Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਵਿੱਚ ਹਲਚਲ ਮਚ ਗਈ ਹੈ। ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ ਜਿਸ ਨੇ ਪੰਜਾਬ ਛੱਡੋ ਪੂਰੇ ਦੇਸ਼ ਵਿੱਚ ਤਹਿਲਕਾ ਮਚਾ ਦਿੱਤਾ ਸੀ।


ਹੁਣ ਤੱਕ ਕੀ ਕੁਝ ਹੋਇਆ ?


ਇਸ ਮਾਮਲੇ ਨੂੰ ਲੈ ਕੇ ਅੱਜ ਇਸ ਮਾਮਲੇ ਵਿੱਚ ਗੁਰਦਾਸਪੁਰ ਦੇ ਡੀਸੀ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ ਨੂੰ ਲੈ ਕੇ ਇੱਕ ਮਹਿਲਾ ਵਕੀਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਵਫ਼ਦ ਵੀ ਚੋਣ ਕਮਿਸ਼ਨ ਨੂੰ ਮਿਲਿਆ ਸੀ ਅਤੇ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਸੀ ਜਿਸ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਦੇ ਸੀਨੀਅਰ ਆਗੂ ਨੀਲ ਗਰਗ ਸਮੇਤ ਹੋਰ ਆਗੂ ਹਾਜ਼ਰ ਸਨ।


ਆਪ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ AAP ਦਾ ਵਫ਼ਦ, ਵਫ਼ਦ ਨੇ ਚੋਣ ਕਮਿਸ਼ਨ ਨੂੰ ਬੋਲੀ ਲਗਾ ਕੇ ਸਰਪੰਚ ਬਣਨ ਦੇ ਮਾਮਲਿਆਂ ਦੀ ਸ਼ਿਕਾਇਤ ਕੀਤੀ। ਚੋਣ ਜਾਬਤਾ ਲਗਨ ਦੇ ਬਾਵਜੂਦ ਵੀ ਇਹ ਬੋਲੀਆਂ ਲੱਗ ਰਹੀਆਂ ਹਨ। ਚੋਣ ਕਮਿਸ਼ਨ ਨੂੰ ਇਸ ਸ਼ਿਕਾਇਤ ’ਤੇ ਕਾਰਵਾਈ ਕਰਨ ਲਈ ਅਪੀਲ ਕੀਤੀ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਵਫ਼ਦ ਦੀ ਅਗਵਾਈ ਕੀਤੀ।






ਹਾਈਕੋਰਟ ਵਿੱਚ ਕਿਵੇਂ ਪਹੁੰਚਿਆ ਮਾਮਲਾ ?


ਮਹਿਲਾ ਵਕੀਲ ਸਤਿੰਦਰ ਕੌਰ ਨੇ ਪਟੀਸ਼ਨ 'ਚ ਕਿਹਾ ਹੈ ਕਿ ਅਜਿਹੀਆਂ ਚੋਣਾਂ ਦੌਰਾਨ ਸਰਪੰਚ ਦੇ ਅਹੁਦੇ ਲਈ ਬੋਲੀ ਲਗਾਉਣਾ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ। ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਇਸ ਸਬੰਧੀ ਹਾਈ ਕੋਰਟ ਵਿੱਚ 3 ਅਕਤੂਬਰ ਯਾਨੀ ਵੀਰਵਾਰ ਨੂੰ ਸੁਣਵਾਈ ਹੋਵੇਗੀ। ਸੁਣਵਾਈ ਤੋਂ ਬਾਅਦ ਮਾਮਲੇ 'ਚ ਕਾਰਵਾਈ ਕੀਤੀ ਜਾ ਸਕਦੀ ਹੈ।


ਇਹ ਵੀ ਪੜ੍ਹੋ-Panchayat Election: ਪੰਚਾਇਤੀ ਚੋਣਾਂ ਦੇ 'ਸਿਆਸੀ ਨਤੀਜੇ' ਆਉਣੇ ਸ਼ੁਰੂ, ਗੁਰਦਾਸਪੁਰ 'ਚ ਆਪ ਤੇ ਕਾਂਗਰਸ ਵਰਕਰਾਂ ਵਿਚਾਲੇ ਹੋਈ ਝੜਪ, ਜਾਣੋ ਪੂਰਾ ਮਾਮਲਾ