Mansa News: ਮਾਨਸਾ ਸ਼ਹਿਰ ਵਿੱਚ ਇੱਕ ਮੈਰਿਜ ਪੈਲੇਸ ਵਿਆਹ ਤੋਂ ਪਹਿਲਾਂ ਹੀ ਢਹਿ-ਢੇਰੀ ਹੋ ਗਿਆ। ਬਾਰਾਤ ਆਉਣ ਤੋਂ ਪਹਿਲਾਂ ਮੈਰਿਜ ਪੈਲੇਸ ਢਹਿ ਗਿਆ। ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਹਰ ਖੁਸ਼ੀਆਂ ਦਾ ਮਾਹੌਲ ਖਰਾਬ ਹੋ ਗਿਆ। 



ਹਾਸਲ ਜਾਣਕਾਰੀ ਮੁਤਾਬਕ ਮਾਨਸਾ ਸ਼ਹਿਰ ਦੇ ਇੱਕ ਪੈਲੇਸ ਵਿੱਚ ਵਿਆਹ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਹ ਖੁਸ਼ੀ ਦਾ ਮਾਹੌਲ ਵਿੱਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਵੇਖਦੇ-ਵੇਖਦੇ ਪੂਰਾ ਪੈਲੇਸ ਢਹਿ-ਢੇਰੀ ਹੋ ਗਿਆ। ਗਨੀਮਤ ਇਹ ਰਹੀ ਕਿ ਹਾਦਸੇ ਵਿੱਚ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਪਹੁੰਚਿਆ। 


ਪਰਿਵਾਰ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਕਰ ਇਹ ਹਾਦਸਾ ਕੁਝ ਘੰਟੇ ਬਾਅਦ ਹੋ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ ਕਿ ਪੈਲੇਸ ਦੀਆਂ ਦੋਵੇਂ ਪਾਸੇ ਦੀਆਂ ਕੰਧਾਂ ਡਿੱਗ ਗਈਆਂ। ਛੱਤ ਹੇਠਾਂ ਡਿੱਗ ਗਿਆ ਤੇ ਅੰਦਰ ਪਿਆ ਸਾਮਾਨ ਨੁਕਸਾਨਿਆ ਗਿਆ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। 



ਪਰਿਵਾਰ ਦਾ ਕਹਿਣਾ ਹੈ ਕਿ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਲੜਕੀ ਦਾ ਵਿਆਹ ਹੈ ਤੇ ਬਰਨਾਲੇ ਦੇ ਪਿੰਡ ਠੀਕਰੀਵਾਲਾ ਤੋਂ ਦੁਪਹਿਰ ਸਮੇਂ ਬਾਰਾਤ ਆਉਣੀ ਸੀ ਜਿਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਉੱਥੇ ਹੀ ਉਨ੍ਹਾਂ ਮਾਨਸਾ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਬਣੇ ਸਾਰੇ ਪੈਲੇਸਾਂ ਦੀ ਜਾਂਚ ਕੀਤੀ ਜਾਵੇ ਤੇ ਭਵਿੱਖ ਵਿੱਚ ਅਜਿਹਾ ਕੋਈ ਹਾਦਸਾ ਨਾ ਵਾਪਰੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ GST on Electricity : ਫਲੈਟ ਮਾਲਕਾਂ ਤੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਸੂਲਣ ਵਾਲੇ ਡਿਵੈਲਪਰਾਂ ਨੂੰ ਦੇਣਾ ਪਵੇਗਾ 18 ਫੀਸਦੀ GST, CBIC ਦਾ ਹੁਕਮ


ਇਹ ਵੀ ਪੜ੍ਹੋ : November Monthly Horoscope 2023: ਮੇਖ, ਮਿਥੁਨ, ਤੁਲਾ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨਵੰਬਰ 'ਚ ਮਿਲ ਸਕਦੀ ਤਰੱਕੀ, ਜਾਣੋ ਆਪਣੀ ਮਹੀਨਾਵਾਰ ਰਾਸ਼ੀਫਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