ED Raid: ਸੁਖਪਾਲ ਖਹਿਰਾ 'ਤੇ ਈਡੀ ਦੇ ਛਾਪੇ ਦੀ ਵਿਧਾਨ ਸਭਾ 'ਚ ਗੂੰਜ
ED Raids at Sukhpal Khaira residence: ਦੱਸ ਦਈਏ ਕਿ ਅੱਜ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ED ਨੇ ਛਾਪੇ ਮਾਰੀ ਕੀਤੀ ਹੈ। ਅੱਜ ਸਵੇਰੇ ਸਾਢੇ ਸੱਤ ਵਜੇ ਉਨ੍ਹਾਂ ਦੀ ਸੈਕਟਰ 5 ਚੰਡੀਗੜ੍ਹ ਰਿਹਾਇਸ਼ ਤੇ ED ਦੀ ਟੀਮ ਪਹੁੰਚੀ।
ਚੰਡੀਗੜ੍ਹ: ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ 'ਤੇ ਈਡੀ ਦੇ ਛਾਪੇ ਮਗਰੋਂ ਸਿਆਸਤ ਗਰਮਾ ਗਈ ਹੈ। ਈਡੀ ਦੇ ਛਾਪੇ ਦਾ ਮੁੱਦਾ ਵਿਧਾਨ ਸਭਾ ਵਿੱਚ ਵੀ ਗੂੰਜਿਆ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸਿਫ਼ਰ ਕਾਲ ਦੌਰਾਨ ਖਹਿਰਾ ਦੇ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਈਡੀ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਬੇਹੱਦ ਗਲਤ ਰਵਾਇਤ ਹੈ ਜਿਸ ਦਾ ਵਿਰੋਧ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਗ਼ਲਤ ਤਰੀਕੇ ਨਾਲ ਲੋਕ ਨੁਮਾਇੰਦਿਆਂ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਮਤਾ ਲਿਆਉਣਾ ਚਾਹੀਦਾ ਹੈ।
ਦੱਸ ਦਈਏ ਕਿ ਅੱਜ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ED ਨੇ ਛਾਪੇ ਮਾਰੀ ਕੀਤੀ ਹੈ। ਅੱਜ ਸਵੇਰੇ ਸਾਢੇ ਸੱਤ ਵਜੇ ਉਨ੍ਹਾਂ ਦੀ ਸੈਕਟਰ 5 ਚੰਡੀਗੜ੍ਹ ਰਿਹਾਇਸ਼ ਤੇ ED ਦੀ ਟੀਮ ਪਹੁੰਚੀ। ਖਹਿਰਾ ਨੇ ਖੁਦ ਇਸ ਛਾਪੇਮਾਰੀ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਇਹ ਛਾਪਾ ਮਾਰਿਆ ਗਿਆ ਹੈ।
ਹਾਲਾਂਕਿ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੋਈ ਮਨੀ ਲਾਂਡਰਿੰਗ ਨਹੀਂ ਕੀਤੀ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਦੀ ਟਿਕਟ ਨਾਲ ਜ਼ਿਲ੍ਹਾ ਕਪੂਰਥਲਾ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਸੀ ਪਰ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਨਾਲ ਚੱਲ ਰਹੇ ਮੱਤਭੇਦ ਕਾਰਨ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਸੀ। ਜਨਵਰੀ 2019 ਵਿੱਚ ਉਨ੍ਹਾਂ ਨੇ ਪੰਜਾਬ ਏਕਤਾ ਪਾਰਟੀ ਬਣਾਈ ਸੀ।
ਇਹ ਵੀ ਪੜ੍ਹੋ: ਜੈਸਮੀਨ ਦੇ ਫੈਨਸ ਦੀਆਂ ਮੁੱਕੀਆਂ ਉਡੀਕਾਂ, 'ਗਾਣਾ ਚਲੇ ਜਾਂ ਨਾ' ਰਿਲੀਜ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904