Punjab Breaking News LIVE: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਪਹੁੰਚਿਆ ਹਾਈ ਕੋਰਟ, ਬੰਦੀ ਸਿੰਘਾਂ ਦਾ ਮੁੱਦਾ ਉੱਠਿਆ ਲੋਕ ਸਭਾ 'ਚ, ਪਠਾਨਕੋਟ ਜ਼ਮੀਨ ਘੁਟਾਲੇ ਦੀ ਰਾਜਪਾਲ ਤੋਂ ਪਹੁੰਚੀ ਸ਼ਿਕਾਇਤ
Punjab Breaking News LIVE 12 August, 2023: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਪਹੁੰਚਿਆ ਹਾਈ ਕੋਰਟ, ਬੰਦੀ ਸਿੰਘਾਂ ਦਾ ਮੁੱਦਾ ਉੱਠਿਆ ਲੋਕ ਸਭਾ 'ਚ, ਪਠਾਨਕੋਟ ਜ਼ਮੀਨ ਘੁਟਾਲੇ ਦੀ ਰਾਜਪਾਲ ਤੋਂ ਪਹੁੰਚੀ ਸ਼ਿਕਾਇਤ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ 'ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਮੌਤ ਹੋ ਗਈ ਹੈ। ਸਰਬਜੀਤ ਸਿੰਘ ਲੱਖੇਵਾਲੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਹਾਲਾਂਕਿ ਪੁਲਿਸ ਜਾਂਚ ਵਿੱਚ ਹੁਣ ਤੱਕ ਗੋਲੀ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਡਾਨ ਰੀਜਨਲ ਕਨੈਕਟੀਵਿਟੀ ਸਕੀਮ (ਆਰਸੀਐਸ) ਤਹਿਤ 19 ਸੀਟਾਂ ਵਾਲੇ ਜਹਾਜ਼ ਰਾਹੀਂ ਬਠਿੰਡਾ ਅਤੇ ਲੁਧਿਆਣਾ ਨੂੰ ਦਿੱਲੀ ਨਾਲ ਜੋੜਨ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕ ਸਭਾ ਵਿੱਚ ਇੱਕ ਸਵਾਲ ਰਾਹੀਂ ਇਹ ਮੁੱਦਾ ਉਠਾਇਆ, ਜਿਸ ਦਾ ਜਵਾਬ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਨੇ ਦਿੱਤਾ।
ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਨੇ ਦਿੱਲੀ ਸੇਵਾ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ। ਇਸ ਨਾਲ 19 ਮਈ ਨੂੰ ਜਾਰੀ ਆਰਡੀਨੈਂਸ ਹੁਣ ਕਾਨੂੰਨ ਬਣ ਗਿਆ ਹੈ। ਪਹਿਲਾਂ ਦਿੱਲੀ ਸਰਕਾਰ ਨੇ ਆਰਡੀਨੈਂਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਹੁਣ ਉਹ ਸੋਧੇ ਹੋਏ ਕਾਨੂੰਨ ਨੂੰ ਚੁਣੌਤੀ ਦੇਵੇਗੀ। ਦਿੱਲੀ ਸੇਵਾਵਾਂ ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਗਿਆ ਸੀ। ਇਹ ਬਿੱਲ 3 ਅਗਸਤ ਨੂੰ ਲੋਕ ਸਭਾ ਵਿੱਚ ਪਾਸ ਹੋਇਆ ਸੀ। ਲੋਕ ਸਭਾ 'ਚ ਬਹੁਮਤ ਹੋਣ ਕਾਰਨ ਕੇਂਦਰ ਤੋਂ ਬਿੱਲ ਪਾਸ ਕਰਵਾਉਣ 'ਚ ਕੋਈ ਮੁਸ਼ਕਿਲ ਨਹੀਂ ਆਈ, ਰਾਜ ਸਭਾ 'ਚ ਸਰਕਾਰ ਕੋਲ ਗਿਣਤੀ ਘੱਟ ਹੋਣ ਕਾਰਨ ਇਸ ਨੂੰ ਪਾਸ ਕਰਵਾਉਣ ਦੀ ਚੁਣੌਤੀ ਸੀ ਪਰ ਉੱਥੇ ਵੀ ਸਰਕਾਰ ਨੂੰ ਕਾਮਯਾਬੀ ਮਿਲੀ। 7 ਅਗਸਤ ਨੂੰ ਇਹ ਬਿੱਲ ਉਪਰਲੇ ਸਦਨ ਨੇ ਵੀ ਪਾਸ ਕੀਤਾ ਸੀ।
