Punjab News: ਅਕਾਲੀ ਦਲ ਦੀ ਨਵੀਂ ਭਰਤੀ ਹੋਵੇਗੀ ਰੱਦ ? ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਜਾਰੀ ਕੀਤੇ ਆਦੇਸ਼, ਕਿਹਾ-ਕਾਰਜਸ਼ੀਲ ਕੀਤੀ ਜਾਵੇ 7 ਮੈਂਬਰੀ ਕਮੇਟੀ
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਹੈ ਕਿ 2 ਦਸੰਬਰ ਨੂੰ ਨਵੀਂ ਭਰਤੀ ਲਈ ਜੋ 7 ਮੈਂਬਰੀ ਕਮੇਟੀ ਬਣਾਈ ਸੀ ਉਹ ਹਲੇ ਤੱਕ ਕਾਰਜ਼ਸ਼ੀਲ ਨਹੀਂ ਹੋਈ। ਉਨ੍ਹਾਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਕਿ 7 ਮੈਂਬਰੀ ਨਿਗਰਾਨ ਕਮੇਟੀ ਨੂੰ ਕਾਜਰਸ਼ੀਲ ਕੀਤਾ ਜਾਵੇ
Sikh News: ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਨੂੰ ਲੈ ਕੇ ਅਕਾਲੀ ਦਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਆਹਮੋ ਸਾਹਮਣੇ ਹੋਏ ਜਾਪਦੇ ਹਨ ਕਿਉਂਕਿ ਅਕਾਲੀ ਦਲ ਵੱਲੋਂ ਜਥੇਦਾਰ ਸਾਹਿਬ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਨੂੰ ਅੱਖੋਂ ਪਰੋਖੋ ਕਰਕੇ ਭਰਤੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਹੁਣ ਇੱਕ ਵਾਰ ਮੁੜ ਤੋਂ ਜਥੇਦਾਰ ਰਘਬੀਰ ਸਿੰਘ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ 7 ਮੈਂਬਰੀ ਕਮੇਟੀ ਕਾਰਜਸ਼ੀਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਜਥੇਦਾਰ ਰਘਬੀਰ ਸਿੰਘ ਨੇ ਕੀ ਕਿਹਾ ?
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਹੈ ਕਿ 2 ਦਸੰਬਰ ਨੂੰ ਨਵੀਂ ਭਰਤੀ ਲਈ ਜੋ 7 ਮੈਂਬਰੀ ਕਮੇਟੀ ਬਣਾਈ ਸੀ ਉਹ ਹਲੇ ਤੱਕ ਕਾਰਜ਼ਸ਼ੀਲ ਨਹੀਂ ਹੋਈ। ਉਨ੍ਹਾਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਕਿ 7 ਮੈਂਬਰੀ ਨਿਗਰਾਨ ਕਮੇਟੀ ਨੂੰ ਕਾਜਰਸ਼ੀਲ ਕੀਤਾ ਜਾਵੇ ਤਾਂ ਜੋ ਉਹ ਆਪਣਾ ਕੰਮ ਸ਼ੁਰੂ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਹੈ ਕਿ 5 ਸਿੰਘ ਸਾਹਿਬਾਨ ਦੀ ਮੀਟਿੰਗ ਤੱਕ ਜਲਦ ਹੀ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੈਸੰਜਰ ਆਫ਼ ਬਾਦਲ ਦਾ ਜਵਾਬ ਉਹੀ ਦੇ ਸਕਦੇ ਹਨ ਜਿੰਨ੍ਹਾਂ ਨੇ ਵੀਡੀਓ ਪਾਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਹੁਦੇ ਦਾ ਮਾਣ ਸਨਮਾਨ ਰੱਖਣਾ ਚਾਹੀਦਾ ਹੈ।
Amritsar, Punjab: The Jathedar of Sri Akal Takht Sahib has issued new orders regarding the 7-member committee, stating that the committee should be made active. The Akali Dal's 7-member committee for recruitment may be expanded, and a meeting of the five Singh Sahibs will be held… pic.twitter.com/V5K3LSPt7W
— IANS (@ians_india) January 27, 2025
7 ਮੈਂਬਰੀ ਕਮੇਟੀ ਵਿੱਚ ਕੌਣ-ਕੌਣ ਸ਼ਾਮਲ ?
ਜ਼ਿਕਰ ਕਰ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਲਈ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੁਰਪ੍ਰਤਾਪ ਸਿੰਘ ਵਡਾਲ਼ਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਸਤਵੰਤ ਕੌਰ (ਪੁੱਤਰੀ ਅਮਰੀਕ ਸਿੰਘ) ਨੂੰ ਸ਼ਾਮਲ ਕੀਤਾ ਗਿਆ ਹੈ।
ਬਾਗ਼ੀ ਧੜੇ ਵੱਲੋਂ ਵੀ ਇਤਰਾਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਜਨਵਰੀ ਤੋਂ ਭਰਤੀ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਲੈ ਕੇ ਬੀਬੀ ਜਗੀਰ ਨੇ ਇਲਜ਼ਾਮ ਲਗਾਇਆ ਹੈ ਸੀ ਕਿ ਅਕਾਲੀ ਦਲ ਆਪਣੀ ਮਰਜੀ ਨਾਲ ਭਰਤੀ ਕਰ ਰਿਹਾ ਹੈ ਅਤੇ ਅਕਾਲ ਤਖ਼ਤ ਸਾਹਿਬ ਦੇ ਫ਼ਸੀਲ ਤੋਂ ਜੋ ਹੁਕਮ ਸੁਣਾਇਆ ਗਿਆ ਸੀ ਉਸ ਤੋਂ ਅਕਾਲੀ ਦਲ ਮੁਨਕਰ ਹੋ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਨੂੰ ਰਾਜਨੀਤੀ ਦੇ ਖੇਤਰ ਵਿੱਚ ਅਗਵਾਈ ਦਿੰਦਾ ਹੈ। ਅਕਾਲੀ ਦਲ ਨੇ ਹੁਕਮਨਾਮਾ ਨਹੀਂ ਮੰਨਿਆ ਜਿਸ ਨਾਲ ਸਿੱਖ ਕੌਮ ਵੀ ਨਿਰਾਸ਼ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਪੁਨਰ ਸੁਰਜੀਤ ਹੋਣਾ ਲਾਜ਼ਮੀ ਹੈ।
ਅਕਾਲੀ ਦਲ ਨੇ ਸ਼ੁਰੂ ਕੀਤੀ ਭਰਤੀ ਮੁਹਿੰਮ
ਜ਼ਿਕਰ ਕਰ ਦਈਏ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸੇ ਕਾਰਨ ਪਾਰਟੀ ਵੱਲੋਂ ਪੂਰੇ ਪੰਜਾਬ 'ਚ ਮੈਂਬਰਸ਼ਿਪ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਅਭਿਆਨ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵਜੋਂ ਫ਼ਾਰਮ ਭਰਿਆ ਕਰ ਕੇ ਕੀਤਾ। ਇਸ ਮੌਕੇ ਬਾਦਲ ਨੇ ਕਿਹਾ ਕਿ 50 ਲੱਖ ਦੀ ਭਰਤੀ ਦਾ ਟੀਚਾ ਰੱਖਿਆ ਗਿਆ ਹੈ।
ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਅੱਖੋਂ-ਪਰੋਖੇ
ਜ਼ਿਕਰਯੋਗ ਹੈ ਕਿ ਬਾਦਲ ਪੱਖੀ ਅਕਾਲੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਦਰਕਿਨਾਰ ਕਰ ਕੇ ਇਹ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਜਦਕਿ ਅਕਾਲ ਤਖ਼ਤ ਸਾਹਿਬ ਨੇ ਇਹ ਭਰਤੀ ਮੁਹਿੰਮ ਅਪਣੇ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਚਲਾਉਣ ਦੇ ਹੁਕਮ ਦਿਤੇ ਸਨ ਪਰ ਅੱਜ ਸਥਿਤੀ ਇਹ ਹੈ ਕਿ ਉਸ ਸੱਤ ਮੈਂਬਰੀ ਕਮੇਟੀ ਦਾ ਕੋਈ ਰੋਲ ਨਜ਼ਰ ਨਹੀਂ ਆ ਰਿਹਾ।






















