Punjab News: ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਵਿਰੋਧੀ ਤੋਂ ਬਾਅਦ ਵਾਪਸ ਲੈ ਲਿਆ ਹੈ ਤੇ ਕਿਹਾ ਕਿ ਅਸੀਂ ਕਿਸਾਨਾਂ ਦੀ ਮਰਜੀ ਖਿਲਾਫ਼ ਕੋਈ ਫੈਸਲਾ ਨਹੀਂ ਲਵਾਂਗੇ ਪਰ ਵਿਰੋਧੀ ਧਿਰਾਂ ਇਸ ਨੂੰ ਲੈ ਕੇ ਆਪਣੀਆਂ ਹਿਕਾਂ ਧਾਪੜ ਰਹੀਆਂ ਹਨ। ਇਸ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਫਤਿਹ ਰੈਲੀ ਕੱਢੀ ਗਈ ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਤਿੱਖਾ ਨਿਸ਼ਾਨਾ ਸਾਧਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ (BJP) ਦੀ ਕਥਿਤ 'ਫਤਿਹ ਰੈਲੀ' ਨੂੰ ਸਿਰਫ਼ ਇੱਕ ਨਾਟਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਨਾ ਸੜਕਾਂ 'ਤੇ ਸੰਘਰਸ਼ ਕੀਤਾ ਅਤੇ ਨਾ ਹੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਕੋਈ ਦਬਾਅ ਬਣਾਇਆ।

ਰਾਜਾ ਵੜਿੰਗ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਉਹੀ ਪਾਰਟੀ ਹੈ, ਜਿਸ ਨੇ 2020-21 ਵਿੱਚ ਤਿੰਨ ਕਾਲੇ ਕਿਸਾਨ ਕਾਨੂੰਨ ਪਾਸ ਕੀਤੇ, ਜਿਸ ਕਾਰਨ ਕਿਸਾਨਾਂ ਨੂੰ 3 ਸਾਲ ਸੜਕਾਂ 'ਤੇ ਲੰਬੀ ਲੜਾਈ ਲੜਣੀ ਪਈ ਤੇ 750 ਤੋਂ ਵੱਧ ਕਿਸਾਨਾਂ ਨੇ ਸ਼ਹੀਦੀ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਨਾ ਸਿਰਫ਼ ਭਾਜਪਾ ਨੂੰ ਮਾਫ਼ ਨਹੀਂ ਕਰਨਗੇ, ਬਲਕਿ ਆਮ ਆਦਮੀ ਪਾਰਟੀ ਨੂੰ ਨੂੰ ਵੀ ਨਹੀਂ ਛੱਡਣਗੇ, ਜਿਸ ਨੇ ਕਿਸਾਨ ਹਿੱਤਾਂ ਦੀ ਰਾਖੀ ਲਈ ਕੁਝ ਨਹੀਂ ਕੀਤਾ।

ਰਾਜਾ ਵੜਿੰਗ ਨੇ ਦੱਸਿਆ ਕਿ ਲੈਂਡ ਪੂਲਿੰਗ ਨੀਤੀ, ਜੋ ਕਿਸਾਨਾਂ ਲਈ ਖਤਰਾ ਸੀ, ਨੂੰ ਕਿਸਾਨਾਂ ਦੇ ਸੰਘਰਸ਼ ਅਤੇ ਪੰਜਾਬ ਕਾਂਗਰਸ ਦੇ ਸਮਰਥਨ ਨਾਲ ਵਾਪਸ ਲਿਆ ਗਿਆ, ਨਾ ਕਿ ਭਾਜਪਾ ਦੇ 'ਮਗਰਮੱਛ ਅੱਥਰੂਆਂ ਕਾਰਨ।

ਰਾਜਪੁਰਾ ਵਿੱਚ ਰੈਲੀ ਦਾ ਆਯੋਜਨ

ਦਰਅਸਲ, ਭਾਜਪਾ ਹੁਣ ਪਿੰਡਾਂ ਵਿੱਚ ਆਪਣੀ ਮੌਜੂਦਗੀ ਵਧਾਉਣਾ ਚਾਹੁੰਦੀ ਹੈ। ਹੁਣ ਜਦੋਂ ਕਿਸਾਨਾਂ ਦਾ ਧਿਆਨ ਕੇਂਦਰ ਤੋਂ ਸੂਬਾ ਸਰਕਾਰ ਵੱਲ ਚਲਾ ਗਿਆ, ਤਾਂ ਭਾਜਪਾ ਨੇ ਪਿੰਡਾਂ ਵਿੱਚ ਜਾਣ ਦਾ ਫੈਸਲਾ ਕੀਤਾ। ਹਾਲ ਹੀ ਵਿੱਚ, ਕਿਸਾਨਾਂ ਦੇ ਲੰਬੇ ਵਿਰੋਧ ਤੋਂ ਬਾਅਦ, ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈ ਲਿਆ ਗਿਆ ਸੀ। ਜਿਸ ਤੋਂ ਬਾਅਦ ਭਾਜਪਾ ਨੇ ਪਿੰਡਾਂ ਤੱਕ ਪਹੁੰਚਣ ਲਈ ਫਤਿਹ ਰੈਲੀ ਦਾ ਐਲਾਨ ਕੀਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।