ੰਜਾਬ ਸਮੇਤ ਦੇਸ਼ ਭਰ ਦੇ ਹਜ਼ਾਰਾਂ ਟਰੱਕ ਆਪਰੇਟਰਾਂ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਦਿੱਲੀ ਸਰਕਾਰ ਨੇ ਇੱਕ ਅਕਤੂਬਰ ਤੋਂ ਕਈ ਤਰ੍ਹਾਂ ਦੇ ਟਰੱਕਾਂ ਦੇ ਦਿੱਲੀ ਦਾਖ਼ਲੇ ਉੱਤੇ ਪਾਬੰਦੀ ਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਇਹ ਫੈਸਲਾ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਘਟਾਉਣ ਲਈ ਲਿਆ ਹੈ। ਇਸ ਫੈਸਲੇ ਅਨੁਸਾਰ ਸਿਰਫ਼ ਸੀਐਨਸੀ ਉੱਤੇ ਚੱਲਦੇ ਜਾਂ ਬਿਜਲਈ ਟਰੱਕ ਜਾਂ ਫਿਰ ਬੀਐੱਸ 6 ਨਾਰਮਜ਼ ਦੀ ਪਾਲਣਾ ਕਰਦੇ ਟਰੱਕ ਹੀ ਦਿੱਲੀ ਵਿੱਚ ਇੱਕ ਅਕਤੂਬਰ ਤੋਂ ਬਾਅਦ ਦਾਖ਼ਲ ਹੋ ਸਕਦੇ ਹਨ। ਫੈਸਲੇ ਮੁਤਾਬਕ ਬੀਐਸ 6 ਨਾਰਮਜ਼ ਦੀ ਪਾਲਣਾ ਨਾ ਕਰਨ ਵਾਲੇ ਡੀਜ਼ਲ ਟਰੱਕਾਂ ਦਾ ਕੌਮੀ ਰਾਜਧਾਨੀ ਵਿੱਚ ਐਂਟਰੀ ਬੰਦ ਹੋ ਜਾਵੇਗੀ।
ਪੰਥਕ ਰਾਜਨੀਤੀ ਵਿੱਚ ਨਵੀਂ ਸਫ਼ਬੰਦੀ ਹੁੰਦੀ ਨਜ਼ਰ ਆ ਰਹੀ ਹੈ। ਅੱਜ ਪੰਥਕ ਸਫ਼ਾਂ ਵਿੱਚ ਅਹਿਮ ਪਛਾਣ ਰੱਖਣ ਵਾਲੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਬਿੱਟੂ ਜੋ ਕਿ ਅਕਾਲੀ ਦਲ (ਮਾਨ) ਦੇ ਵੀ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ, ਵੱਲੋਂ ਸਾਥੀਆਂ ਨਾਲ ਪਿੰਡ ਜਲੂ ਪੁਰ ਖੇੜਾ ਪਹੁੰਚ ਕੇ ਅਸਾਮ ਦੇ ਦਿਬਰੂਗੜ ਜੇਲ੍ਹ ’ਚ ਬੰਦ ’ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਥਕ ਵਿਚਾਰਾਂ ਕੀਤੀਆਂ।
ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਗੋਲ ਦੀ 92 ਏਕੜ ਜ਼ਮੀਨ ਦੀ ਸ਼ਿਕਾਇਤ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਪਹੁੰਚ ਗਈ ਹੈ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਇੱਕ ਚਿੱਠੀ ਲਿਖੀ ਹੈ। ਜਿਸ ਵਿੱਚ ਉਹਨਾਂ ਨੇ ਇਸ ਘੁਟਾਲੇ ਦੀ ਜਾਂਚ ਨਿਰਪੱਖ ਕਰਨ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।
ਵਾਰਿਸ ਪੰਜਾਬ ਦੇ' ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਤੋਂ ਹਾਈ ਕੋਰਟ ਵਿੱਚ ਪਹੁੰਚਿਆ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ, ਗੁਰਮੀਤ ਬੁੱਕਣਵਾਲਾ, ਕੁਲਵੰਤ ਰਾਓਕੇ, ਭਗਵੰਤ ਉਰਫ਼ ਬਾਜੇਕੇ ਤੇ ਬਸੰਤ ਸਿੰਘ ਦੀ ਪਟੀਸ਼ਨ 'ਤੇ ਸਵਾਲ ਕੀਤੇ ਹਨ।
ਪਿਛੋਕੜ
