ਪੜਚੋਲ ਕਰੋ

Punjab News: ਹਾਲੇ ਹੋਰ ਜ਼ਿਆਦਾ ਵਧੇਗੀ ਸੂਬੇ ਦੀ ਆਮਦਨ, ਮੰਤਰੀ ਨੇ ਦੱਸਿਆ ਤਰੀਕਾ, ਪਿਛਲੇ 5 ਮਹੀਨਿਆਂ ‘ਚ ਹੋਇਆ 13 ਫੀਸਦੀ ਵਾਧਾ

ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 13  ਫੀਸਦੀ ਜ਼ਿਆਦਾ ਪੈਸਾ ਆਇਆ ਹੈ।

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਅਪ੍ਰੈਲ 2023 ਤੋਂ ਅਗਸਤ 2023 ਤੱਕ 1811.14 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 1605.49 ਕਰੋੜ ਰੁਪਏ ਸੀ। ਇਸ ਤਰ੍ਹਾਂ ਇਹ ਵਾਧਾ 13 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। 

ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਜਿੰਪਾ ਨੇ ਦੱਸਿਆ ਕਿ ਸਾਲ 2023-24 ਦੌਰਾਨ ਰਜਿਸਟਰੀਆਂ ਤੋਂ 4700 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਮਾਲ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। 

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਡੇਢ ਸਾਲ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Embed widget