lok sabha sessions: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਹੋਏ ਬੇਅਦਬੀ ਦੇ ਮਾਮਲੇ ਵਿੱਚ ਹਰ ਕੋਈ ਸਿਰਫ਼ ਸਿਆਸੀ ਰੋਟੀਆਂ ਸੇਕਦਾ ਰਿਹਾ ਹੈ। ਔਜਲਾ ਨੇ ਇਸ ਮੌਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।


ਉਨ੍ਹਾਂ ਸੰਸਦ ਵਿੱਚ ਸਵਾਲ ਉਠਾਇਆ ਕਿ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਜਿਸ 'ਤੇ ਸਮੇਂ-ਸਮੇਂ 'ਤੇ ਸਰਕਾਰਾਂ ਨੇ ਸਿਆਸੀ ਰੋਟੀਆਂ ਸੇਕੀਆਂ ਹਨ ਪਰ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਜਿਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਇਸ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।






ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਰਾਜਨੀਤੀ ਹੋਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ ਪਰ ਕਾਰਵਾਈ ਨਾ ਹੋਣ ਕਾਰਨ ਅਪਰਾਧੀਆਂ ਵਿੱਚ ਕੋਈ ਡਰ ਨਹੀਂ ਹੈ। ਇਸ ਲਈ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਜ਼ਰੂਰੀ ਹੈ।


ਇੱਥੇ ਵਰਨਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਿੱਖ ਆਗੂਆਂ ਤੇ ਜਥੇਬੰਦੀਆਂ ਨੇ ਔਜਲਾ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ ਜਿਸ ਕਾਰਨ ਗੁਰਜੀਤ ਸਿੰਘ ਔਜਲਾ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪਾਰਲੀਮੈਂਟ ਵਿੱਚ ਬੜੀ ਦਲੇਰੀ ਨਾਲ ਆਪਣੀ ਆਵਾਜ਼ ਬੁਲੰਦ ਕੀਤੀ। ਜਿਸ ਕਾਰਨ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਸਾਥ ਦਿੱਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ-Bhana Sidhu Case: ਪਰਚਾ ਦਰਜ ਹੋਣ 'ਤੇ ਭੜਕਿਆ ਲੱਖਾ ਸਿਧਾਣਾ, ਭਾਨੇ ਸਿੱਧੂ ਦੇ ਘਰ 'ਚ ਜਾ ਕੇ ਬਣਾਈ ਸਰਕਾਰ ਦੀ ਰੇਲ, ਖੋਲ੍ਹਿਆ ਮੋਰਚਾ