Punjab Breaking News LIVE 12 August, 2023: ਵਾਰਿਸ ਪੰਜਾਬ ਦੇ' ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਤੋਂ ਹਾਈ ਕੋਰਟ ਵਿੱਚ ਪਹੁੰਚਿਆ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ, ਗੁਰਮੀਤ ਬੁੱਕਣਵਾਲਾ, ਕੁਲਵੰਤ ਰਾਓਕੇ, ਭਗਵੰਤ ਉਰਫ਼ ਬਾਜੇਕੇ ਤੇ ਬਸੰਤ ਸਿੰਘ ਦੀ ਪਟੀਸ਼ਨ 'ਤੇ ਸਵਾਲ ਕੀਤੇ ਹਨ। ਹਾਈ ਕੋਰਟ ਨੇ ਸਵਾਲ ਕਰਦਿਆਂ ਕਿਹਾ ਕਿ ਜਦੋਂ ਐੱਫਆਈਆਰ ਮਗਰੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਤਾਂ ਇਸ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਕਿਵੇਂ ਜਾਇਜ਼ ਮੰਨੀ ਜਾ ਸਕਦੀ ਹੈ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀਆਂ ਦਲੀਲਾਂ ਹਨ ਕਿ ਇਸ ਮਾਮਲੇ ਵਿਚ ਉਹ ਸ਼ਾਮਲ ਨਹੀਂ ਸੀ। ਅਜਿਹੇ ਵਿਚ ਪੁਲਿਸ ਕਾਰਵਾਈ ਤੇ ਪਟੀਸ਼ਨਰਾਂ ਦੀ ਗ੍ਰਿਫ਼ਤਾਰੀ ਗ਼ਲਤ ਹੈ। ਉਨ੍ਹਾਂ ਨੇ ਆਪਣੇ ਵਿਰੁੱਧ ਕਾਰਵਾਈ ਨੂੰ ਰੱਦ ਕਰਨ ਤੇ ਪਟੀਸ਼ਨਰਾਂ ਨੂੰ ਰਿਹਾਅ ਕਰਨ ਦੀ ਅਪੀਲ ਆਪਣੀ ਪਟੀਸ਼ਨ ਵਿਚ ਕੀਤਾ ਹੈ। ਹੁਣ ਹਾਈ ਕੋਰਟ ਨੇ ਇਸ ਪਟੀਸ਼ਨ ਦੇ ਸਹੀ ਹੋਣ 'ਤੇ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਗ੍ਰਿਫ਼ਤਾਰੀ ਨੂੰ ਨਾਜਾਇਜ਼ ਦੱਸ ਰਹੀ ਹੈ ਜਦਕਿ ਐੱਫਆਈਆਰ ਦਰਜ ਹੋਈ ਹੈ, ਇਸ ਲਈ ਇਸ ਪਟੀਸ਼ਨ ਨੂੰ ਕਿਵੇਂ ਸਹੀ ਮੰਨ ਲਈਏ। High Court - ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਪਹੁੰਚਿਆ ਹਾਈ ਕੋਰਟ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।
ਸਾਬਕਾ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਮਾਮਲੇ ’ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। Issue of Bandi Singhs : ਬੰਦੀ ਸਿੰਘਾਂ ਦਾ ਮੁੱਦਾ ਉੱਠਿਆ ਲੋਕ ਸਭਾ 'ਚ, ਅਮਿਤ ਸ਼ਾਹ ਨੇ ਵੀ ਦੇ ਦਿੱਤਾ ਆਹ ਭਰੋਸਾ
ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਗੋਲ ਦੀ 92 ਏਕੜ ਜ਼ਮੀਨ ਦੀ ਸ਼ਿਕਾਇਤ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਪਹੁੰਚ ਗਈ ਹੈ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਇੱਕ ਚਿੱਠੀ ਲਿਖੀ ਹੈ। ਜਿਸ ਵਿੱਚ ਉਹਨਾਂ ਨੇ ਇਸ ਘੁਟਾਲੇ ਦੀ ਜਾਂਚ ਨਿਰਪੱਖ ਕਰਨ ਦੀ ਮੰਗ ਕੀਤੀ ਹੈ। Pathankot Land Scam : ਪਠਾਨਕੋਟ ਜ਼ਮੀਨ ਘੁਟਾਲੇ ਦੀ ਰਾਜਪਾਲ ਤੋਂ ਪਹੁੰਚੀ ਸ਼ਿਕਾਇਤ, ਕਟਾਰੂਚੱਕ ਦੇ ਨਾਲ ਨਾਲ ਧਾਲੀਵਾਲ ਵੀ ਘੇਰੇ 'ਚ
- - - - - - - - - Advertisement - - - - - - - - -