Punjab Weather: ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅੱਜ ਫਿਰ ਸਵੇਰ ਤੋਂ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਗਿਆਨ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ 18 ਜਨਵਰੀ ਤੱਕ ਸੰਘਣੀ ਧੁੰਦ ਜਾਰੀ ਰਹੇਗੀ।
ਉਧਰ, ਸ਼ਨੀਵਾਰ ਨੂੰ ਬਠਿੰਡਾ ਸਭ ਤੋਂ ਠੰਢਾ ਰਿਹਾ। ਇਸ ਇਲਾਕੇ ਵਿੱਚ ਪਾਰਾ 0.6 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ, ਜਿਥੇ ਘੱਟ ਤੋਂ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਦਿੱਲੀ ਸਣੇ ਪੰਜਾਬ 'ਚ ਠੰਢ ਦਾ ਕਹਿਰ, ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ, ਜਾਣੋ 7 ਦਿਨਾਂ ਦੇ ਮੌਸਮ ਦੀ ਅਪਡੇਟ
ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 11.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 1.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 9.6 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 4.8 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 4 ਡਿਗਰੀ ਸੈਲਸੀਅਸ, ਮੋਗਾ ਵਿੱਚ 5.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।
ਮੌਸਮ ਵਿਗਿਆਨੀਆਂ ਨੇ ਕਿਹਾ ਕਿ ਸੂਬੇ ਵਿੱਚ ਅਗਲੇ 4 ਤੋਂ 5 ਦਿਨ ਸੰਘਣੀ ਧੁੰਦ ਤੇ ਸੀਤ ਲਹਿਰ ਪੂਰੇ ਜ਼ੋਰ ’ਤੇ ਰਹੇਗੀ ਜਿਸ ਕਾਰਨ ਘੱਟੋ ਘੱਟ ਤਾਪਮਾਨ ਹੋਰ ਹੇਠਾਂ ਜਾ ਸਕਦਾ ਹੈ। ਉਧਰ ਪਹਾੜੀ ਇਲਾਕਿਆਂ ’ਚ ਹੋਈ ਬਰਫ਼ਬਾਰੀ ਮਗਰੋਂ ਸੈਲਾਨੀਆਂ ਨੇ ਹਿਮਾਚਲ ਪ੍ਰਦੇਸ਼ ਦੀਆਂ ਸੈਰ-ਸਪਾਟੇ ਵਾਲੀਆਂ ਥਾਵਾਂ ਵੱਲ ਵਹੀਰਾਂ ਘੱਤ ਦਿੱਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