Punjab News: ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੰਸਾਰੀ ਨੂੰ ਮਿਲਣ ਤੋਂ ਇਨਕਾਰ ਕੀਤਾ ਹੈ। ਪਰ ਉਸ ਨੂੰ ਆਪਣੇ ਪੁੱਤਰ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਨੂੰ ਕਿੰਨੀ ਵਾਰ ਮਿਲਿਆ ਹੈ।
ਚੰਡੀਗੜ੍ਹ ਵਿੱਚ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੰਸਾਰੀ ਲਗਭਗ ਦੋ ਸਾਲ ਰੋਪੜ ਜੇਲ੍ਹ ਵਿੱਚ ਰਿਹਾ। ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਪੁੱਤਰ ਰਣਇੰਦਰ ਸਿੰਘ ਨਾਲ ਗੱਲ ਕਰਨੀ ਚਾਹੀਦੀ ਹੈ ਕਿ ਉਹ ਅੰਸਾਰੀ ਨੂੰ ਕਿੰਨੀ ਵਾਰ ਮਿਲੇ ਹਨ। ਅੰਸਾਰੀ ਦੀ ਪਤਨੀ ਇੱਥੇ ਆਉਂਦੀ ਸੀ, ਉਹ ਦੋ ਮਹੀਨੇ ਇੱਥੇ ਰਹੀ। ਅੰਸਾਰੀ ਦੀ ਪਤਨੀ ਤੋਂ ਇਲਾਵਾ ਉਨ੍ਹਾਂ ਦੇ ਪੁੱਤਰਾਂ ਦੀ ਵੀ ਇੱਥੇ ਸੇਵਾ ਕੀਤੀ ਗਈ। ਮੁੱਖ ਮੰਤਰੀ ਨੇ ਇਸ ਦੌਰਾਨ ਅੰਸਾਰੀ ਦੇ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕਾਂ ਦਾ ਵੀ ਖੁਲਾਸਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੋਪੜ ਵਿੱਚ ਵਕਫ਼ ਬੋਰਡ ਦੀ ਜ਼ਮੀਨ ਅੰਸਾਰੀ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ ਜਿਸ ਦੇ ਮਾਨ ਵੱਲੋਂ ਸਬੂਤ ਵੀ ਪੇਸ਼ ਕੀਤੇ ਗਏ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਸਾਰੀ ਨੂੰ ਜਿਸ ਕੇਸ ਵਿੱਚ ਪੰਜਾਬ ਲਿਆਂਦਾ ਗਿਆ ਸੀ, ਉਸ ਦਾ ਕੋਈ ਸੁਰਾਗ ਨਹੀਂ ਹੈ। ਦਰਅਸਲ, ਉਸ ਨੂੰ ਯੂਪੀ ਦੀ ਇੱਕ ਐਮਪੀਐਮਐਲਏ ਅਦਾਲਤ ਵਿੱਚ 2-3 ਮਹੀਨਿਆਂ ਦੀ ਸਜ਼ਾ ਸੁਣਾਈ ਜਾਣੀ ਸੀ। ਅੰਸਾਰੀ ਨੇ ਪੰਜਾਬ ਸਰਕਾਰ ਨਾਲ ਸੰਪਰਕ ਕੀਤਾ। ਅੰਸਾਰੀ ਨੂੰ ਪੰਜਾਬ ਵਿੱਚ ਉਸ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਮਗਰੋਂ ਇੱਥੇ ਲਿਆਂਦਾ ਗਿਆ ਸੀ। ਯੂਪੀ ਨੇ 25 ਵਾਰ ਅੰਸਾਰੀ ਨੂੰ ਭੇਜਣ ਲਈ ਕਿਹਾ। ਪੰਜਾਬ ਸਰਕਾਰ ਨੇ 25 ਵਾਰ ਇਸ ਨੂੰ ਜਵਾਬ ਦੇ ਦਿੱਤਾ। ਕਦੇ ਕਿਹਾ ਗਿਆ ਕਿ ਉਸ ਨੂੰ ਸਰਵਾਈਕਲ ਹੈ ਤਾਂ ਕਈ ਵਾਰ ਰੀੜ੍ਹ ਦੀ ਹੱਡੀ ਕਾਰਨ ਸਫ਼ਰ ਨਾ ਕਰਨ ਦਾ ਬਹਾਨਾ ਮਾਰ ਕੇ ਉਸ ਨੂੰ ਬਚਾਇਆ ਗਿਆ