਦੇ ਕਿਸਾਨਾ ਦੇ ਗਰੁੱਪਾਂ ਨੂੰ 90 ਫ਼ੀਸਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਚੰਡੀਗੜ੍ਹ,13ਅਗਸਤ: ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰੋਤਾਂ ਦੀ ਵਰਤੋਂ ਸੰਜਮ ਨਾਲ ਕਰਨ ਲਈ ਯੋਗ ਉਪਰਾਲੇ ਕਰ ਰਹੀ ਹਨ। ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆਂ ਹੋਇਆ ਭੂਮੀ ਅਤੇ ਜਲ ਸੰਭਾਲ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵੱਖ-ਵੱਖ ਸਿੰਚਾਈ ਸਕੀਮਾਂ ਤਹਿਤ ਸੂਬੇ ਦੇ ਕਿਸਾਨਾ ਦੇ ਗਰੁੱਪਾਂ ਨੂੰ 90 ਫ਼ੀਸਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਡਾ. ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਕੁਦਰਤੀ ਸੋਮਿਆਂ ਨੂੰ ਸਹੀ ਢੰਗ ਨਾਲ ਵਰਤਣ ਲਈ ਆਮ ਲੋਕਾਂ ਪ੍ਰਤੀ ਵਚਨਵੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਕਿਸਾਨਾਂ ਦੇ ਗਰੁੱਪਾਂ ਨੂੰ ਮਾਈਕਰੋ ਇਰੀਗੇਸ਼ਨ (ਡਰਿੱਪ ਅਤੇ ਸਪ੍ਰਿੰਕਲਰ) ਸਿਸਟਮ ਲਗਾਉਣ ਲਈ 90 ਫ਼ੀਸਦੀ ਵਿੱਤੀ ਸਹਾਇਤਾ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਪ੍ਰਦਾਨ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਨਿੱਝਰ ਨੇ ਦੱਸਿਆ ਕਿ ਵਰਤਮਾਨ ਸਮੇਂ ਵਿਚ ਪੰਜਾਬ ਦੇ ਉੱਤਰੀ ਨੀਮ-ਪਹਾੜੀ ਖੇਤਰ ਭੋਂ -ਖੋਰ, ਕੇਂਦਰੀ ਜ਼ਿਲ੍ਹੇ ਧਰਤੀ ਹੇਠਲੇ ਪਾਣੀ ਦੀ ਲੋੜ ਤੋਂ ਵੱਧ ਵਰਤੋਂ ਅਤੇ ਦੱਖਣੀ ਜ਼ਿਲ੍ਹੇ ਖਾਰੇਪਣ ਅਤੇ ਸੇਮ ਦੀਆਂ ਸਮੱਸਿਆਵਾਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਪੀੜਤ ਹਨ ਜਿਨ੍ਹਾਂ ਨੂੰ ਘਟਾਉਣ ਲਈ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਦੇ ਸਨਮੁੱਖ ਭੂਮੀਗਤ ਪਾਈਪਲਾਈਨਾਂ ਦੇ ਪ੍ਰੋਜੈਕਟਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਜਿਸ ਨਾਲ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੇ ਸਰੋਤਾਂ ਦੀ ਸੁਚੱਜੀ ਵਰਤੋਂ ਹੋਵੇਗੀ। ਇਸ ਪ੍ਰਾਜਕੈਟ ਅਧੀਨ 17,476 ਹੈਕਟੇਅਰ ਭੂਮੀ ਨੂੰ ਕਵਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਨੀਮ-ਪਹਾੜੀ ਖੇਤਰਾਂ ਵਿੱਚ 563 ਹੈਕਟੇਅਰ ਨੂੰ ਲਾਭ ਪਹੁੰਚਾਉਣ ਲਈ ਰੇਨਵਾਟਰ ਹਾਰਵੈਸਟਿੰਗ ਸਟਕਚਰ ਅਤੇ ਮੈਦਾਨੀ ਖੇਤਰਾਂ ਵਿੱਚ 356 ਹੈਕਟੇਅਰ ਨੂੰ ਲਾਭ ਪਹੁੰਚਾਉਣ ਲਈ 6 ਐਸ.ਟੀ.ਪੀ. (ਸੀਵਰੇਜ ਟਰੀਟਮੈਂਟ ਪਲਾਂਟ) ਤੋਂ ਸਿੰਚਾਈ ਲਈ ਬੁਨਿਆਦੀ ਢਾਂਚੇ ਨੂੰ ਸਥਾਪਿਤ ਕੀਤਾ ਗਿਆ ਹੈ।
ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 100 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਉਮੀਦ- ਸੀਐੱਮ ਭਗਵੰਤ ਮਾਨ
ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਸਖ਼ਤ ਹੋਈ ਪੰਜਾਬ ਸਰਕਾਰ, ਮਾਸਕ ਲਾਜ਼ਮੀ ਬਣਾਉਣ ਦੇ ਦਿੱਤੇ ਨਿਰਦੇਸ਼