ਨਵੀਂ ਦਿੱਲੀ: ਤਿੰਨ ਖੇਤੀਬਾੜੀ ਸੁਧਾਰ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਸੋਮਵਾਰ ਨੂੰ ਲੋਕ ਸਭਾ ਵਿੱਚ ਗੂੰਜਿਆ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸੀਪੀਐਮ, ਆਰਐਲਪੀ, ਡੀਐਮਕੇ ਅਤੇ ਬਸਪਾ ਮੈਂਬਰਾਂ ਨੇ ਇਸ ਮਾਮਲੇ ਬਾਰੇ ਵਿਚਾਰ ਵਟਾਂਦਰੇ ਲਈ ਅਡਜੋਰਮੈਂਟ ਮਤਾ ਪੇਸ਼ ਕੀਤਾ ਗਿਆ। ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਵੱਲੋਂ ਮਤਾ ਅੱਗੇ ਵਧਾਇਆ। ਇਸ ਮਤੇ ‘ਤੇ ਡੀਐਮਕੇ (ਟੀਆਰ ਬਾਲੂ), ਬਸਪਾ, ਸੀਪੀਐਮ ਤੇ ਆਰਐਲਪੀ (ਹਨੂਮਾਨ ਬੈਨੀਵਾਲ) ਦੇ ਨੇਤਾਵਾਂ ਨੇ ਦਸਤਖਤ ਕੀਤੇ।


ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ


ਉਧਰ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕੀਤੀ। ਸ੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਦਨ ਵੱਲੋਂ ਤਿੰਨ ਖੇਤੀ ਕਾਨੂੰਨ ਲਾਗੂ ਕਰਨ ਕਾਰਨ ਦੇਸ਼-ਵਿਆਪੀ ਸੰਕਟ ਪੈਦਾ ਹੋਏ ਹਨ। ਇਸ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਬਾਰੇ ਵਿਚਾਰ ਵਟਾਂਦਰੇ ਦੀ ਲੋੜ ਹੈ।


ਪੜ੍ਹੋ ਹਰਸਿਮਰਤ ਕੌਰ ਬਾਦਲ ਦਾ ਬਿਆਨ


ਲੋਕ ਸਭਾ ਦੇ ਸਪੀਕਰ ਨੂੰ ਲਿਖੇ ਪੱਤਰ ਵਿੱਚ ਹਰਸਿਮਰਤ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ, ਖੇਤ ਮਜ਼ਦੂਰਾਂ ਤੇ ਖੇਤੀ ਨਾਲ ਜੁੜੇ ਵਪਾਰੀਆਂ ਦੇ ਵਿਰੋਧ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਕੇ ਸਦਨ ਵਿੱਚ ਧੱਕੇ ਨਾਲ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਦਨ ਵਿੱਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਨਾਂ ਸ਼ਾਮਲ ਕੀਤੇ ਜਾਣ ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਸਮੇਂ ਸ਼ਰਧਾਂਜਲੀ ਦਿੱਤੀ ਜਾਵੇ।



ਉਨ੍ਹਾਂ ਨੇ ਕਿਹਾ, '' ਉਨ੍ਹਾਂ ਨੇ ਸ਼ਾਂਤਮਈ ਤੇ ਲੋਕਤੰਤਰੀ ਅੰਦੋਲਨ 'ਚ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ ਹੈ, ਜੋ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਉਚਿੱਤ ਉਦੇਸ਼ ਲਈ ਲੜ ਰਹੇ ਹਨ।" ਉਨ੍ਹਾਂ ਕਿਹਾ, "ਇਸ ਸਦਨ ਨੂੰ ਉਨ੍ਹਾਂ ਦੀ ਸ਼ਹਾਦਤ ਨੂੰ ਮੰਨਣਾ ਚਾਹੀਦਾ ਹੈ।" ਹਰਸਿਮਰਤ ਨੇ ਅੱਗੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਸੰਵਿਧਾਨ ਦੇ ਬਾਨੀਆਂ ਦੁਆਰਾ ਕਲਪਿਤ ਸੰਘਵਾਦ ਦੀ ਭਾਵਨਾ ਦੀ ਬੇਧਿਆਨੀ ਉਲੰਘਣਾ ਹੈ ਕਿਉਂਕਿ ਖੇਤੀਬਾੜੀ ਰਾਜ ਦਾ ਵਿਸ਼ਾ ਹੈ।


ਜਾਣੋ ਭਗਵੰਤ ਮਾਨ ਨੇ ਕੀ ਦਿੱਤਾ ਬਿਆਨ


ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਲਈ ਦੀ ਮੰਗ ਕਰਦਿਆਂ ਮਤਾ ਪਾਸ ਕੀਤਾ। ਰਾਜ ਸਭਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਬਾਜਵਾ ਨੇ ਵੀ ਮੰਗਲਵਾਰ ਨੂੰ ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਲਈ ਕਾਰਵਾਈ ਮੁਅੱਤਲ ਕਰਨ ਲਈ ਸਦਨ ਦੇ ਚੇਅਰਮੈਨ ਨੂੰ ਮੁਲਤਵੀ ਮਤਾ ਪੇਸ਼ ਕੀਤਾ।


ਇਹ ਵੀ ਪੜ੍ਹੋ: Kitchen Hacks: ਇੰਝ ਕਰੋ ਹਰੇ ਮਟਰ ਸਟੋਰ, ਸਾਲ ਭਰ ਨਹੀਂ ਹੋਣਗੇ ਖ਼ਰਾਬ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904