Punjab News: ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਦਰਜਨਾਂ ਪਿੰਡਾਂ ਅੰਦਰ ਹਰ ਸਾਲ ਫ਼ਸਲਾਂ ਦਾ ਨੁਕਸਾਨ ਕਰਦੇ ਘੱਗਰ ਦਰਿਆ ਦੇ ਸਥਾਈ ਹੱਲ ਲਈ ਸਰਕਾਰ ਵੱਲੋਂ ਬਣਾਈ ਗਈ 'ਵਿਧਾਨ ਸਭਾ ਘੱਗਰ ਕੰਟਰੋਲ ਕਮੇਟੀ' ਦੀ ਬੈਠਕ ਮਾਰਚ ਮਹੀਨੇ ਲਹਿਰਾਗਾਗਾ ਵਿਖੇ ਹੋਵੇਗੀ ,ਜਿਸ ਵਿਚ ਵਾਤਾਵਰਨ ਪ੍ਰੇਮੀ, ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।
ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਸੰਤ ਸੀਚੇਵਾਲ ਨਾਲ ਮੁਲਾਕਾਤ ਕਰਨ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਘੱਗਰ ਦਰਿਆ ਦੇ ਹੱਲ ਲਈ ਕੋਈ ਉਪਰਾਲਾ ਨਹੀਂ ਕੀਤਾ , ਬਲਕਿ ਇਹ ਪਾਰਟੀਆਂ ਘੱਗਰ ਦਰਿਆ ਨੂੰ ਵੋਟ ਬੈਂਕ ਦੀ ਤਰ੍ਹਾਂ ਵਰਤਦੀਆਂ ਰਹੀਆਂ, ਪਰ ਹੁਣ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ 11 ਵਿਧਾਇਕਾਂ ਤੇ ਅਧਾਰਤ ਵਿਧਾਨ ਸਭਾ ਘੱਗਰ ਕੰਟਰੋਲ ਕਮੇਟੀ ਦਾ ਗਠਨ ਕਰਕੇ ਲਹਿਰਾ ਹਲਕੇ ਦੇ ਕਿਸਾਨਾਂ ਦੀ ਮੁੱਖ ਸਮੱਸਿਆ ਘੱਗਰ ਦਰਿਆ ਦੇ ਸਥਾਈ ਹੱਲ ਦਾ ਬੀੜਾ ਚੁੱਕਿਆ ਹੈ ਅਤੇ ਜਲਦੀ ਹੀ ਲਹਿਰਾ ਹਲਕੇ ਦੇ ਕਿਸਾਨਾਂ ਨੂੰ ਕਰ ਆਜ਼ਾਦ ਹੋਏ ਘੱਗਰ ਤੋਂ ਰਾਹਤ ਮਿਲੇਗੀ।
ਵਿਧਾਇਕ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੇ ਸਾਲ ਹੀ 30 ਹਜ਼ਾਰ ਦੇ ਕਰੀਬ ਬੇਰੁਜ਼ਗਾਰਾਂ ਨੂੰ ਰੁਜ਼ਗਾਰ, ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਫ਼ਤ ,ਨਿਰਵਿਘਨ ਬਿਜਲੀ ਸਪਲਾਈ, ਸੁਚੱਜੇ ਢੰਗ ਨਾਲ ਫਸਲਾਂ ਦੀ ਸਰਕਾਰੀ ਖਰੀਦ ਅਤੇ ਭ੍ਰਿਸ਼ਟਾਚਾਰ ਮੁਕਤ ਅਤੇ ਜਵਾਬਦੇਹ ਪ੍ਰਸ਼ਾਸਨ ਦੇ ਕੇ ਇਤਿਹਾਸ ਸਿਰਜਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ, ਭਾਜਪਾ ਦੇ ਹੱਥਾ ਵਿੱਚ ਦੇਸ਼ ਸੁਰੱਖਿਅਤ ਨਹੀਂ ,ਦੇਸ਼ ਦਾ ਹਰ ਪਰਿਵਾਰ ਆਪਣਾ ਤੇ ਆਪਣੇ ਬੱਚਿਆਂ ਦਾ ਭਵਿੱਖ ਅਸੁਰੱਖਿਅਤ ਸਮਝ ਰਿਹੈ, ਅਤੇ ਦੇਸ਼ ਦੇ ਲੋਕਾਂ ਦੀ-ਇੱਕੋ ੲਕ ਉਮੀਦ ਸਿਰਫ ਤੇ ਸਿਰਫ ਆਮ ਆਦਮੀ ਪਾਰਟੀ ਹੈ, ਜਿਸਦੇ ਚਲਦੇ 2024 ਦੀਆਂ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਕੇਂਦਰ ਵਿਚ ਸੱਤਾ ਵਿਚ ਆਵੇਗੀ|
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :