Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਰਾਤੋ-ਰਾਤ ਬਦਲੀ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਦੁਨੀਆ ਭਰ ਦੇ ਹਰ ਸਿੱਖ ਨਾਲ ਸਬੰਧਤ ਹੈ। ਧਰਮ ਤੇ ਰਾਜਨੀਤੀ ਨੂੰ ਵੱਖ-ਵੱਖ ਰੱਖਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ, ਜਿੱਥੇ ਹਰ ਸਿੱਖ ਆਪਣਾ ਸਿਰ ਝੁਕਾਉਂਦਾ ਹੈ।
ਹਾਲ ਹੀ ਵਿੱਚ ਉੱਥੇ ਜੋ ਵੀ ਹੋਇਆ, ਜਥੇਦਾਰਾਂ ਨੂੰ ਰਾਤੋ-ਰਾਤ ਹਟਾ ਦਿੱਤਾ ਗਿਆ। ਇਹ ਸਭ ਕੁਝ ਰਾਜਨੀਤਿਕ ਦਬਾਅ ਹੇਠ ਹੋਇਆ ਹੈ ਤੇ ਇਸ 'ਤੇ ਸਦਨ ਵਿੱਚ ਚਰਚਾ ਹੋਣੀ ਚਾਹੀਦੀ ਹੈ। ਜਥੇਦਾਰਾਂ ਨੂੰ ਹਟਾਉਣਾ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਨ੍ਹਾਂ ਨੇ ਕੀ ਹਾਲ ਕਰ ਦਿੱਤਾ ਹੈ ?
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ (Manpreet Singh Ayali) ਨੇ ਕਿਹਾ ਕਿ ਤਿੰਨਾਂ ਜਥੇਦਾਰਾਂ ਵੱਲੋਂ 2 ਦਸੰਬਰ ਨੂੰ ਜਾਰੀ ਕੀਤਾ ਗਿਆ ਹੁਕਮ ਅਕਾਲੀ ਦਲ ਦੀ ਬਿਹਤਰੀ ਲਈ ਸੀ। ਉਸ ਸਮੇਂ ਇੱਕ ਕਮੇਟੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ, ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਤਿੰਨਾਂ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ ਤਾਂ ਜੋ ਸੰਸਥਾਵਾਂ ਨੂੰ ਕਿਸੇ ਇੱਕ ਵਿਅਕਤੀ ਤੋਂ ਖ਼ਤਰਾ ਨਾ ਹੋਵੇ। ਇਸ ਦੇ ਨਾਲ ਹੀ ਅਕਾਲੀ ਹੋਣ ਦੇ ਬਾਵਜੂਦ ਉਹ ਜਥੇਦਾਰਾਂ ਨੂੰ ਹਟਾਏ ਜਾਣ ਦੀ ਨਿੰਦਾ ਕਰਦਾ ਹੈ।
ਦੂਜੇ ਪਾਸੇ, ਵਿਧਾਇਕ ਸ਼ੈਰੀ ਕਲਸੀ ਨੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਉਠਾਈ। ਇੱਕ ਹੋਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਵਾਉਣ ਦੀ ਮੰਗ ਚੁੱਕੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।