ਪੜਚੋਲ ਕਰੋ

Punjab News: ਪੰਜਾਬ ਨੂੰ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਦੇਸ਼ ਦਾ ਬਿਹਤਰੀਨ ਸੂਬਾ ਬਣਾਉਣਾ ਰਾਜ ਸਰਕਾਰ ਦਾ ਮੁੱਖ ਟੀਚਾ-ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਹੋਣ ਵਾਲੇ ਪ੍ਰੋਜੈਕਟਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਲੋਕ ਭਲਾਈ ਸਕੀਮਾਂ ਲਈ ਲਗਾਏ ਜਾ ਰਹੇ ਕੈਂਪਾਂ ਬਾਰੇ ਸਬੰਧਤ ਹਲਕੇ ਦੇ ਵਿਧਾਇਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ।

Punjab Government: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਖੇਤਰਾਂ ’ਚ ਦੇਸ਼ ਦਾ ਬਿਹਤਰੀਨ ਖਿੱਤਾ ਬਣਾਉਣਾ ਹੈ ਜਿਸ ਲਈ ਸਕੂਲਾਂ ਅਤੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਹੋਣ ਵਾਲੇ ਪ੍ਰੋਜੈਕਟਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਲੋਕ ਭਲਾਈ ਸਕੀਮਾਂ ਲਈ ਲਗਾਏ ਜਾ ਰਹੇ ਕੈਂਪਾਂ ਬਾਰੇ ਸਬੰਧਤ ਹਲਕੇ ਦੇ ਵਿਧਾਇਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਹਲਕੇ ਦੇ ਵਿਕਾਸ ਕੰਮਾਂ ਲਈ ਸਰਕਾਰ ਵੱਲੋਂ ਮਿਲਣ ਵਾਲੀ ਗ੍ਰਾਂਟ ਨੂੰ ਪਾਰਦਰਸ਼ੀ ਅਤੇ ਯੌਜਨਾਬੱਧ ਤਰੀਕੇ ਨਾਲ ਵਰਤਿਆ ਜਾਵੇ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਸਾ ਸ਼ਹਿਰ ਅੰਦਰ ਸੀਵਰੇਜ਼ ਦੀ ਸਮੱਸਿਆ ਨੂੰ ਨਜਿੱਠਣ ਲਈ ਕੰਮ ਪ੍ਰਕਿਰਿਆ ਅਧੀਨ ਹੈ, ਜਿਸਦਾ ਬਹੁਤ ਜਲਦ ਹਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ ਮਿਲਣ ਵਾਲੀ ਬਕਾਇਆ ਸ਼ਗਨ ਸਕੀਮ ਦੀ ਰਾਸ਼ੀ ਜਲਦ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਗਲਤ ਪਾਏ ਜਾਣ ਵਾਲੇ ਰਾਸ਼ਨ ਕਾਰਡ ਧਾਰਕਾਂ ਦੀ ਕਟੌਤੀ ਕਰਕੇ ਯੌਗ ਅਤੇ ਲੋੜਵੰਦ ਪਰਿਵਾਰਾਂ ਨੂੰ ਹੀ ਸਰਕਾਰ ਦੀ ਆਟਾ ਦਾਲ ਸਕੀਮ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਭ੍ਰਿਸ਼ਟਾਚਾਰ ਨੂੰ ਜੜ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਸਰਕਾਰੀ ਵਿਭਾਗ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਯੋਗ ਅਤੇ ਲੋੜਵੰਦ ਲੋਕਾਂ ਤੱਕ ਲਾਭ ਪੁਜਦਾ ਕਰਵਾਉਣ ਅਤੇ ਵਿਕਾਸ ਕੰਮਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਭਰੋਸਾ ਦਿੱਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
Embed widget