(Source: ECI/ABP News/ABP Majha)
ਇੱਕ ਵਾਰ ਫਿਰ ਵੀਆਈਪੀ ਲੋਕਾਂ ਦੀ ਸੁਰੱਖਿਆ ‘ਤੇ ਚਲੀ ਮਾਨ ਸਰਕਾਰ ਦੀ ਕੈਂਚੀ, 424 ਲੋਕਾਂ ਦੀ ਸੁਰੱਖਿਆ ਲਈ ਵਾਪਸ
Punjab, Security of VIPs: ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀਆਈਪੀ ਸੁਰੱਖਿਆ ‘ਤੇ ਵੱਡਾ ਕੱਟ ਲਾਇਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
Security of many VIPs back in Punjab, security of former police officers withdrawn, security of 424 people including former MLAs withdrawn
Mann government: ਪੰਜਾਬ 'ਚ ਇੱਕ ਵਾਰ ਫਿਰ ਤੋਂ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ 'ਤੇ ਕੱਟ ਮਾਰਿਆ ਹੈ। ਦੱਸ ਦਈਏ ਕਿ ਮਾਨ ਸਰਕਾਰ ਕਈ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਇਸ ਲਿਸਟ 'ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ। ਨਾਲ ਹੀ ਇਸ ਲਿਸਟ 'ਚ ਸਾਬਕਾ ਵਿਧਾਇਕਾਂ ਸਮੇਤ 424 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ।
ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਸਰਕਾਰ ਨੇ ਸਮੀਖਿਆ ਬੈਠਕ ਕੀਤੀ ਸੀ, ਜਿਸ 'ਚ ਇਸ ਗੱਲ 'ਤੇ ਚਰਚਾ ਕੀਤੀ ਗਈ ਸੀ ਕਿ ਕੀ 424 ਲੋਕਾਂ ਨੂੰ ਸੁਰੱਖਿਆ ਦੀ ਲੋੜ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਸੁਰੱਖਿਆ 'ਚ ਕਟੌਤੀ ਕਰਨ ਦੇ ਹੁਕਮ ਜਾਰੀ ਕੀਤੇ।
ਸੁਰੱਖਿਆ ਹਟਾਏ ਜਾਣ ਦਾ ਇੱਕ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਵਿੱਚ ਪਹਿਲਾਂ ਹੀ ਸਟਾਫ਼ ਦੀ ਘਾਟ ਹੈ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸਾਂਝੀਆਂ ਥਾਵਾਂ ’ਤੇ ਸੁਰੱਖਿਆ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ।
ਹੁਕਮਾਂ ਮੁਤਾਬਕ ਜਿਨ੍ਹਾਂ ਸੁਰੱਖਿਆ ਮੁਲਾਜ਼ਮਾਂ ਨੂੰ ਸੁਰੱਖਿਆ ਤੋਂ ਹਟਾਇਆ ਗਿਆ ਹੈ, ਉਨ੍ਹਾਂ ਨੂੰ ਅੱਜ ਹੀ ਆਪਣੀ ਬਟਾਲੀਅਨ ਵਿੱਚ ਰਿਪੋਰਟ ਕਰਨੀ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਪ੍ਰੈਲ ਮਹੀਨੇ ਵਿੱਚ ਸਰਕਾਰ ਨੇ 184 ਲੋਕਾਂ ਦੀ ਵੀਆਈਪੀ ਸੁਰੱਖਿਆ ਵਾਪਸ ਲੈ ਲਈ ਸੀ। ਇਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀਆਂ, ਸਾਬਕਾ ਮੰਤਰੀਆਂ ਸਮੇਤ ਕਈ ਵਿਧਾਇਕ ਸ਼ਾਮਲ ਸੀ। ਜਿਸ ਨੂੰ ਪੰਜਾਬ ਸਰਕਾਰ ਨੇ ਨਿੱਜੀ ਸੁਰੱਖਿਆ ਦਿੱਤੀ ਹੋਈ ਸੀ। ਇਨ੍ਹਾਂ ਆਗੂਆਂ ਨਾਲ 200 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਸੀ।
ਇਹ ਵੀ ਪੜ੍ਹੋ: Punjab Powercom: ਸੂਬੇ 'ਚ ਹੁਣ ਬਿਜਲੀ ਚੋਰਾਂ ਦੀ ਖੈਰ ਨਹੀਂ, ਵਿਭਾਗ ਨੇ ਲਗਾਇਆ 19 ਖਪਤਕਾਰਾਂ ਨੂੰ 72.67 ਲੱਖ ਰੁਪਏ ਦਾ ਜੁਰਮਾਨਾ