Amritpal Singh: ਆਟੇ 'ਚ ਤੰਬਾਕੂ ਰਲ਼ਾ ਕੇ ਦੇਣ ਦੀ ਖ਼ਬਰ 'ਤੇ ਭੜਕੇ ਜਥੇਦਾਰ, ਕਿਹਾ- ਸਿੰਘ ਕਦੇ ਬਰਦਾਸ਼ਤ ਨਹੀਂ ਕਰਨਗੇ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਮੀਡੀਆ ਰਾਹੀਂ ਜਾਣਾਕਾਰੀ ਮਿਲੀ ਹੈ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੰਘਾਂ ਨੂੰ ਆਟੇ ਵਿੱਚ ਗੁੰਨ੍ਹ ਤੇ ਤੰਬਾਕੂ ਦਿੱਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ਉੱਤੇ ਸਿੱਖ ਬਰਦਾਸ਼ਤ ਨਹੀਂ ਕਰੇਗਾ, ਇਹ ਮੰਦਭਾਗਾ ਵਰਤਾਰਾ ਹੈ।
Waris Punjab De: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਲ੍ਹ ਦੇ ਖਾਣੇ ਵਿੱਚ ਤੰਬਾਕੂ ਵਰਗੇ ਸਿੱਖਾਂ ’ਚ ਵਰਜਿਤ ਪਦਾਰਥ ਪਾਏ ਰਹੇ ਹਨ। ਇਸ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਸਿੱਖ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ।
ਸਿੰਘ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ-ਜਥੇਦਾਰ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਮੀਡੀਆ ਰਾਹੀਂ ਜਾਣਾਕਾਰੀ ਮਿਲੀ ਹੈ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੰਘਾਂ ਨੂੰ ਆਟੇ ਵਿੱਚ ਗੁੰਨ੍ਹ ਤੇ ਤੰਬਾਕੂ ਦਿੱਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ਉੱਤੇ ਸਿੱਖ ਬਰਦਾਸ਼ਤ ਨਹੀਂ ਕਰੇਗਾ, ਇਹ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਭਾਰਤ ਸਰਕਾਰ ਤੇ ਖ਼ਾਸ ਕਰਕੇ ਪੰਜਾਬ ਸਰਕਾਰ ਤੇ ਅਸਾਮ ਸਰਕਾਰ ਨੂੰ ਦਖ਼ਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤਰੀਕੇ ਨਾਲ ਧਰਮ ਉੱਤੇ ਹਮਲਾ ਹੈ। ਸਿੱਖ ਇਸ ਤਰ੍ਹਾਂ ਦੀ ਕੋਝੀ ਹਰਕਤ ਨੂੰ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕਰਨਗੇ। ਇਹ ਘਟਨਾ ਜਾਣ ਕੇ ਮਨ ਨੂੰ ਬਹੁਤ ਦੁੱਖ ਲੱਗਿਆ ਹੈ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਦੀ ਜਾਂਚ ਕਰਨ ਚਾਹੀਦੀ ਹੈ।
ਅੰਮ੍ਰਿਤਪਾਲ ਸਿੰਘ ਦੀ ਪਤਨੀ ਨੇ ਕੀਤੀ ਖ਼ੁਲਾਸਾ
ਜ਼ਿਕਰ ਕਰ ਦਈਏ ਕਿ ਇਸ ਬਾਬਤ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਕਈ ਵਾਰ ਦਾਲ ਸਬਜ਼ੀ ਵਿੱਚ ਨਮਕ ਹੀ ਨਹੀਂ ਪਾਉਂਦੇ ਤੇ ਕਈ ਵਾਰ ਰੋਟੀਆਂ ਜੋ ਖਾਣ ਲਾਇਕ ਨਹੀਂ ਹੁੰਦੀਆਂ ਉਨ੍ਹਾਂ ਵਿੱਚ ਤੰਬਾਕੂ ਮਿਲਦਾ ਹੈ, ਜੋ ਵੀ ਖਾਣਾ ਬਣਾਉਂਦਾ ਹੈ ਉਹ ਤੰਬਾਕੂ ਦੀ ਵਰਤੋਂ ਕਰਦਾ ਹੈ, ਉਨ੍ਹਾਂ ਹੱਥਾਂ ਨਾਲ ਹੀ ਸਿੰਘਾ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ। ਕਈ ਵਾਰ ਇਹ ਕਹਿ ਕੇ ਸਾਰ ਦਿੰਦੇ ਹਨ ਕੇ ਸਾਨੂੰ ਤੁਹਾਡੀ ਸਮਝ ਨਹੀਂ ਆ ਰਹੀ, ਨਾਂ ਹੀ ਕੋਈ ਇੰਟਰਪ੍ਰੇਟਰ ਹੈ ਜੋ ਸਮਝਾ ਸਕੇ। ਕੁਝ ਕੁ ਸਿੰਘਾਂ ਨੂੰ ਅਜਿਹੇ ਪ੍ਰੈਸ਼ਰ ਕਾਰਨ ਮਾਨਸਿਕ ਤੰਗੀਆਂ ਵੀ ਆ ਰਹੀਆਂ ਹਨ। ਜਿਸ ਕਾਰਨ ਸਿਹਤ ’ਤੇ ਬਹੁਤ ਫ਼ਰਕ ਪੈ ਰਿਹਾ ਹੈ