Punjab Politics:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਸੁਖਬੀਰ ਬਾਦਲ ਨੂੰ ਤਲਬ ਕਰ ਲਿਆ ਹੈ। ਸੁਖਬੀਰ ਬਾਦਲ ਨੂੰ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ 15 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਬਾਗੀ ਧੜੇ ਨੇ ਇਸ ਮੁਆਫੀਨਾਮੇ ਵਿੱਚ ਸੁਖਬੀਰ ਬਾਦਲ ਉਪਰ ਵੱਡੇ ਸਵਾਲ ਉਠਾਏ ਹਨ।


ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ, ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਵੀ ਅੱਜ ਜਵਾਬ ਮਿਲ ਗਿਆ ਹੋਵੇਗਾ ਕਿ, ਸ਼੍ਰੀ ਅਕਾਲ ਤਖਤ ਸਾਹਿਬ ਸਰਵਉੱਚ ਹੈ।ਸੁਖਬੀਰ ਸਿੰਘ ਬਾਦਲ ਦੀ ਹੈਸੀਅਤ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਮਣੇ ਇੱਕ ਨਿਮਾਣੇ ਸਿੱਖ ਤੋਂ ਵੱਧ ਕੁੱਝ ਨਹੀਂ।



ਵਲਟੋਹਾ ਨੇ ਕਿਹਾ ਕਿ ਹਰ ਸਿੱਖ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਕਰਨੀ ਚਾਹੀਦੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਉੱਤੇ ਸਵਾਲ ਉਠਾਉਣ ਵਾਲਿਆਂ ਨੂੰ ਬੇਨਤੀ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਜ਼ਾਦ ਹਸਤੀ ਅਤੇ ਜਥੇਦਾਰ ਸਾਹਿਬਾਨ ਦੇ ਰੁਤਬੇ ਨੂੰ ਢਾਹ ਨਾਂ ਲਾਇਆ ਕਰੋ।


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਨਾ ਬਣਦਾ ਹੈ। ਇਸ ਬਾਰੇ ਫੈਸਲਾ ਲੈਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਧਿਕਾਰ ਅਤੇ ਫਰਜ਼ ਦੋਵੇਂ ਹੈ।  ਸੁਖਬੀਰ ਬਾਦਲ ਤੋਂ ਅੱਜ ਜੋ ਵੀ ਜਵਾਬ ਮੰਗਿਆ ਗਿਆ ਹੈ, ਉਹ ਹਰ ਇਲਜ਼ਾਮ ਦਾ ਨਿਮਰਤਾ ਨਾਲ ਸਪੱਸ਼ਟੀਕਰਨ ਦੇਣਗੇ। ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਜੇ ਉਨ੍ਹਾਂ ਤੋਂ ਸਰਕਾਰ ਵਿੱਚ ਜਾਂ ਸਰਕਾਰ ਤੋਂ ਬਾਹਰ ਕੋਈ ਗ਼ਲਤੀ ਹੋਈ ਹੈ ਤਾਂ ਉਹ ਇਸ ਲਈ ਮੁਆਫੀ ਮੰਗਦੇ ਹਨ। ਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰਕੋਈ ਗਲਤੀ ਨਜ਼ਰ ਆਉਂਦੀ ਹੈ ਤਾਂ ਉਹ ਨਿਮਰਤਾ ਸਹਿਤ ਮੁਆਫੀ ਮੰਗਣਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।