Punjab News: ਸੰਸਦ 'ਚ ਗੂੰਜਿਆ ਅੰਮ੍ਰਿਤਸਰ 'ਚ ਹੋਏ ਬੰਬ ਧਮਾਕੇ ਦਾ ਮੁੱਦਾ, MP ਔਜਲਾ ਨੇ ਕਿਹਾ- ਮੁੱਖ ਮੰਤਰੀ ਕਮਜ਼ੋਰ, ਪੰਜਾਬ ਸਰਕਾਰ ਹੋਈ ਫੇਲ੍ਹ, ਦੇਖੋ ਵੀਡੀਓ
ਤਸਰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਦੇ ਨਾਲ-ਨਾਲ ਇੱਕ ਸਰਹੱਦੀ ਸ਼ਹਿਰ ਵੀ ਹੈ, ਪਰ ਅਕਸਰ ਹੋਣ ਵਾਲੇ ਹਮਲੇ ਸੁਰੱਖਿਆ ਪ੍ਰਣਾਲੀ ਦੀ ਅਸਫਲਤਾ ਨੂੰ ਦਰਸਾਉਂਦੇ ਹਨ।
Amritsar Blast Update: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ (Gurjeet Aujla) ਨੇ ਪੰਜਾਬ ਵਿੱਚ ਬੰਬ ਧਮਾਕਿਆਂ ਦੀਆਂ ਵਧਦੀਆਂ ਘਟਨਾਵਾਂ 'ਤੇ ਸੰਸਦ ਵਿੱਚ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 2-3 ਮਹੀਨਿਆਂ ਵਿੱਚ 13 ਗ੍ਰੈਨੇਡ ਹਮਲੇ ਹੋਏ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦੇ ਇੱਕ ਮੰਦਰ 'ਤੇ ਹਾਲ ਹੀ ਵਿੱਚ ਹੋਇਆ ਗ੍ਰਨੇਡ ਹਮਲਾ ਵੀ ਸ਼ਾਮਲ ਹੈ।
ਸੰਸਦ ਮੈਂਬਰ ਔਜਲਾ ਨੇ ਸਦਨ ਵਿੱਚ ਕਿਹਾ - ਪਿਛਲੇ 2-3 ਮਹੀਨਿਆਂ ਵਿੱਚ ਬੰਬ ਹਮਲਿਆਂ ਦੀ ਗਿਣਤੀ ਵਿੱਚ ਖ਼ਤਰਨਾਕ ਵਾਧਾ ਹੋਇਆ ਹੈ, 13 ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਇੱਕ ਮੰਦਰ 'ਤੇ ਹੋਇਆ ਗ੍ਰਨੇਡ ਹਮਲਾ ਵੀ ਸ਼ਾਮਲ ਹੈ।
Today, I raised a grave concern in Parliament about the alarming rise in bomb attacks —12-13 incidents in the last 2-3 months, including a recent grenade attack on a temple in Amritsar. Amritsar, a major tourist city, faces a serious threat and the @PbGovtIndia has completely… pic.twitter.com/rRxdkvkszM
— Gurjeet Singh Aujla (@GurjeetSAujla) March 17, 2025
ਅੰਮ੍ਰਿਤਸਰ, ਜੋ ਕਿ ਇੱਕ ਪ੍ਰਮੁੱਖ ਸੈਰ-ਸਪਾਟਾ ਸ਼ਹਿਰ ਹੈ, ਨੂੰ ਇੱਕ ਗੰਭੀਰ ਖ਼ਤਰਾ ਹੈ ਤੇ ਪੰਜਾਬ ਸਰਕਾਰ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਸਫਲ ਰਹੀ ਹੈ ਤੇ ਮੁੱਖ ਮੰਤਰੀ ਕਮਜ਼ੋਰ ਹਨ।
ਇਹ ਬਹੁਤ ਮਹੱਤਵਪੂਰਨ ਸਮਾਂ ਹੈ। ਅਸੀਂ ਸਰਹੱਦੀ ਇਲਾਕੇ ਵਿੱਚ ਰਹਿੰਦੇ ਹਾਂ। ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਣ ਲਈ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਸਾਡੇ ਸ਼ਹਿਰ ਅਤੇ ਇਸਦੇ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।
ਅੰਮ੍ਰਿਤਸਰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਦੇ ਨਾਲ-ਨਾਲ ਇੱਕ ਸਰਹੱਦੀ ਸ਼ਹਿਰ ਵੀ ਹੈ, ਪਰ ਅਕਸਰ ਹੋਣ ਵਾਲੇ ਹਮਲੇ ਸੁਰੱਖਿਆ ਪ੍ਰਣਾਲੀ ਦੀ ਅਸਫਲਤਾ ਨੂੰ ਦਰਸਾਉਂਦੇ ਹਨ। ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।
ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਜੇ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਅੰਮ੍ਰਿਤਸਰ ਅਤੇ ਇਸਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
