ਪੜਚੋਲ ਕਰੋ

Punjab News: ਪੰਜਾਬ 'ਚ ਸਰਕਾਰੀ ਸਕੂਲਾਂ ਨੂੰ ਲੈ ਕੇ ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ! ਵਿਦਿਆਰਥੀਆਂ ਨੂੰ ਮਿਲੇਗਾ ਲਾਭ; ਇਹ ਮੁਸ਼ਕਿਲ ਹੋਏਗੀ ਆਸਾਨ...

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ...

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ  ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ. ਆਈ.-ਆਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। 

ਇਸਦੇ ਨਾਲ ਹੀ ਸਿੱਖਿਆ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ "ਬਿਓਂਡ ਮੈਂਟਰ" ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਹੀ ਸਮੇਂ 'ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦੇ ਸਫ਼ਲਤਾਪੂਰਵਕ ਲਾਗੂਕਰਨ ਨਾਲ ਪੰਜਾਬ ਭਰ ਵਿੱਚ ਇਸ ਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋ ਜਾਵੇਗਾ, ਜਿਸ ਨਾਲ ਪੰਜਾਬ ਆਪਣੇ ਜਨਤਕ ਸਿੱਖਿਆ ਢਾਂਚੇ ਵਿੱਚ ਯੋਜਨਾਬੱਧ ਏ.ਆਈ.-ਅਧਾਰਤ ਕਰੀਅਰ ਸੇਧ ਨੂੰ ਸ਼ਾਮਲ ਕਰਨ ਵਾਲੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਜਾਵੇਗਾ। 

ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਰੀਅਰ ਸੇਧ ਦੀ ਸਹੂਲਤ ਸਿਰਫ਼ ਪੈਸੇ ਵਾਲਿਆਂ ਦਾ ਹੱਕ ਹੀ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏ. ਆਈ.-ਅਧਾਰਤ ਕਾਉਂਸਲਿੰਗ ਸਹੂਲਤ ਪ੍ਰਦਾਨ ਕਰਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ, ਕੋਲ ਆਪਣੇ ਭਵਿੱਖ ਬਾਰੇ ਮਰਜ਼ੀ ਅਨੁਸਾਰ ਚੋਣ ਦਾ ਮੌਕਾ ਹੋਵੇ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget