ਪੜਚੋਲ ਕਰੋ

Punjab News: ਜੱਜ ਦੇ ਗੰਨਮੈਨ ਨੇ ਗੁਆਂਢੀ ਪਿਓ-ਪੁੱਤਰ ’ਤੇ ਵਰ੍ਹਾਈਆਂ ਗੋਲ਼ੀਆਂ, ਹਮਲੇ ਵਿੱਚ ਦੋਵੇਂ ਜ਼ਖ਼ਮੀ, ਜਾਣੋ ਕੀ ਹੈ ਪੂਰਾ ਮਾਮਲਾ

ਜ਼ਖ਼ਮੀ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਨਾਲ ਖੇਤਾਂ ਤੋਂ ਵਾਪਸ ਪਿੰਡ ਪਰਤ ਰਿਹਾ ਸੀ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਜੱਜ ਦੇ ਗੰਨਮੈਨ ਪਵਿੱਤਰ ਸਿੰਘ ਨੇ ਸਾਨੂੰ ਕਾਰ ਨਾਲ ਟੱਕਰ ਮਾਰੀ ਅਤੇ ਉਹ ਖੇਤਾਂ ਵਿਚ ਜਾ ਡਿੱਗੇ। ਜਦੋਂ ਉਹ ਉੱਠੇ ਤਾਂ ਗਨਮੈਨ ਪਵਿੱਤਰ ਸਿੰਘ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ ਅਤੇ ਲਗਾਤਾਰ 2 ਫਾਇਰ ਕੀਤੇ। 

Punjab News: ਮਾਛੀਵਾੜਾ ਸਾਹਿਬ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਪੰਜੇਟਾ ਵਿਖੇ ਜੱਜ ਦੇ ਗਨਮੈਨ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਪਿਓ ਜਗਦੀਪ ਸਿੰਘ ਤੇ ਉਸਦੇ ਪੁੱਤਰ ਰਮਨਪ੍ਰੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿਚ ਉਹ ਦੋਵੇਂ ਜਖ਼ਮੀ ਹੋ ਗਏ। ਸਮਰਾਲਾ ਹਸਪਤਾਲ ਵਿਖੇ ਇਲਾਜ ਅਧੀਨ ਹਨ ਅਤੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ

ਜ਼ਖ਼ਮੀ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਨਾਲ ਖੇਤਾਂ ਤੋਂ ਵਾਪਸ ਪਿੰਡ ਪਰਤ ਰਿਹਾ ਸੀ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਜੱਜ ਦੇ ਗੰਨਮੈਨ ਪਵਿੱਤਰ ਸਿੰਘ ਨੇ ਸਾਨੂੰ ਕਾਰ ਨਾਲ ਟੱਕਰ ਮਾਰੀ ਅਤੇ ਉਹ ਖੇਤਾਂ ਵਿਚ ਜਾ ਡਿੱਗੇ। ਜਦੋਂ ਉਹ ਉੱਠੇ ਤਾਂ ਗਨਮੈਨ ਪਵਿੱਤਰ ਸਿੰਘ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ ਅਤੇ ਲਗਾਤਾਰ 2 ਫਾਇਰ ਕੀਤੇ। 

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਵਿੱਤਰ ਸਿੰਘ ਉੱਥੋਂ ਚਲਾ ਗਿਆ ਤੇ ਅਸੀਂ ਭੱਜ ਕੇ ਆਪਣੀ ਖੇਤਾਂ ਵਾਲੀ ਮੋਟਰ ’ਤੇ ਆ ਗਏ। ਖੇਤਾਂ ਵਾਲੀ ਮੋਟਰ ’ਤੇ ਆ ਕੇ ਆਪਣੇ ਪਿਤਾ ਨੂੰ ਦੱਸਿਆ ਕਿ ਉਸਦੇ ਗੋਲੀ ਲੱਗੀ ਹੈ ਜਿਸ ’ਤੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਸਪਤਾਲ ਰਵਾਨਾ ਹੋ ਗਏ। 

ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਸਤੇ ਵਿੱਚ ਫਿਰ ਪੁਲਿਸ ਕਰਮਚਾਰੀ ਨੇ ਉਨ੍ਹਾਂ ਵਿਚ ਲਿਆ ਕੇ ਗੱਡੀ ਮਾਰੀ ਤੇ ਉਨ੍ਹਾਂ ’ਤੇ ਫਿਰ ਇੱਕ ਗੋਲੀ ਚਲਾਈ। ਇੱਥੇ ਉਸ ਨਾਲ ਸਾਡੀ ਕਾਫੀ ਝਗੜਾ ਹੋਇਆ ਤੇ ਮੈਂ ਉਸ ਤੋਂ ਰਿਵਾਲਵਰ ਖੋਹਣ ਦੀ ਕੋਸ਼ਿਸ਼ ਤਾਂ ਜੋ ਉਹ ਦੁਬਾਰਾ ਗੋਲੀ ਨਾ ਚਲਾ ਸਕੇ ਪਰ ਇਸ ਦੌਰਾਨ ਪਿੰਡ ਵਾਸੀ ਇਕੱਠੇ ਹੋ ਗਏ। 

