ਪੜਚੋਲ ਕਰੋ

Action Against Corruption: 70 ਹਜ਼ਾਰ ਤੋਂ ਵੱਧ ਆਇਆ ਬਿਜਲੀ ਦਾ ਬਿੱਲ, ਨਿਪਟਾਰਾ ਕਰਨ ਲਈ ਲਾਈਨਮੈਨ ਨੇ ਮੰਗਿਆ 40,000, ਇੰਝ ਆਇਆ ਅੜ੍ਹਿੱਕੇ

Punjab News: ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ।

Action Against Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਿਜਲੀ ਦੇ ਬਿੱਲ ਦਾ ਨਿਪਟਾਰਾ ਕਰਨ ਲਈ ਮੰਗੀ ਸੀ ਰਿਸ਼ਵਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿੱਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ।

ਜਾਲ ਵਿਛਾ ਕੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਲਾਈਨਮੈਨ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget