Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਉੱਪਰ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰੇਆਮ ਕਤਲ ਤੇ ਹੋਰ ਵਾਰਦਾਤਾਂ ਰੋਜ਼ਾਨਾ ਹੋ ਰਹੀਆਂ ਹਨ ਤੇ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।


 



 ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਪੁਲਿਸ ਦੀਆਂ ਸਿਫ਼ਤਾਂ ਕਰਦੇ ਨਜ਼ਰ ਆ ਰਹੇ ਹਨ ਤੇ ਪੰਜਾਬ ਪੁਲਿਸ ਨੂੰ ਰਿਸ਼ਵਤਖੋਰ ਦੱਸ ਰਹੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰਾਂ ਤਹਿਸ ਨਹਿਸ ਹੋ ਚੁੱਕੀ ਹੈ ਤੇ ਲੋਕ ਡਰ ਦੇ ਮਾਹੌਲ ’ਚ ਜੀਅ ਰਹੇ ਹਨ। 



ਬਿਕਰਮ ਮਜੀਠੀਆ ਨੇ ਕਿਹਾ ਕਿ ਕੀ ਗੁਜਰਾਤ ਤੋਂ ਪੰਜਾਬ ਤੱਕ ਆਉਂਦੇ ਆਉਂਦੇ ਦੇਸ਼ ਦੇ ਕਾਨੂੰਨ ਬਦਲ ਜਾਂਦੇ ਹਨ ਕਿਉਂਕਿ ਜਿੱਥੇ ਸਰਕਾਰ ਵੱਲੋਂ ਜਬਰ ਜਨਾਹ ਦੇ ਕਾਤਲਾਂ ਨੂੰ ਜੇਲ੍ਹ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਉੱਥੇ ਫ਼ਿਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਕਿਉਂ ਨਹੀਂ ਛੱਡਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁਖ਼ਤਿਆਰ ਅਨਸਾਰੀ ਦੇ ਕੇਸ ਨੂੰ ਰਫ਼ਾ ਦਫ਼ਾ ਕਰਨ ਦੀ ਤਿਆਰੀ ਚੱਲ ਰਹੀ ਹੈ। 


ਉਨ੍ਹਾਂ ਕਿਹਾ ਕਿ ਪੰਜਾਬ ’ਚ ਲੋਕਾਂ ਨੂੰ ਗੈਗਸਟਰ ਸ਼ਰੇਆਮ ਫ਼ੋਨ ਕਰਕੇ ਧਮਕੀਆ ਦੇ ਰਹੇ ਹਨ। ਮਜੀਠੀਆ ਨੇ ਕਿਹਾ ਕਿ ਗੈਂਗਸਟਰਾਂ ਵਲੋਂ ਜਾਣਬੁੱਝ ਕੇ ਪੰਜਾਬ ’ਚ ਕੀਤੇ ਜਾ ਰਹੇ ਕਤਲਾਂ ਨੂੰ ਸਿੱਖ ਬਨਾਮ ਹਿੰਦੂ ਦਾ ਮਸਲਾ ਬਣਾ ਕੇ ਲੋਕਾਂ ਦੇ ਭਾਈਚਾਰੇ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।


ਇਹ ਵੀ ਪੜ੍ਹੋ: ਪੰਜਾਬ ਦੀ ਹਾਲਤ ਉਸ ਗੱਡੀ ਵਰਗੀ, ਜਿਸ ਦੀ ਜਿੰਮੇਵਾਰੀ ਅਨਾੜੀ ਡਰਾਈਵਰ ਦੇ ਹੱਥ, ਐਕਸੀਡੈਂਟ ਤਾਂ ਹੋਣਾ ਹੀ ਹੋਣਾ: ਸੁਖਬੀਰ ਬਾਦਲ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।