ਹਸਪਤਾਲ ਵਿਚ ਇਲਾਜ ਅਧੀਨ ਰਮਨਪ੍ਰੀਤ ਸਿੰਘ ਦੇ ਪਿਤਾ ਜਗਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਜਖ਼ਮੀ ਹੋਏ ਪੁੱਤਰ ਨੂੰ ਇਲਾਜ ਲਈ ਹਸਪਤਾਲ ਲਿਜਾ ਰਿਹਾ ਸੀ ਤਾਂ ਰਸਤੇ ਵਿੱਚ ਘੇਰ ਕੇ ਪੁਲਿਸ ਕਰਮਚਾਰੀ ਪਵਿੱਤਰ ਸਿੰਘ ਨੇ ਮੇਰੇ ’ਤੇ ਰਿਵਾਲਵਰ ਦੇ ਬੱਟ ਨਾਲ ਸਿਰ ’ਤੇ ਸੱਟ ਮਾਰੀ ਜਿਸ ਕਾਰਨ ਉਸਦੇ ਟਾਂਕੇ ਲੱਗੇ। 

ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਗੁਆਂਢ ’ਚ ਰਹਿੰਦੇ ਪਵਿੱਤਰ ਸਿੰਘ ਨਾਲ ਕੋਈ ਵੀ ਰੰਜਿਸ਼ ਨਹੀਂ ਹੈ, ਉਸਨੇ ਸਾਡੇ ’ਤੇ ਜਾਨਲੇਵਾ ਹਮਲਾ ਕਿਉਂ ਕੀਤਾ ਇਸ ਬਾਰੇ ਤਾਂ ਓਹੀ ਦੱਸ ਸਕਦਾ ਹੈ। ਜਖ਼ਮੀ ਹੋਏ ਪਿਓ-ਪੁੱਤਰ ਨੇ ਪੁਲਿਸ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਰਕਾਰੀ ਰਿਵਾਲਵਰ ਨਾਲ ਉਨ੍ਹਾਂ ’ਤੇ ਹਮਲਾ ਕਰਨ ਵਾਲੇ ਪੁਲਿਸ ਕਰਮਚਾਰੀ ਖਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। 

ਥਾਣਾ ਕੂੰਮਕਲਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਸਾਨੂੰ ਕੰਟਰੋਲ ਰੂਮ ਤੇ ਸੂਚਨਾ ਮਿਲੀ ਸੀ ਕਿ ਪਿੰਡ ਪਜੇਟਾ ਵਿਖੇ ਫਾਇਰਿੰਗ ਹੋਈ ਹੈ ਜਿਨਾਂ ਤੇ ਫਾਇਰਿੰਗ ਹੋਈ ਹੈ ਸਮਰਾਲਾ ਦੇ ਹਸਪਤਾਲ ਵਿੱਚ ਦਾਖਲ ਹਨ। ਜ਼ਖ਼ਮੀ ਰਮਨਪ੍ਰੀਤ ਸਿੰਘ ਦੇ ਬਿਆਨਾਂ ਤੇ ਪਰਚਾ ਦਰਜ ਕੀਤਾ ਗਿਆ ਹੈ। ਫਾਇਰਿੰਗ ਕਰਨ ਵਾਲਾ ਵਿਅਕਤੀ  ਪੰਜਾਬ ਪੁਲਿਸ 'ਚ ਸਿਪਾਹੀ ਹੈ ਜਿਸ ਦਾ ਨਾਮ ਪਵਿੱਤਰ ਸਿੰਘ ਹੈ ਪੰਜੇਟਾਂ ਪਿੰਡ ਦਾ ਰਹਿਣ ਵਾਲਾ ਹੈ ਅਤੇ ਉਹ ਸਮਰਾਲਾ ਵਿਖੇ ਜੱਜ ਦੀ ਸਿਕਿਉਰਟੀ ਵਿੱਚ ਤੈਨਾਤ ਹੈ।

ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤੀ ਦੋ ਵਿਅਕਤੀਆਂ ਨੂੰ ਸਮਰਾਲਾ ਦੇ ਹਸਪਤਾਲ ਵਿੱਚ ਲਿਆਂਦਾ ਗਿਆ ਦੋਨੋਂ ਪਿਓ ਪੁੱਤ ਹਨ ਜੋ ਕਿ ਪੰਜੇਟਾ ਪਿੰਡ ਦੇ ਰਹਿਣ ਵਾਲੇ ਹਨ ਪੁੱਤ ਦੇ ਸਿਰ 'ਤੇ ਗੋਲੀ ਲੱਗੀ ਹੈ ਖ਼ਤਰੇ ਤੋਂ ਬਾਹਰ ਹੈ ਤੇ ਸਿਟੀ ਸਕੈਨ ਲਈ ਅਸੀਂ ਉਹਨੂੰ ਭੇਜ ਰਹੇ ਹਾਂ ਪਿਓ ਦੇ ਸਿਰ ਦੇ ਉੱਪਰ ਵੀ ਕਾਫੀ ਸੱਟਾਂ ਹਨ ਅਤੇ ਉਸ ਦੇ ਟਾਂਕੇ ਵੀ ਲੱਗੇ ਹਨ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget