Punjab News: ਵਿਆਹ ਕਰਵਾਉਣ ਲਈ ਪਾਣੀ ਦੀ ਟੈਂਕੀ 'ਤੇ ਚੜ੍ਹਿਆ ਪ੍ਰੇਮੀ, ਸੱਦੀ ਗਈ ਪੁਲਿਸ, ਜਾਣੋ ਅੱਗੇ ਕੀ ਹੋਇਆ
ਇੱਕ ਨੌਜਵਾਨ ਗੁਰਪਿੰਦਰ ਸਿੰਘ ਐਤਵਾਰ ਦੁਪਹਿਰ ਬਾਕਰਖਾਨਾ ਚੌਕ ਨੇੜੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਿਆ ਅਤੇ ਉਸ ਨੇ ਆਪਣੇ ਘਰ ਨੇੜੇ ਰਹਿੰਦੀ ਲੜਕੀ ਨਾਲ ਵਿਆਹ ਕਰਵਾਉਣ ਦੀ ਜ਼ਿੱਦ ਕੀਤੀ।
Punjab News: ਫਿਲਮ ਸ਼ੋਲੇ ਦਾ ਇੱਕ ਸੀਨ ਐਤਵਾਰ ਨੂੰ ਪੰਜਾਬ ਦੇ ਕਪੂਰਥਲਾ ਵਿੱਚ ਦੇਖਿਆ ਗਿਆ। ਇੱਥੇ ਐਤਵਾਰ ਦੁਪਹਿਰ ਨੂੰ ਇੱਕ ਪ੍ਰੇਮੀ ਵੀਰੂ ਵਾਂਗ ਪਾਣੀ ਦੀ ਟੈਂਕੀ 'ਤੇ ਚੜ੍ਹ ਗਿਆ ਅਤੇ ਲੜਕੀ ਨਾਲ ਵਿਆਹ ਦੀ ਜ਼ਿੱਦ ਕਰਨ ਲੱਗਾ। ਵਿਆਹ ਨਾ ਹੋਣ 'ਤੇ ਛਾਲ ਮਾਰਨ ਦੀ ਧਮਕੀ ਦੇਣ ਲੱਗਾ। ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਅੱਧੇ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਨੌਜਵਾਨ ਨੂੰ ਟੈਂਕੀ ਤੋਂ ਹੇਠਾਂ ਉਤਾਰਿਆ ਗਿਆ। ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਨੌਜਵਾਨ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਰਹੀ ਹੈ।
ਬਣ ਗਿਆ ਸੀ ਪੂਰਾ ਫ਼ਿਲਮੀ ਸੀਨ
ਜਾਣਕਾਰੀ ਅਨੁਸਾਰ, ਇੱਕ ਨੌਜਵਾਨ ਗੁਰਪਿੰਦਰ ਸਿੰਘ ਐਤਵਾਰ ਦੁਪਹਿਰ ਬਾਕਰਖਾਨਾ ਚੌਕ ਨੇੜੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਿਆ ਅਤੇ ਉਸ ਨੇ ਆਪਣੇ ਘਰ ਨੇੜੇ ਰਹਿੰਦੀ ਲੜਕੀ ਨਾਲ ਵਿਆਹ ਕਰਵਾਉਣ ਦੀ ਜ਼ਿੱਦ ਕੀਤੀ। ਵਿਆਹ ਨਾ ਹੋਣ 'ਤੇ ਉਹ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਧਮਕੀ ਦੇਣ ਲੱਗਾ। ਮਾਹੌਲ ਪੂਰੀ ਤਰ੍ਹਾਂ ਫਿਲਮ ਸ਼ੋਲੇ ਵਰਗਾ ਲੱਗ ਰਿਹਾ ਸੀ।
ਇਹ ਵੀ ਪੜ੍ਹੋ: ਹਰਿਆਣਾ ਦੇ ਗੁਰਦੁਆਰਿਆਂ 'ਤੇ ਕਾਂਗਰਸ, ਭਾਜਪਾ ਤੇ RSS ਦੀ ਮਿਲੀਭੁਗਤ ਨਾਲ ਮਹੰਤਾਂ ਦਾ ਕਬਜ਼ਾ, ਆਓ ਚੁੰਗਲ ਤੋਂ ਆਜ਼ਾਦ ਕਰਾਈਏ: ਸੁਖਬੀਰ ਬਾਦਲ
ਪੁਲਿਸ ਨੇ ਮਾਮਲਾ ਦਰਜ ਕਰਕੇ ਨੌਜਵਾਨ ਖ਼ਿਲਾਫ਼ ਕਾਰਵਾਈ ਕੀਤੀ ਸ਼ੁਰੂ
ਨੌਜਵਾਨ ਨੇ ਆਪਣੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਸੂਤਰਾਂ ਮੁਤਾਬਕ ਨੌਜਵਾਨ ਜਿਸ ਲੜਕੀ ਨਾਲ ਵਿਆਹ ਕਰਨਾ ਚਾਹੁੰਦਾ ਹੈ, ਉਹ ਨਾਬਾਲਗ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਇੰਚਾਰਜ ਅਮਨਦੀਪ ਨਾਹਰ ਟੀਮ ਸਮੇਤ ਮੌਕੇ 'ਤੇ ਪਹੁੰਚੇ। ਉਸ ਨੇ ਮਨਾ ਕੇ ਨੌਜਵਾਨ ਨੂੰ ਹੇਠਾਂ ਉਤਾਰਿਆ। ਅਮਨਦੀਪ ਨਾਹਰ ਨੇ ਦੱਸਿਆ ਕਿ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਸ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।