Jalandhar News: ਆਮ ਆਦਮੀ ਪਾਰਟੀ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਤਾਉਣ ਲੱਗੀ ਹੈ। ਲਤੀਫਪੁਰਾ ਦੇ ਉਜਾੜੇ ਦਾ ਮਾਮਲਾ 'ਆਪ' ਸਰਕਾਰ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ। ਹੁਣ ਤੱਕ ਸਰਕਾਰ ਇਸ ਮਾਮਲੇ ਨੂੰ ਹਲਕੇ ਵਿੱਚ ਹੀ ਲੈ ਰਹੀ ਸੀ ਪਰ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਸਰਕਾਰ ਦਾ ਅਚਾਨਕ ਰਵੱਈਆ ਬਦਲਿਆ ਹੈ ਕਿਉਂਕਿ ਅਗਲੇ ਛੇ ਮਹੀਨਿਆਂ ਅੰਦਰ ਜਲੰਧਰ ਹਲਕੇ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਹੋਣੀ ਹੈ। 



ਇਸ ਲਈ ਪੰਜਾਬ ਸਰਕਾਰ ਜਲੰਧਰ ਦੀ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਲਤੀਫਪੁਰਾ ਦੇ ਉਜਾੜੇ ਦਾ ਮਾਮਲਾ ਨਜਿੱਠਣਾ ਚਾਹੁੰਦੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲੀ ਹੈ। ਉਨ੍ਹਾਂ ਨੇ ਸੋਮਵਾਰ ਨੂੰ ਲਤੀਫਪੁਰਾ ਦੇ ਮਸਲੇ ਦੇ ਹੱਲ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਜਿਸ ਵਿੱਚ ਜ਼ਿਲ੍ਹਾ ਜਲੰਧਰ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। 


ਇਹ ਵੀ ਪੜ੍ਹੋ: Employment In Saudi Arabia: ਸਾਊਦੀ ਅਰਬ ਵਿੱਚ ਬੰਪਰ ਨੌਕਰੀ! 5 ਸਾਲਾਂ ‘ਚ ਰੁਜ਼ਗਾਰ ਵਿੱਚ ਸਭ ਤੋਂ ਵੱਡਾ ਵਾਧਾ ਦਰਜ



ਦੱਸ ਦਈਏ ਕਿ ਨਗਰ ਸੁਧਾਰ ਟਰੱਸਟ ਜਲੰਧਰ ਵੱਲੋਂ ਲਤੀਫਪੁਰਾ ਵਿਚ ਉੱਸਰੇ ਘਰਾਂ ’ਤੇ ਬੁਲਡੋਜ਼ਰ ਚਲਾਇਆ ਗਿਆ ਸੀ ਜਿਸ ਕਾਰਨ ਕਈ ਹਫ਼ਤਿਆਂ ਤੋਂ ਇਹ ਪਰਿਵਾਰ ਸੜਕਾਂ ’ਤੇ ਤੰਬੂ ਲਾ ਕੇ ਰਹਿਣ ਲਈ ਮਜਬੂਰ ਹਨ। ਲਤੀਫਪੁਰਾ ਉਜਾੜੇ ਦੇ ਇਨਸਾਫ਼ ਲਈ ਸੰਘਰਸ਼ ਜਾਰੀ ਹੈ। ਇਨ੍ਹਾਂ ’ਚ ਜ਼ਿਆਦਾਤਰ ਪਰਿਵਾਰ ਉਹ ਹਨ ਜਿਹੜੇ ਵੰਡ ਵੇਲੇ ਪਾਕਿਸਤਾਨ ਵਿਚੋਂ ਉੱਜੜ ਕੇ ਆਏ ਸਨ। 



ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਇਸ ਮਸਲੇ ਦੇ ਹੱਲ ਲਈ ਬਹੁਤੀ ਸੰਜੀਦਗੀ ਨਹੀਂ ਦਿਖਾਈ ਸੀ ਪਰ ਨਗਰ ਸੁਧਾਰ ਟਰੱਸਟ ਜਲੰਧਰ ਨੇ ਕੁਝ ਕੋਸ਼ਿਸ਼ਾਂ ਜ਼ਰੂਰ ਕੀਤੀਆਂ ਸਨ। ਹੁਣ ਜਦੋਂ ਜਲੰਧਰ ਦੀ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਹੈ ਤਾਂ ਪੰਜਾਬ ਸਰਕਾਰ ਇਸ ਮਾਮਲੇ ਨੂੰ ਬਹੁਤਾ ਲਮਕਾਉਣਾ ਨਹੀਂ ਚਾਹੁੰਦੀ। ਮੁੱਖ ਮੰਤਰੀ ਭਗਵੰਤ ਮਾਨ ਇਸ ਗੱਲੋਂ ਜਲੰਧਰ ਪ੍ਰਸ਼ਾਸਨ ’ਤੇ ਖ਼ਫ਼ਾ ਹਨ ਕਿ ਉਨ੍ਹਾਂ ਵੱਲੋਂ ਵੇਲੇ ਸਿਰ ਇਸ ਮਸਲੇ ਨੂੰ ਨਜਿੱਠਿਆ ਨਹੀਂ ਗਿਆ।


ਇਹ ਵੀ ਪੜ੍ਹੋ: 'ਪਾਕਿਸਤਾਨ ਏਅਰਪੋਰਟ 'ਤੇ ਅੰਡਰਵਰਲਡ ਦਾ ਕਬਜ਼ਾ', ਕੌਣ ਆਇਆ ਤੇ ਚਲਾ ਗਿਆ, ਦੁਨੀਆ ਨੂੰ ਨਹੀਂ ਹੁੰਦੀ ਕੋਈ ਜਾਣਕਾਰੀ


Education Loan Information:
Calculate Education Loan EMI